Friday , 24 January 2020
Breaking News
You are here: Home » ENTERTAINMENT » ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਫ਼ੀ ਗਾਇਕਾਂ ਨੇ ਕਿਲ੍ਹਾ ਮੁਬਾਰਕ ਵਿਖੇ ਆਪਣੇ ਸੂਫ਼ੀਆਨਾ ਕਲਾਮਾਂ ਨਾਲ ਬੰਨ੍ਹਿਆਂ ਸਮਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਫ਼ੀ ਗਾਇਕਾਂ ਨੇ ਕਿਲ੍ਹਾ ਮੁਬਾਰਕ ਵਿਖੇ ਆਪਣੇ ਸੂਫ਼ੀਆਨਾ ਕਲਾਮਾਂ ਨਾਲ ਬੰਨ੍ਹਿਆਂ ਸਮਾਂ

ਬਠਿੰਡਾ, 13 ਨਵੰਬਰ (ਗੁਰਮੀਤ ਸੇਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਲ੍ਹਾ ਮੁਬਾਰਕ ਵਿਖੇ ਸ਼ਾਮ ਨੂੰ ਕਰਵਾਏ ਸੂਫ਼ੀ ਸ਼ਾਮ ਦੌਰਾਨ ਉਘੇ ਸੂਫ਼ੀ ਗਾਇਕ ਕੰਵਰ ਗਰੇਵਾਲ ਤੇ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ ‘ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜ ਉਠਿਆ। ਸਮਾਗਮ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸੰਬੋਧਨ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਰਸਤੇ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ‘ਚ ਕਿਸੇ ਵੀ ਤਰ੍ਹਾਂ ਦੇ ਭੇਦ-ਭਾਵ, ਊਚ-ਨੀਚ ਤੋਂ ਦੂਰ ਰਹਿ ਕੇ ਸਭ ਨੂੰ ਬਰਾਬਰ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਗੁਰੂ ਜੀ ਨੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਤਹਿਤ ਆਪ ਖੁਦ ਹੱਥੀ ਮਿਹਨਤ ਕੀਤੀ ਅਤੇ ਸਮਾਜ ਨੂੰ ਵੀ ਹੱਥੀ ਮਿਹਨਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨਾਲ ਲੋਕਾਂ ਦੇ ਰੂ-ਬ-ਰੂ ਹੋਏ ਅਤੇ ਆਪਣੀਆਂ ਮਕਬੂਲ ਹੋਈਆਂ ਕਵਿਤਾਵਾਂ ਨਾਲ ਲੋਕਾਂ ਦਾ ਦਿਲ ਟੁੰਭਿਆ। ਡਾ. ਸਤੀਸ਼ ਵਰਮਾ ਵਲੋਂ ਵੀ ਗੁਰੂ ਸਾਹਿਬਾਨ ਜੀ ਦੀ ਜੀਵਨੀ ਤੇ ਉਨ੍ਹਾਂ ਦੁਆਰਾ ਦਿੱਤੇ ਉਪਦੇਸ਼ਾਂ ‘ਤੇ ਚੱਲਣ ਦੀ ਲੋਕਾਂ ਨੂੰ ਅਪੀਲ ਕੀਤੀ। ਵਿੱਤ ਮੰਤਰੀ ਸ. ਬਾਦਲ ਵਲੋਂ ਸੂਫ਼ੀ ਗਾਇਕ ਕੰਵਰ ਗਰੇਵਾਲ ਤੇ ਸਤਿੰਦਰ ਸਰਤਾਜ, ਪ੍ਰਸਿੱਧ ਲੇਖਕ ਸੁਰਜੀਤ ਪਾਤਰ ਅਤੇ ਡਾ. ਸਤੀਸ਼ ਵਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਕਮਲਜੀਤ ਲਾਂਬਾ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਡੀ.ਐਮ. ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਕਾਂਗਰਸੀ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਜੈਜੀਤ ਜੌਹਲ, ਪਵਨ ਮਾਨੀ, ਰਾਜਨ ਗਰਗ ਆਦਿ ਹਾਜ਼ਰ ਸਨ।

Comments are closed.

COMING SOON .....


Scroll To Top
11