Monday , 30 March 2020
Breaking News
You are here: Home » Religion » ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ’ਚ ਲਾਇਬ੍ਰੇਰੀ ਦਾ ਉਦਘਾਟਨ 16 ਫ਼ਰਵਰੀ ਨੂੰ

ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ’ਚ ਲਾਇਬ੍ਰੇਰੀ ਦਾ ਉਦਘਾਟਨ 16 ਫ਼ਰਵਰੀ ਨੂੰ

ਅੰਮ੍ਰਿਤਸਰ, 14 ਫ਼ਰਵਰੀ-ਸਿੱਖ ਪੰਥ ਦੇ ਪ੍ਰਬੁੱਧ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਮਾਣਕ ਢੇਰੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਾਪਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ 16 ਫ਼ਰਵਰੀ ਨੂੰ ਹੋਵੇਗਾ। ਇਸ ਮੌਕੇ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਵਰਗੀ ਡਾ. ਰਘਬੀਰ ਸਿੰਘ ਬੈਂਸ ਨੇ ਵਰਤਮਾਨ ਸਮੇਂ ਦੀਆਂ ਤਕਨੀਕਾਂ ਦੀ ਵਰਤੋਂ ਨਾਲ ਸਿੱਖੀ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਜਿਥੇ ‘ਇਨਸਾਈਕਲੋਪੀਡੀਆ ਆਫ਼ ਸਿੱਖਇਜ਼ਮ’ ਮਲਟੀਮੀਡੀਆ ਤਕਨੀਕ ਨਾਲ ਤਿਆਰ ਕੀਤਾ, ਉਥੇ ਹੀ ਖਡੂਰ ਸਾਹਿਬ ਵਿਖੇ ਮਲਟੀਮੀਡਆ ਸਿੱਖ ਮਿਊਜੀਅਮ ਵੀ ਡਾ. ਬੈਂਸ ਦੀ ਹੀ ਦੇਣ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਸਮੇਤ ਅਨੇਕਾਂ ਦੇਸ਼ਾਂ ਤੇ ਸੰਸਥਾਵਾਂ ਵੱਲੋਂ ਉੱਚ ਸਨਮਾਨ ਪ੍ਰਾਪਤ ਡਾ. ਰਘਬੀਰ ਸਿੰਘ ਬੈਂਸ ਦੀ ਯਾਦ ਵਿਚ ਉਨ੍ਹਾਂ ਦੇ ਨਗਰ ਮਾਣਕ ਢੇਰੀ ਵਿਖੇ ਲਾਇਬ੍ਰੇਰੀ ਸਥਾਪਤ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਪਹਿਲਕਦਮੀਂ ਕੀਤੀ ਹੈ। ਇਸ ਕਾਰਜ ਲਈ 1 ਲੱਖ ਰੁਪਏ ਦੀਆਂ ਪੁਸਤਕਾਂ ਦਿੱਤੀਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 16 ਫ਼ਰਵਰੀ ਨੂੰ ਲਾਇਬ੍ਰੇਰੀ ਦੇ ਉਦਘਾਟਨ ਅਤੇ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ, ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ। ਉਨ੍ਹਾਂ ਦੱਸਿਆ ਕਿ ਡਾ. ਰਘਬੀਰ ਸਿੰਘ ਬੈਂਸ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ ਅਤੇ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਵੀ ਲਗਾਈ ਜਾ ਚੁੱਕੀ ਹੈ।

Comments are closed.

COMING SOON .....


Scroll To Top
11