Friday , 19 July 2019
Breaking News
You are here: Home » PUNJAB NEWS » ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ

ਚੰਡੀਗੜ, 25 ਜੂਨ:ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ‘ਤੇ ਆਧਾਰਤ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ 29 ਜੂਨ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਭੇਟ ਕਰਕੇ ਅਗਵਾਈ ਲਈ ਜਾਵੇਗੀ। ਉਸੇ ਦਿਨ ਹੀ ਸ੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮਿਲ ਕੇ 550ਵਾਂ ਪ੍ਰਕਾਸ ਪੁਰਬ ਮਨਾਉਣ ਸੰਬੰਧੀ ਸਹਿਯੋਗ ਮੰਗਿਆ ਜਾਵੇਗਾ।ਇਹ ਫੈਸਲਾ ਅੱਜ ਇੱਥੇ ਸੈਕਟਰ-38 ਸਥਿਤ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਦਫਤਰ ਵਿਖੇ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦਾ ਸਮੂਹ ਬਣਾਇਆ ਗਿਆ।ਮੀਟਿੰਗ ਦੇ ਵੇਰਵੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀਆਂ ਵੱਲੋਂ ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਫੋਨ ਉਤੇ ਗੱਲਬਾਤ ਕਰ ਕੇ ਸਮਾਂ ਮੰਗਿਆਂ ਜਿਸ ਉਪਰੰਤ 29 ਜੂਨ ਨੂੰ ਭੇਟ ਕਰਨ ਦਾ ਫੈਸਲਾ ਹੋਇਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਸਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ ਦੀ ਤਰਜ ‘ਤੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਮੰਤਰੀਆਂ ਦਾ ਸਮੂਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ 29 ਜੂਨ ਨੂੰ ਭੇਟ ਕਰਕੇ ਸਿੰਘ ਸਾਹਿਬ ਤੋਂ 550ਵਾਂ ਪ੍ਰਕਾਸ ਪੁਰਬ ਮਨਾਉਣ ਲਈ ਅਗਵਾਈ ਹਾਸਲ ਕਰੇਗਾ। ਇਸੇ ਤਰਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਲੌਗੋਵਾਲ ਨਾਲ ਮੁਲਾਕਾਤ ਕਰ ਕੇ ਸਹਿਯੋਗ ਦੀ ਮੰਗ ਕਰੇਗਾ ਤਾਂ ਜੋ ਸਤਾਬਦੀ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਮੰਤਰੀਆਂ ਦੇ ਸਮੂਹ ਵੱਲੋਂ ਸਮਾਗਮਾਂ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਬਾਰੇ ਗੱਲ ਹੋਈ। ਮੀਟਿੰਗ ਦੌਰਾਨ ਸਰਧਾਲੂਆਂ ਦੇ ਆਉਣ-ਜਾਣ ਦੇ ਪ੍ਰਬੰਧ, ਮੁੱਖ ਸਮਾਗਮਾਂ ਦੇ ਗੇਟ ਦੁਆਰ, ਪੰਡਾਲ ਤੇ ਸਟੇਜ, ਸਮਾਗਮ ਦੇ ਨਾਲ ਪ੍ਰਦਰਸਨੀਆਂ ਆਦਿ ਬਾਰੇ ਵਿਚਾਰ ਵਟਾਂਦਰਾ ਹੋਇਆ।ਇਸ ਮੌਕੇ ਦੱਸਿਆ ਗਿਆ ਕਿ ਖੇਡ ਵਿਭਾਗ ਵੱਲੋਂ ਪ੍ਰਕਾਸ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਸਾਈਕਲ ਰੈਲੀ ਅਤੇ ਸਬ ਡਿਵੀਜਨ ਪੱਧਰ ਤੋਂ ਲੈ ਕੇ ਕੌਮਾਂਤਰੀ ਕਬੱਡੀ ਮੁਕਾਬਲੇ ਕਰਵਾਏ ਜਾਣਗੇ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰ ਸ੍ਰੀ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ੍ਰੀ ਕੇ ਸਵਾ ਪ੍ਰਸਾਦ, ਪੰਜਾਬ ਕਲਾ ਪਰਿਸਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ, ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮਾਨਾ, ਸੈਰ ਸਪਾਟਾ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਆਦਿ ਹਾਜਰ ਸਨ।

Comments are closed.

COMING SOON .....


Scroll To Top
11