Monday , 20 January 2020
Breaking News
You are here: Home » BUSINESS NEWS » ਸੂਬਾ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਨੇ : ਵਿਧਾਇਕ ਪਾਹੜਾ

ਸੂਬਾ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਨੇ : ਵਿਧਾਇਕ ਪਾਹੜਾ

ਗੁਰਦਾਸਪੁਰ, 13 ਨਵੰਬਰ (ਅਰਵਿੰਦਰ ਮਠਾਰੂ)- ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕਦਮ ਪੁੱਟੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿਚ ਕਈ ਉਪਰਾਲੇ ਵਿਚਾਰ ਅਧੀਨ ਹਨ। ਸ. ਪਾਹੜਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਨਿਊ ਜਨਰੇਸ਼ਨ ਪਾਵਰ ਇੰਟਨੈਸ਼ਨਲ ਦੇ ਸਹਿ-ਸੰਸਾਥਪਕ ਅਤੇ ਚੇਅਰਮੈਨ ਅਮਰੀਕਾ ਨਿਵਾਸੀ ਡਾ. ਚਿਰੰਨਜੀਵ ਕਥੂਰੀਆ ਜੋ ਕਿ ਨਵੀਆਂ ਨਵੀਆਂ ਖੋਜਾਂ ਕਰਨ ਲਈ ਦੁਨੀਆਂ ਵਿਚ ਮਸ਼ਹੂਰ ਹਨ ਸੰਪਕਕ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਡਾ. ਕਥੂਰੀਆ ਨੇ ਪੰਜਾਬ ਦੇ ਕਿਸਾਨਾਂ ਦੀ ਸਮੱਸਿਆ ਅਤੇ ਕਿਸਾਨੀ ਸੰਕਟ ਸਬੰਧੀ ਡੂੰਘਾ ਅਧਿਐਨ ਕਰਨ ਤੋਂ ਪਰਾਲੀ ਅਤੇ ਤੂੜੀ ਦੀ ਰਹਿੰਦ-ਖੂਹੰਦ ਤੋਂ ਊਰਜਾ ਬਣਾਉਣ ਦੇ ਖੇਤਰ ਵਿੱਚ ਨਿਵੇਸ਼ ਕਰਨ ਦਾ ਫੈਸਲਾ ਲਿਆ ਹੈ। ਸ੍ਰੀ ਕਥੂਰੀਆ ਆਪਣੀ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਪੰਜਾਬ ਰਾਜ ਵਿੱਚ 25 ਹਜ਼ਾਰ ਕਰੋੜ ਰੁਪਏ ਦੇ ਲਗਭਗ ਨਿਵੇਸ਼ ਕਰਨਗੇ। ਸ. ਪਾਹੜਾ ਨੇ ਦੱਸਿਆ ਕਿ ਡਾ. ਚਿਰੰਜੀਵ ਕਥੂਰੀਆ ਅਨੁਸਾਰ ਉਨ੍ਹਾਂ ਦੀ ਸੰਸਥਾ ਪੰਜਾਬ ਰਾਜ ਵਿੱਚ 15-20 ਪਿੰਡਾਂ ਦਾ ਇੱਕ ਕਲੱਸਟਰ ਬਣਾਕੇ 5 ਤੋਂ 20 ਮੈਗਾਵਾਟ ਤੱਕ ਦੇ ਬਾਇਓਮਾਸ ਪਲਾਂਟ ਅਤੇ ਸੋਲਰ ਊਰਜਾ ਪਲਾਂਟ ਸਥਾਪਤ ਕਰੇਗੀ। ਜਿਨ੍ਹਾਂ ਦੀ ਕੁੱਲ ਸਮਰੱਥਾ 3000 ਮੈਗਾਵਾਟ ਸੋਲਰ ਪਾਵਰ ਅਤੇ 1000 ਮੈਗਾਵਾਟ ਬਾਇਓਮਾਸ ਪਲਾਂਟ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਇਸ ਸਬੰਧੀ ਬਾਇੰਡਿੰਗ ਐਗਰੀਮੈਂਟ ਕੀਤਾ ਜਾਵੇਗਾ ਜਿਸ ਤਹਿਤ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਲਾਂਟਾਂ ਤੋਂ ਬਿਜਲੀ ਦੀ ਖ਼ਰੀਦ ਕੀਤੀ ਜਾਵੇਗੀ ਅਤੇ ਜਦੋਂ ਇਨ੍ਹਾਂ ਪਲਾਂਟਾਂ ਦੀ ਉਸਾਰੀ ਉੱਤੇ ਹੋਏ ਖ਼ਰਚ ਬਰਾਬਰ ਰਕਮ ਸੰਸਥਾ ਵਲੋਂ ਬਿਜਲੀ ਦੀ ਵਿਕਰੀ ਰਾਹੀਂ ਜੁਟਾ ਲਈ ਜਾਵੇਗੀ ਤਾਂ ਇਹ ਪਲਾਂਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੇ ਜਾਣਗੇ। ਸ. ਪਾਹੜਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਪਰਾਲੀ ਦੇ ਨਾੜ ਨੂੰ ਅੱਗ ਨਾ ਲਾਉਣ ਸਗੋਂ ਨਾੜ ਨੂੰ ਖੇਤਾਂ ਵਿਚ ਹੀ ਵਾਹੁਣ। ਇਸ ਨਾਲ ਜਿਥੇ ਧਰਤੀ ਦੀ ਤਾਕਤ ਬਣੀ ਰਹਿੰਦੀ ਹੈ ਉਥੇ ਜ਼ਮੀਨ ਵਿਚਲੇ ਤੱਤ ਵੀ ਫਸਲ ਦੀ ਪੈਦਾਵਾਰ ਵਧਾਉਣ ਲਈ ਸਹਾਈ ਹੁੰਦੇ ਹਨ।

Comments are closed.

COMING SOON .....


Scroll To Top
11