Saturday , 14 December 2019
Breaking News
You are here: Home » Religion » ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ : ਚੰਨੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ : ਚੰਨੀ

ਚੰਡੀਗੜ੍ਹ, 10 ਜੂਨ- ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਅੱਜ ਇੱਥੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਚੱਲੀ ਲੰਮੀ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ। ਸ. ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆਂ ਭਰ ਦੀਆਂ ਨਾਨਕ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕੇ ਜਾਣ ਅਤੇ ਪੂਰਨ ਸਿੱਖ ਮਰਿਆਯਾਦਾ ਅਨੁਸਾਰ ਇਹ ਪ੍ਰੋਗਰਾਮ ਮਨਾਏ ਜਾਣ। ਉਨ੍ਹਾਂ ਕਿਹਾ ਕਿ ਗੁਰੁ ਸਾਹਿਬ ਦਾ 550 ਸਾਲਾ ਮਨਾਉਣ ਲਈ ਡਿਊਟੀ ਨਹੀਂ ਬਲਕਿ ਸੇਵਾ ਭਾਵਨਾ ਨਾਲ ਕਾਰਜ ਕੀਤੇ ਜਾਣ। ਉਨਾਂ ਕਿਹਾ ਕਿ ਇਨਾਂ ਸਮਾਗਮਾ ਵਿਚ ਦੁਨੀਆਂ ਭਰ ਦੀਆਂ ਮਾਈਨਾਜ ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਇੱਕ ਅਹਿਮ ਐਲਾਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜ਼ਮੀਨ ਵੇਚੀ ਨਹੀਂ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਥਾਵਾਂ ਨੂੰ ਸੈਰ ਸਪਾਟੇ ਦੇ ਕੇਂਦਰਾਂ ਵਜੋ ਵਿਕਸਤ ਕਰਨ ਲਈ ਰਿਪੋਰਟ ਤਿਆਰ ਕਰਕੇ ਜਲਦ ਤੋਂ ਜਲਦ ਪੇਸ਼ ਕਰਨ ਲਈ ਕਿਹਾ।
ਇਸ ਮੌਕੇ ਪੰਜਾਬੀ ਸੱਭਿਆਚਾਰ ਨੂੰ ਪ੍ਰਦੂਸ਼ਤ ਕਰਨ ਅਤੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਖਿਲਾਫ ਕਾਰਵਾਈ ਲਈ ਗੰਭੀਰ ਚਰਚਾ ਕੀਤੀ ਗਈ। ਸ. ਚੰਨੀ ਨੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਨੂੰ ਠੱਲ੍ਹ ਪਾਉਣ ਲਈ ਵਿਸੇਸ਼ ਐਕਟ ਬਣਾਉਣ ਲਈ ਖਰੜਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਇਸ ਸਬੰਧੀ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨਾਲ ਵੀ ਫੋਨ ‘ਤੇ ਗੱਲ ਕੀਤੀ ਅਤੇ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਐਕਟ ਤਿਆਰ ਕਰਨ ਲਈ ਵਿਚਾਰ ਕਰਨ ਲਈ ਜਲਦ ਮੀਟਿੰਗ ਕੀਤੀ ਜਾਵੇ।ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ, ਲਖਮੀਰ ਸਿੰਘ ਸੰਯੁਕਤ ਡਾਇਰੈਕਟਰ ਸਭਿਆਚਾਰਕ ਮਾਮਲੇ, ਸੰਜੀਵ ਕੁਮਾਰ ਕਾਰਜਕਾਰੀ ਡਾਇਰੈਕਟਰ ਪੀ.ਐਚ.ਟੀ.ਪੀ.ਬੀ, ਅਨੁਪ੍ਰਿਤਾ ਜੌਹਲ ਡਿਪਟੀ ਸਕੱਤਰ ਸੈਰ ਸਪਾਟਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Comments are closed.

COMING SOON .....


Scroll To Top
11