Wednesday , 20 November 2019
Breaking News
You are here: Home » NATIONAL NEWS » ਸਿੱਧੂ ਨੇ ਪਾਕਿਸਤਾਨ ਜਾਣ ਲਈ ਕੈਪਟਨ ਅਤੇ ਵਿਦੇਸ਼ ਮੰਤਰੀ ਤੋਂ ਮੰਗੀ ਇਜਾਜ਼ਤ

ਸਿੱਧੂ ਨੇ ਪਾਕਿਸਤਾਨ ਜਾਣ ਲਈ ਕੈਪਟਨ ਅਤੇ ਵਿਦੇਸ਼ ਮੰਤਰੀ ਤੋਂ ਮੰਗੀ ਇਜਾਜ਼ਤ

ਨਵੀਂ ਦਿੱਲੀ, 2 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ ‘ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ‘ਚ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਪਾਕਿਸਤਾਨ ਜਾਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਾਲਿਟੀਕਲ ਕਲੀਅਰੈਂਸ (ਰਾਜਨੀਤਿਕ ਮਨਜ਼ੂਰੀ) ਮੰਗੀ ਹੈ। ਸਿੱਧੂ ਨੇ ਪੱਤਰ ‘ਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਾਕਿ ਸਰਕਾਰ ਵੱਲੋਂ 9 ਨਵੰਬਰ ਨੂੰ ਹੋਣ ਵਾਲੇ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਉਦਘਾਟਨੀ ਸਮਾਗਮ ‘ਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਹੈ। ਉਨ੍ਹਾਂ ਸਿੱਖ ਹੋਣ ਦੇ ਨਾਤੇ ਇਸ ਦੌਰਾਨ ਆਪਣੀ ਮੌਜੂਦਗੀ ਨੂੰ ਬਹੁਤ ਵੱਡਾ ਸਨਮਾਨ ਦੱਸਦਿਆਂ ਉੱਥੇ ਜਾਣ ਦੀ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਸ਼ਰਧਾਲੂ ਕਰਤਾਰਪੁਰ ਸਾਹਿਬ ਪਹੁੰਚਣ ਲਈ ਹੁਣ ਕਰਤਾਰਪੁਰ ਕਾਰੀਡੋਰ ਦਾ ਇਸਤੇਮਾਲ ਕਰਨਗੇ ਜਿਸ ਦਾ 9 ਨਵੰਬਰ ਨੂੰ ਉਦਘਾਟਨ ਹੋਣਾ ਹੈ।

Comments are closed.

COMING SOON .....


Scroll To Top
11