Tuesday , 15 October 2019
Breaking News
You are here: Home » BUSINESS NEWS » ਸੂਬੇ ਪਾਣੀ ਦੇ ਮੁੱਦਿਆਂ ਨੂੰ ਆਪਸੀ ਗੱਲਬਾਤ ਨਾਲ ਹੱਲ ਕਰਨ : ਅਮਿਤ ਸ਼ਾਹ

ਸੂਬੇ ਪਾਣੀ ਦੇ ਮੁੱਦਿਆਂ ਨੂੰ ਆਪਸੀ ਗੱਲਬਾਤ ਨਾਲ ਹੱਲ ਕਰਨ : ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਨੇ ਉੱਤਰੀ ਭਾਰਤ ਕੌਂਸਲ ਦੀ 29ਵੀਂ ਬੈਠਕ ਦੀ ਕੀਤੀ ਪ੍ਰਧਾਨਗੀ

ਚੰਡੀਗੜ, 20 ਸਤੰਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਚ ਜਿੰਨੇ ਵੀ ਸੂਬੇ ਹਨ, ਉਨਾਂ ਵਿਚ ਪਾਣੀ ਕਿਧਰੇ ਨਾ ਕਿਧਰੇ ਜਟਿਲ ਤਰਾਂ ਦਾ ਮੁੱਦਾ ਬਣ ਗਿਆ ਹੈ ਅਤੇ ਇਸ ਦਾ ਹੱਲ ਸਾਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਰਨਾ ਪਏਗਾ? ਪੰਜਾਬ ਨੂੰ ਵੱਡਾ ਭਰਾ ਹੋਣ ਦੇ ਨਾਤੇ ਹਰਿਆਣਾ ਨਾਲ ਪੈਂਡਿੰਗ ਪਾਣੀ ਦੇ ਮੁੱਦੇ ਦਾ ਹਲ ਮਨ ਨਾਲ ਕਰਨਾ ਹੋਵੇਗਾ? ਕੇਂਦਰ ਸਰਕਾਰ ਇਯ ਮੁੱਦੇ ਦਾ ਹੱਲ ਕੱਢਨ ਲਈ ਪਹਿਲਾਂ ਤੋਂ ਹੀ ਗੰਭੀਰ ਹੈ। ਸ੍ਰੀ ਅਮਿਤ ਸ਼ਾਹ ਅੱਜ ਇੱਥੇ ਹਰਿਆਣਾ ਸਰਕਾਰ ਵੱਲੋਂ ਆਯੋਜਿਤ ਉੱਤਰੀ ਖੇਤਰ ਪਰਿਸ਼ਦ ਦੀ 29ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਅਧਿਕਾਰੀਆਂ ਨੂੰ ਸੰਬੋਧਤ ਕਰ ਰਹੇ ਸਨ? ਸ੍ਰੀ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰੀ ਭਾਰਤੀ ਦੰਡ ਸੰਹਿਤਾ ਤੇ ਅਪਰਾਧਿਕ ਦੰਡ ਪ੍ਰਕ੍ਰਿਅ ਸੰਹਿਤਾ ਦੇ ਅੰਗ੍ਰੇਜਾਂ ਦੇ ਸਮੇਂ ਤੋਂ ਚਲ ਆ ਰਹੇ ਪੁਰਾਣੇ ਕਾਨੂੰਨਾਂ ਨੂੰ ਸੋਧ ਕਰਨ ਲਈ ਮਾੜਾ-ਮੋਟਾ ਬਦਲਾਅ ਕਰ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਹਾਜਿਰ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕੜੀ ਵਿਚ ਆਪਣੇ-ਆਪਣੇ ਸੂਬਿਆਂ ਨਾਲ ਸਾਰਥਕ ਸਹਿਯੋਗ ਦੇਣ ਲਈ ਭਾਰਤੀ ਪੁਲਿਸ ਸੇਵਾ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਤੁਰੰਤ ਬਣਾਉਣ ਅਤੇ ਕੇਂਦਰ ਸਰਕਾਰ ਨੂੰ ਆਪਣੇ ਸੁਝਾਅ ਭੇਜਣ। ਉਨਾਂ ਕਿਹਾ ਕਿ ਕੇਂਦਰ ਸਰਕਾਰ ਛੇਤੀ ਹੀ ਕੇਂਦਰੀ ਫੋਰੇਂਸਿੰਗ ਵਿਗਿਆਨ ਯੂਨੀਵਰਸਿਟੀ ਸਥਾਪਿਤ ਕਰਨ ਜਾ ਰਹੀ ਹੈ? ਇਸ ਲਈ ਸਾਰੇ ਸੂਬੇ ਆਪਣੇ ਸੂਬਿਆਂ ਵਿਚ ਘੱਟੋਂ ਘੱਟ ਇਕ ਕੇਂਦਰੀ ਫੋਰੇਂਸਿੰਗ ਵਿਗਿਆਨ ਕਾਲਜ ਖੋਲਣ ਦੀ ਪਹਿਲ ਕਰਨ, ਕਿਉਂਕਿ ਇਸ ਨਾਲ ਜਿੱਥੇ ਇਕ ਪਾਸੇ ਜਟਿਲ ਅਪਰਾਧ ਦੇ ਮਾਮਲੇ ਸੁਲਝਾਉਣ ਵਿਚ ਮਦਦ ਮਿਲੇਗੀ ਤਾਂ ਉੱਥੇ ਹੀ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਹੁੱਇਆ ਹੋਣਗੇ? ਉਨਾਂ ਨੇ ਮੁੱਖ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਉਹ ਪੁਲਿਸ ਵਿਭਾਗ ਨਾਲ ਜੁੜੇ ਮਾਮਲੇ ਸਿਰਫ ਪੁਲਿਸ ‘ਤੇ ਹੀ ਨਾ ਛੱਡਣ, ਸਗੋਂ ਸੂਬੇ ਦੇ ਪ੍ਰਸ਼ਾਸਨਿਕ ਮੁੱਖੀ ਹੋਣ ਦੇ ਨਾਤੇ ਅਜਿਹੇ ਮੁੱਦਿਆਂ ਨਾਲ ਸਬੰਧਤ ਆਂਕੜਿਆਂ ਉਨਾਂ ਦੀ ਊਂਗਲੀਆਂ ‘ਤੇ ਹੋਣੇ ਚਾਹੀਦੇ ਹਨ? ਉਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਨਾਰਕੋਟਿਕਸ ਨਾਲ ਜੁੜੇ ਮਾਮਲਿਆਂ ‘ਤੇ ਜੀਰੋ ਟੋਲਰੈਂਸ ਦੀ ਨੀਤੀ ਹਨ? ਨਸ਼ੀਲੇ ਪਦਾਰਥਾਂ ਦੀ ਤਸੱਕਰੀ ਨਾਲ ਜੁੜੇ ਮਾਮਲਿਆਂ ਦੀ ਜੜਾਂ ਤਕ ਸਾਨੂੰ ਜਾਣਾ ਹੋਵੇਗਾ ਤਦ ਅਸੀਂ ਨੌਜੁਆਨਾਂ ਨੂੰ ਨਸ਼ੇ ਤੋਂ ਬਚਾ
ਸਕਣਗੇ। ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਉਨਾਂ ਨੇ ਇਸ ਗੱਲ ਦੀ ਖੁਸ਼ੀ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਇਸ ਦਿਸ਼ਾ ਵਿਚ ਪਹਿਲ ਕੀਤੀ ਹੈ ਅਤੇ ਉਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੀਟਿੰਗ ਬੁਲਾਈ ਹੈ।ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਯੌਨ ਸ਼ੋਸ਼ਣ ਨਾਲ ਜੁੜੇ ਮਾਮਲਿਆਂ ਵਿਚ ਸਖ਼ਤ ਕਾਨੂੰਨ ਹੋਣ ਦੇ ਬਾਵਜੂਦ 6-6 ਮਹੀਨੇ ਤਕ ਅਪਰਾਧੀਆਂ ਨੂੰ ਸਜ਼ਾ ਨਹੀਂ ਹੋ ਪਾਉਂਦੀ? ਇਸ ਲਈ ਸਾਰੇ ਸੂਬੇ ਆਪਣੇ ਇੱਥੇ ਡਾਇਰੈਕਟਰ, ਪਬਲਿਕ ਪੋਰੂਸਿਕਿਊਟਰ ਨੂੰ ਨਿਯੁਕਤ ਕਰਨ ਤਾਂ ਜੋ ਅਪਰਾਧਿਕ ਮਾਮਲਿਆਂ ਦੀ ਪੈਰਵੀ ਸਮੇਂ ‘ਤੇ ਤੇ ਠੀਕ ਢੰਗ ਨਾਲ ਹੋ ਸਕੇ। ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਰੇ ਸੂਬੇ ਪੰਜ ਕਿਲੋਮੀਟਰ ਦੇ ਘੇਰੇ ਵਿਚ ਬੈਂਕ ਦੀ ਬ੍ਰਾਂਚ ਖੁਲ•ਵਾਉਣ ਦੀ ਪਹਿਲ ਕਰਨ ਤਾਂ ਜੋ ਸਰਕਾਰ ਦੀ ਸਿੱਧੇ ਲਾਭ ਟਰਾਂਸਫਰ ਯੋਜਨਾਵਾਂ ਦਾ ਪੈਸਾ ਲਾਭਕਾਰੀਆਂ ਦੇ ਖਾਤਿਆਂ ਵਿਚ ਸਿੱਧਾ ਪੁੱਜੇ? ਉਨਾਂ ਨੇ ਹਾਜਿਰ ਮੁੱਖ ਮੰਤਰੀਆਂ ਤੋਂ ਅਪੀਲ ਕੀਤੀ ਕਿ ਜਦ-ਜਦ ਰਾਜ ਪੱਧਰੀ ਬੈਂਕਰ ਕਮੇਟੀ ਦੀ ਮੀਟਿੰਗ ਹੁੰਦੀ ਹੈ ਤਾਂ ਬੈਂਕਰਾਂ ਨਾਲ ਇਸ ਮੁੱਦੇ ਨੂੰ ਪਹਿਲ ਨਾਲ ਚੁੱਕਣ ਅਤੇ ਹੋ ਸਕੇ ਤਾਂ ਜਿਸ-ਜਿਸ ਪਿੰਡ ਵਿਚ ਬੈਂਕ ਦੀ ਬ੍ਰਾਂਚ ਖੋਲਣੀ ਹੈ, ਉਸ ਪਿੰਡ ਦੇ ਨਾਂਵਾਂ ਦੀ ਸੂਚੀ ਵੀ ਬੈਂਕਾਂ ਨੂੰ ਦੇਣ। ਕੇਂਦਰੀ ਗ੍ਰਹਿ ਮੰਤਰੀ ਨੇ ਉੱਤਰ ਖੇਤਰੀ ਪਰਿਸ਼ਦ ਦੀ ਮੀਟਿੰਗ ਦਾ ਸਫਲ ਆਯੋਜਨ ਕਰਨ ਲਈ ਹਰਿਆਣਾ ਸਰਕਾਰ ਨੂੰ ਵੱਧਾਈ ਦਿੰਦੇ ਹੋਏ ਕਿਹਾ ਕਿ ਇਸ ਮੀਟਿੰਗ ਵਿਚ ਕਈ ਨਵੇਂ ਮੁੱਦੇ ਉੱਭਰ ਕੇ ਆਏ ਹਨ ਤਾਂ 20-25 ਸਾਲਾਂ ਤੋਂ ਪੈਂਡਿੰਗ ਚਲਦੇ ਆ ਰਹੇ ਕਈ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਰਦਾ ਹੋਇਆ ਹੈ? ਉੱਤਰ ਖੇਤਰੀ ਪਰਿਸ਼ਦ ਦੀ ਅਗਲੀ ਮੀਟਿੰਗ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਦੀ ਬੇਨਤੀ ‘ਤੇ ਜੈਪੁਰ ਵਿਚ ਆਯੋਜਿਤ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ ਗਈ। ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੀਟਿੰਗ ਵਿਚ ਪੁੱਜ ਕੇ ਮਾਰਗਦਰਸ਼ਨ ਕਰਨ ਲਈ ਧੰਨਵਾਦ ਪ੍ਰਗਟਾਇਆ? ਉਨਾਂ ਨੇ ਭਰੋਸਾ ਦਿੱਤਾ ਕਿ ਜੋ ਵੀ ਦਿਸ਼ਾ-ਨਿਦੇਸ਼ ਗ੍ਰਹਿ ਮੰਤਰੀ ਵੱਲੋਂ ਦਿੱਤੇ ਗਏ ਹਨ, ਹਰਿਆਣਾ ਉਨਾਂ ‘ਤੇ ਸਖ਼ਤੀ ਨਾਲ ਅਮਲ ਕਰੇਗਾ। ਮੀਟਿੰਗ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ, ਚੰਡੀਗੜਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਜੰਮੂ-ਕਸ਼ਮੀਰ ਦੇ ਰਾਜਪਾਲ ਸਤਯਪਾਲ ਮਲਿਕ, ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਵੀ ਸੰਬੋਧਤ ਕੀਤਾ।

Comments are closed.

COMING SOON .....


Scroll To Top
11