Wednesday , 19 December 2018
Breaking News
You are here: Home » ENTERTAINMENT » ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਦਿਹਾਂਤ ’ਤੇ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਅਫਸੋਸ ਜਾਹਰ

ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਦਿਹਾਂਤ ’ਤੇ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਅਫਸੋਸ ਜਾਹਰ

ਅੰਮ੍ਰਿਤਸਰ, 10 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਉਘੇ ਪੰਜਾਬੀ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਦੇਹਾਂਤ ’ਤੇ ਸਾਈਂ ਮੀਆਂ ਮੀਰ ਫਾਊਂਡੇਸ਼ਨ ਇੰਟਰਨੈਸ਼ਨਲ (ਰਜਿ:) ਦੇ ਪ੍ਰਧਾਨ ਹਰਭਜਨ ਸਿੰਘ ਬਰਾੜ, ਇੰਦਰਜੀਤ ਸਿੰਘ ਬਾਸਰਕੇ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਆਰੇ ਲਾਲ ਪੰਜਾਬ ਦੀ ਪੁਰਾਤਨ ਗਾਇਨ ਸ਼ੈਲੀ ਦੇ ਇੱਕ ਵੱਡੇ ਸਿਤਾਰੇ ਸਨ। ਗਾਇਕੀ ਦੇ ਨਾਲ-ਨਾਲ ਉਨ੍ਹਾਂ ਦੀ ਜੀਵਨ ਸ਼ੈਲੀ, ਰਹਿਣ-ਸਹਿਣ, ਪਹਿਰਾਵਾ ਆਦਿ ਵੀ ਬਿਲਕੁਲ ਸਾਦਗੀ ਵਾਲੇ ਪੰਜਾਬੀ ਸੱਭਿਆਚਾਰ ਦੀ ਤਸਵੀਰ ਪੇਸ਼ ਕਰਦਾ ਸੀ। ਵਡਾਲੀ ਭਰਾਵਾਂ ਨੇ ਪੰਜਾਬੀ ਗਾਇਕੀ ਦੇ ਸ਼ੁੱਧ ਸਰੂਪ ਨੂੰ ਸੰਭਾਲਣ ਲਈ ਸ਼ਲਾਘਾਯੋਗ ਯਤਨ ਕੀਤੇ, ਜਿਨ੍ਹਾਂ ਲਈ ਉਨ੍ਹਾਂ ਨੂੰ ਕਈ ਵੱਡੇ ਐਵਾਰਡ ਵੀ ਪ੍ਰਾਪਤ ਹੋਏ। ਉਨ੍ਹਾਂ ਕਿਹਾ ਕਿ ਵਡਾਲੀ ਭਰਾਵਾਂ ਨੇ ਪੰਜਾਬ ਦੀ ਪੁਰਾਤਨ ਤੇ ਸੱਭਿਆਚਾਰਕ ਗਾਇਨ ਸ਼ੈਲੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪੇਸ਼ ਕਰਕੇ ਸਮੁੱਚੇ ਪੰਜਾਬ ਦਾ ਮਾਣ ਵਧਾਇਆ, ਜਿਸ ਲਈ ਸਮੁੱਚੇ ਪੰਜਾਬੀ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਜਗਦੀਸ਼ ਸਿੰਘ ਬਮਰਾ, ਡਾ. ਜੀ.ਐਸ. ਘਰਿੰਡਾ, ਅਮਰੀਕ ਸਿੰਘ ਸ਼ੇਰਗਿੱਲ, ਅਵਤਾਰ ਸਿੰਘ ਪੁਤਲੀਘਰ, ਪਰਦੀਪ ਸਿੰਘ ਵਾਲੀਆ, ਜਗਦੀਪ ਸਿੰਘ ਸਿੱਧੂ ਤੇ ਜਗਜੀਤ ਸਿੰਘ ਗੇਰਵਾਲ ਨੇ ਵੀ ਪਿਆਰੇ ਲਾਲ ਦੇ ਚਲਾਣੇ ’ਤੇ ਡੂੰਘੇ ਅਫਸੋਸ ਦਾ ਇਜ਼ਹਾਰ ਕੀਤਾ।

Comments are closed.

COMING SOON .....


Scroll To Top
11