Friday , 6 December 2019
Breaking News
You are here: Home » Religion » ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਬੰਧੀ ਸਿੰਘ ਸਾਹਿਬ ਨੇ ਕੀਤੀ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਬੰਧੀ ਸਿੰਘ ਸਾਹਿਬ ਨੇ ਕੀਤੀ ਮੀਟਿੰਗ

ਤਲਵੰਡੀ ਸਾਬੋ, 13 ਅਗਸਤ (ਰਾਮ ਰੇਸ਼ਮ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੇ ਸਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਿੰਘ ਸਾਹਿਬ ਜੀ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਮਿਤੀ 28,29,30 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਦੀ ਧਰਤੀ ਤੇ ਵੱਡੇ ਪੱਧਰ ਤੇ ਮਨਾਇਆ ਜਾਣਾ ਹੈ। ਉਹਨਾਂ ਵੱਲੋਂ ਸੰਪੂਰਨਤਾ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਗੁਰਮਤਿ ਸਮਗਾਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਾਰ ਸੰਪੂਰਨਤਾ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਸ਼ਬਦ ਗਾਇਨ, ਵਾਰ ਗਾਇਨ ਅਤੇ ਕਵੀਸ਼ਰੀ ਗਾਇਨ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿੱਚ ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਕਥਾਵਾਚਕ, ਭਾਈ ਸ੍ਰੀਪਾਲ ਸਿੰਘ ਜੀ ਤੇ ਭਾਈ ਗਗਨਦੀਪ ਸਿੰਘ ਹਜੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਹਾਜਰੀਆਂ ਭਰਨਗੇ। ਇਸ ਮੀਟਿੰਗ ਵਿੱਚ ਪਹੁੰਚੇ ਤਲਵੰਡੀ ਸਾਬੋ ਦੀ ਭਾਈ ਮਨੀ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਸਿੰਘ ਸਾਹਿਬ ਜੀ ਨੂੰ ਸੰਪੂਰਨਤਾ ਦਿਵਸ ਸਮੇਂ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ ਗਿਆ।ਇਸ ਮੀਟਿੰਗ ਵਿੱਚ ਸ੍ਰ: ਪਰਮਜੀਤ ਸਿੰਘ ਸਰੋਆ ਸਕੱਤਰ ਸਬ-ਆਫਿਸ ਧਰਮ ਪ੍ਰਚਾਰ ਕਮੇਟੀ, ਤਲਵੰਡੀ ਸਾਬੋ ਵੱਲੋਂ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਗਈ।ਇਸ ਸਮੇਂ ਭਾਈ ਮਨੀ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੇ ਮੈਂਬਰ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਤਲਵੰਡੀ ਸਾਬੋ ਦੇ ਪੰਤਵੰਤੇ ਸੱਜਣਾਂ ਤੋਂ ਇਲਾਵਾ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਜਥੇਦਾਰ ਗੁਰਤੇਜ ਸਿੰਘ ਢੱਡੇ, ਜਥੇਦਾਰ ਗੁਰਪ੍ਰੀਤ ਸਿੰਘ ਜੀ ਝੱਬਰ, ਬੀਬੀ ਜੋਗਿੰਦਰ ਕੌਰ ਮੈਂਬਰ ਸ੍ਰੋਮਣੀ ਗੁ: ਪ੍ਰ: ਕਮੇਟੀ, ਭਾਈ ਗੁਰਜੰਟ ਸਿੰਘ ਜੀ ਹੈੱਡ ਗੰ੍ਰਥੀ ਤਖਤ ਸਾਹਿਬ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਸਬ-ਆਫਿਸ ਧਰਮ ਪ੍ਰਚਾਰ ਕਮੇਟੀ, ਭਾਈ ਜਸਵਿੰਦਰ ਸਿੰਘ ਨਿੱਜੀ ਸਹਾਇਕ ਸਿੰਘ ਸਾਹਿਬ, ਭਾਈ ਗੁਰਬਖਸ ਸਿੰਘ ਮੈਨੇਜਰ ਗੁ: ਹਾਜੀ ਰਤਨ ਬਠਿੰਡਾ ਅਤੇ ਭਾਈ ਭੁਪਿੰਦਰ ਸਿਘ ਲਹਿਰੀ ਅਕਾਊਟੈਂਟ ਆਦਿ ਹਾਜਰ ਸਨ।

Comments are closed.

COMING SOON .....


Scroll To Top
11