Friday , 17 January 2020
Breaking News
You are here: Home » BUSINESS NEWS » ਸ੍ਰੀ ਗਰਗੋਬਿੰਦਪੁਰ ਵਿੱਚ ਨਾਜਾਇਜ਼ ਮਾਈਨਿੰਗ ਜ਼ੋਰਾਂ ‘ਤੇ-ਕੁਦਰਤੀ ਸੋਮਿਆਂ ਨਾਲ ਛੇੜਛਾੜ

ਸ੍ਰੀ ਗਰਗੋਬਿੰਦਪੁਰ ਵਿੱਚ ਨਾਜਾਇਜ਼ ਮਾਈਨਿੰਗ ਜ਼ੋਰਾਂ ‘ਤੇ-ਕੁਦਰਤੀ ਸੋਮਿਆਂ ਨਾਲ ਛੇੜਛਾੜ

ਸ੍ਰੀ ਹਰਗੋਬਿੰਦਪੁਰ, 15 ਜੁਲਾਈ (ਚੀਮਾ)- ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ‘ਤੇ ਹੋਈਕੋਰਟ ਦੇ ਹੁਕਮਾਂ ‘ਤੇ ਪੂਰਨ ਰੂਪ ਵਿੱਚ ਪਾਬੰਦੀ ਲਗਾਈ ਹੈ ਜਦ ਕਿ ਸ੍ਰੀ ਹਰਗੋਬਿੰਦਪੁਰ ਹਲਕੇ ਵਿੱਚ ਹਾਈਕੋਰਟ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਸਮਰਾਏ ਮਾੜੀ ਪੰਨਾਵਾ, ਖਾਸ ਕਰਕੇ ਦਰਿਆ ਬਿਆਸ ਦੇ ਨਜ਼ਦੀਕ ਕੁਦਰਤੀ ਸੋਮਿਆਂ ਨਾਲ ਛੇੜ-ਛਾੜ ਕਰ ਰਹੇ ਹਨ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਮਾਈਨਿੰਗ ਕਰਕੇ ਮਿੱਟੀ ਰੇਤਾ ਕੱਢ ਕੇ ਮਹਿੰਗੇ ਭਾਅ ‘ਤੇ ਵੇਚ ਰਹੇ ਹਨ। ਅਤੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝ ਕੇ ਆਪਣਾ ਕਾਰੋਬਾਰ ਫੈਲਾਅ ਰਹੇ ਹਨ। ਇੱਥੇ ਬੱਸ ਨਹੀਂ ਇਹ ਲੋਕ ਨਾਜਾਇਜ਼ ਮਾਈਨਿੰਗ ਦਾ ਕੰਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਨਾਜਾਇਜ਼ ਮਾਈਨਿੰਗ ਕਰਨ ਵਾਲੇ ਮਾਫੀਆ ਕਈ ਗਰੁੱਪ ਵਿੱਚ ਵੰਡੇ ਹੋਏ ਹਨ। ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਨ੍ਹਾਂ ਨੂੰ ਇਹ ਸ਼ਰੇਆਮ ਧਮਕੀਆਂ ਦਿੰਦੇ ਹਨ ਅਤੇ ਅਧਿਕਾਰੀਆਂ ਨੂੰ ਮਹਿਨਾ ਦੇਣ ਦੀ ਗੱਲ ਕਰਕੇ ਲੋਕਾਂ ਨੂੰ ਚੁੱਪ ਕਰਵਾ ਦਿੰਦੇ ਹਨ।

Comments are closed.

COMING SOON .....


Scroll To Top
11