Monday , 16 July 2018
Breaking News
You are here: Home » PUNJAB NEWS » ਸ੍ਰੀ ਮੋਦੀ ਦਾ ਪੰਜਾਬ ਦੌਰਾ ਅੱਜ ਤਿਆਰੀਆਂ ਮੁਕੰਮਲ

ਸ੍ਰੀ ਮੋਦੀ ਦਾ ਪੰਜਾਬ ਦੌਰਾ ਅੱਜ ਤਿਆਰੀਆਂ ਮੁਕੰਮਲ

ਸ੍ਰੀ ਮੁਕਤਸਰ ਸਾਹਿਬ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ 11 ਜੁਲਾਈ ਨੂੰ ਕਿਸਾਨ ਕਲਿਆਣਾ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੀ ਪ੍ਰਧਾਨਗੀ ਸਾਬਕਾ ਮੁਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕਰਨਗੇ। ਇਸ ਤੋਂ ਇਲਾਵਾ ਰੈਲੀ ਨੂੰ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖਟਰ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਤੇ ਭਾਜਪਾ ਦੇ ਸੀਨੀਅਰ ਆਗੂ ਸ਼ਾਮਿਲ ਹੋਣਗੇ। ਪ੍ਰਧਾਨ ਮੰਤਰੀ 11 ਜੁਲਾਈ ਨੂੰ ਸਵੇਰੇ 11:55 ਭਿਸੀਆਣਾ ਏਅਰਪੋਰਟ ਤੇ ਉਤਰਨਗੇ, ਇਸ ਮਗਰੋਂ ਪਿੰਡ ਛਾਪਿਆਂਵਾਲੀ ਵਿਖੇ ਉਨ੍ਹਾਂ ਦਾ ਹੈਲੀਕਾਪਟਰ ਉਤਰੇਗਾ ਅਤੇ ਬਾਅਦ ਵਿਚ ਗਡੀਆਂ ਵਿਚ 7 ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਦਾਣਾ ਮੰਡੀ ਮਲੋਟ ਵਿਖੇ ਪਹੁੰਚ ਕੇ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਵਿਚ ਵਡਾ ਇਕਠ ਜੁਟਾਉਣ ਲਈ ਮਾਲਵੇ ਦੇ ਵਖ-ਵਖ ਜ਼ਿਲ੍ਹਿਆਂ ਦੇ ਹਲਕਿਆਂ ਵਿਚ ਬਸਾਂ ਭੇਜੀਆਂ ਗਈਆਂ ਹਨ।

Comments are closed.

COMING SOON .....
Scroll To Top
11