Monday , 20 January 2020
Breaking News
You are here: Home » haryana news » ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ

ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ

ਚੰਡੀਗੜ 16 ਨਵੰਬਰ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਮੇਂ ਦੀ ਤਰਾਂ ਇਸ ਸਮੇਂ ਵਿਚ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ| ਸ਼ਿਕਾਇਤ ਮਿਲਣ ‘ਤੇ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਨਾ ਕਰਨ ਵਾਲਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ|ਸ੍ਰੀ ਵਿਜ ਨੇ ਅੱਜ ਅੰਬਾਲਾ ਵਿਚ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਨਾਲ ਹੀ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ| ਸੇਵਾ ਦੇ ਇਸ ਕੰਮ ਨੂੰ ਅੱਗੇ ਵਧਾਇਆ ਜਾਵੇਗਾ| ਉਨਾਂ ਕਿਹਾ ਕਿ ਕੁਝ ਵਿਭਾਗ ਅਜਿਹੇ ਹਨ, ਜਿੰਨਾਂ ਵਿਚ ਸੁਧਾਰ ਦੀ ਅਜੇ ਵੀ ਗੁੰਜਾਇਸ਼ ਹੈ| ਉਨਾਂ ਵਿਭਾਗਾਂ ਵਿਚ ਇਕ-ਇਕ ਕਰਕੇ ਸੁਧਾਰ ਦੇ ਕੰਮਾਂ ਨੂੰ ਅਧਿਕਾਰੀਆਂ ਦੇ ਸਹਿਯੋਗ ਨਾਲ ਅਮਲੀਜਾਮਾ ਪਹਿਨਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ| ਉਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਕਾਸ ਕੰਮਾਂ ਨੂੰ ਪੂਰਾ ਕਰਨ ਵਿਚ ਤੇਜੀ ਲਿਆਉਣ|

Comments are closed.

COMING SOON .....


Scroll To Top
11