Monday , 23 September 2019
Breaking News
You are here: Home » NATIONAL NEWS » ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

ਮੋਦੀ ਅਤੇ ਸ਼ਾਹ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ

ਨਵੀਂ ਦਿਲੀ, 30 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਨੂੰ ਹੋਵੇਗੀ। ਕਾਂਗਰਸ ਨੇ ਸੁਪਰੀਮ ਕੋਰਟ ’ਚ ਦਾਇਰ ਆਪਣੀ ਪਟੀਸ਼ਨ ਵਿਚ ਕਿਹਾ ਕਿ ਚੋਣ ਕਮਿਸ਼ਨ ਨੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਦੇ ਖ਼ਿਲਾਫ਼ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ’ਚ ਕਾਰਵਾਈ ਨਹੀਂ ਕੀਤੀ।

Comments are closed.

COMING SOON .....


Scroll To Top
11