Monday , 22 October 2018
Breaking News
You are here: Home » Carrier » ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸੈਮੀਨਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸੈਮੀਨਾਰ

ਅੰਮ੍ਰਿਤਸਰ, 31 ਅਗਸਤ (ਦਵਾਰਕਾ ਨਾਥ ਰਾਣਾ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ; ਸੈ: ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਜਮਾਤ ਵਿਚ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ । ਮਨੋਵਿਗਿਆਨੀ ਡਾ: ਵੰਦਿਤਾ ਅਗਰਵਾਲ ਵੱਲੋਂ ਸਹੋਦਯਾ ਸਕੂਲਾਂ ਦੀ ਲੜੀ ਅਧੀਨ ਚੱਲ ਰਹੇ ਇਸ ਸੈਮੀਨਾਰ ਵਿੱਚ ਜਮਾਤ ਵਿੱਚ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਨੁਕਤਿਆਂ ਤੇ ਚਾਨਣਾ ਪਾਇਆ ਗਿਆ। ਡਾ: ਵੰਦਿਤਾ ਅਗਰਵਾਲ ਅੰਮ੍ਰਿਤਸਰ ਦੇ ਕਈ ਹਸਪਤਾਲਾਂ ਵਿੱਚ ਇੱਕ ਮਨੋਵਿਗਿਆਨੀ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਡਾ: ਧਰਮਵੀਰ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਧਿਆਪਕ ਬੱਚਿਆਂ ਦੇ ਭਵਿੱਖ ਲਈ ਚਾਨਣ ਮੁਨਾਰਾ ਹਨ। ਇੰਨ੍ਹਾਂ ਦੀ ਸਰਪ੍ਰਸਤੀ ਹੇਠ ਬੱਚਿਆਂ ਦਾ ਭਵਿੱਖ ਉਜੱਵਲ ਬਣਾਇਆ ਜਾ ਸਕਦਾ ਹੈ। ਇਸ ਸੈਮੀਨਾਰ ਵਿੱਚ 45 ਸੀ.ਬੀ.ਐਸ.ਈ. ਸਹੋਦਯਾ ਸਕੂਲਾਂ ਦੇ 92 ਅਧਿਆਪਕ ਸ਼ਾਮਲ ਹੋਏ। ਡਾ: ਵੰਦਿਤਾ ਅਗਰਵਾਲ ਨੇ ਅਧਿਆਪਕ ਵੱਲੋਂ ਜਮਾਤ ਵਿੱਚ ਅਧਿਆਪਨ ਸਮੇਂ ਅਧਿਆਪਕ ਦੇ ਆਪਣੇ ਅਤੇ ਵਿਦਿਆਰਥੀਆਂ ਦੇ ਵਿਹਾਰ ਅਤੇ ਕਿਰਿਆਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇੱਕ ਚੰਗਾ ਅਧਿਆਪਕ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਨੋਵਿਗਿਆਨਕ ਪੱਧਰ ਅਨੁਸਾਰ ਢੁਕਵਾਂ ਮਾਹੌਲ ਸਿਰਜ ਕੇ ਵਧੇਰੇ ਸਫਲਤਾ ਪੂਰਵਕ ਅਧਿਆਪਨ ਕਰ ਸਕਦਾ ਹੈ ਅਤੇ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਸਹਾਇਕ ਸਾਬਤ ਹੋ ਸਕਦਾ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ ਮੀਤ ਪ੍ਰਧਾਨ ਸ੍ਰ. ਸਰਬਜੀਤ ਸਿੰਘ, ਮੈਂਬਰ ਇੰਚਾਰਜ ਅਟਾਰੀ ਸ੍ਰ. ਕਮਲਜੀਤ ਸਿੰਘ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਰੀਸੋਰਸ ਪਰਸਨ ਡਾ: ਵੰਦਿਤਾ ਅਗਰਵਾਲ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਜੀ. ਟੀ. ਰੋਡ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ ਦੀ ਦੇਖ-ਰੇਖ ਵਿੱਚ ਬੜੇ ਸਫਲਤਾਪੂਰਵਕ ਢੰਗ ਨਾਲ ਸਮਾਪਤ ਹੋਇਆ। ਸੈਮੀਨਾਰ ਵਿੱਚ ਸ਼ਾਮਲ ਅਧਿਆਪਕਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਅੰਤ ਵਿੱਚ ਅਧਿਆਪਕਾਂ ਨੇ ਇਸ ਸੈਮੀਨਾਰ ਨੂੰ ਬਹੁਤ ਲਾਹੇਵੰਦ ਦੱਸਿਆ।

Comments are closed.

COMING SOON .....


Scroll To Top
11