Tuesday , 18 February 2020
Breaking News
You are here: Home » Religion » ਸੰਵਿਧਾਨ ਦੀ ਰਾਖੀ ਲਈ ਇਕਜੁੱਟ ਹੋਣਾ ਹੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ: ਕੈਬਨਿਟ ਮੰਤਰੀ ਧਰਮਸੋਤ

ਸੰਵਿਧਾਨ ਦੀ ਰਾਖੀ ਲਈ ਇਕਜੁੱਟ ਹੋਣਾ ਹੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ: ਕੈਬਨਿਟ ਮੰਤਰੀ ਧਰਮਸੋਤ

ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ

ਜਲੰਧਰ, 9 ਫਰਵਰੀ- ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਵਲੋਂ ਭਾਰਤੀ ਸੰਵਿਧਾਨ ਦਾ ਨਿਰਮਾਣ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਫ਼ਲਸਫੇ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਦੇ ਸਮਾਜਿਕ ਨਿਆਂ ਮੰਤਰੀ ਸ੍ਰ.ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਸੰਵਿਧਾਨ ਦੀ ਰਾਖੀ ਲਈ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਭਵਨ ਲਿੰਕ ਰੋਡ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ.ਧਰਮਸੋਤ ਨੇ ਕਿਹਾ ਕਿ ਕੁਝ ਫੁੱਟ ਪਾਊ ਤਾਕਤਾਂ ਸੰਵਿਧਾਨ ਨੂੰ ਨਸ਼ਟ ਕਰਨ ਦੀਆਂ ਕੋਸ਼ਿਸਾਂ ਕਰ ਰਹੀਆਂ ਹਨ ਜਿਨਾ ਨੂੰ ਸਾਰਿਆਂ ਖਾਸ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਵਲੋਂ ਰੋਕਣ ਦੀ ਸਖ਼ਤ ਲੋੜ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਆਪਣੇ ਆਦਰਸ਼ਾਂ ਰਾਹੀਂ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਗਈ ਸੀ ਅਤੇ ਇਸੇ ਨੂੰ ਮੁੱਖ ਰੱਖਦਿਆਂ ਬਾਬਾ ਸਾਹਿਬ ਅੰਬੇਦਕਰ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਭਾਰਤੀ ਸੰਵਿਧਾਨ ਦੀ ਸਿਰਜਣਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਧਾਂਲੂਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸੰਵਿਧਾਨ ਦੀ ਰੱਖਿਆ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਹੱਕਾਂ ਦੀ ਰਾਖੀ ਕੀਤੀ ਜਾਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰ.ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਪਹਿਲਾਂ ਹੀ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕੀਮ ਲਈ 600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਇਹ ਬਕਾਇਆ ਸਾਲ 2014-17 ਦਾ ਸੀ ਅਤੇ ਪੰਜਾਬ ਸਰਕਾਰ ਵਲੋਂ ਇਸ ਨੂੰ ਕਾਲਜਾਂ ਨੂੰ ਵੰਡ ਕੇ ਇਸ ਦਾ ਵਰਤੋਂ ਸਰਟੀਫਿਕੇਟ ਕੇਂਦਰ ਨੂੰ ਭੇਜਿਆ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵਲੋਂ ਗਰੀਬਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਾਲੀ ਸਰਕਾਰ ਵਲੋਂ ਪਿਛੇ ਹੱਟਣ ਦੀ ਨਿੰਦਾ ਵੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਸ ਤਰ੍ਹਾਂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਵਾਲੀ ਇਸ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸ਼ਰਧਾ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਜੀ ਵਲੋਂ ਸਮਾਜ ਦੀ ਭਲਾਈ ਲਈ ਦਿੱਤਾ ਗਿਆ ਸੁਨੇਹਾ ਸਮਾਜ ਲਈ ਗਿਆਨ ਦਾ ਸੋਮਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਹਮੇਸ਼ਾ ਹੀ ਮਾਨ ਸਨਮਾਨ, ਜਾਤ ਪਾਤ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਜਿਕ ਨਿਆਂ ਭਰਪੂਰ ਸਮਾਜ ਦੀ ਸਿਰਜਣਾ ਲਈ ਪ੍ਰੇਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਪਿਆਰ, ਦਇਆ ਅਤੇ ਬਰਾਬਰਤਾ ਦਾ ਦਿੱਤਾ ਗਿਆ ਸੰਦੇਸ਼ ਸਭ ਨੂੰ ਮਾਨਵਤਾ ਦੀ ਸੇਵਾ ਲਈ ਪ੍ਰੇਰਣਾ ਦਿੰਦਾ ਰਹੇਗਾ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਇਸ ਪਵਿੱਤਰ ਦਿਹਾਤੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰ.ਧਰਮਸੋਤ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਮਹਾਨ ਅਧਿਆਤਮਿਕ ਆਗੂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਮਸੀਹਾ ਸਨ ਜਿਨਾਂ ਨੇ ਸਭ ਨੂੰ ਆਦਰਸ਼ ਜੀਵਨ ਜੀਣ ਦੀ ਪ੍ਰੇਰਣਾ ਦਿੱਤੀ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਰਗਟ ਸਿੰਘ, ਸ਼ੁਸੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ ਅਤੇ ਰਾਜਿੰਦਰ ਬੇਰੀ ਵਲੋਂ ਸ੍ਰ.ਸਾਧੂ ਸਿੰਘ ਧਰਮਸੋਤ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਇਕੋ ਅਵਾਜ਼ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਇਹ ਰਾਜ ਪੱਧਰੀ ਸਮਾਗਮ ਜਲੰਧਰ ਵਿੱਚ ਕਰਵਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਰਾਜ ਦੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਵਿਧਾਇਕਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ, ਸ਼ਾਲ ਅਤੇ ਸਿਰੋਪਾਓ ਵੀ ਭੇਟ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਆਪਣੇ ਅਖਤਿਆਰੀ ਫੰਡ ਵਿਚੋਂ ਭਵਨ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜ਼ਿਲ੍ਹਾ ਤੇ ਸੇਸ਼ਨ ਜੱਜ ਕਪੂਰਥਲਾ ਕਿਸ਼ੋਰ ਕੁਮਾਰ, ਕੌਂਸਲਰ ਡਾ.ਜਸਲੀਨ ਸੇਠੀ, ਜਗਦੀਸ਼ ਸਮਰਾਏ ਤੇ ਸੁੱਚਾ ਸਿੰਘ, ਕਾਂਗਰਸੀ ਆਗੂ ਅਸ਼ੋਕ ਗੁਪਤਾ, ਯਸ਼ਪਾਲ ਧੀਮਾਨ ਅਤੇ ਅੰਮ੍ਰਿਤ ਖੋਸਲਾ ਵੀ ਹਾਜ਼ਰ ਸਨ।
ਇਸ ਮੌਕੇ ਹੋਰ ਸਖ਼ਸੀਅਤਾਂ ਤੋਂ ਇਲਾਵਾ ਸੇਵਾ ਮੁਕਤ ਆਈ.ਏ.ਐਸ.ਕਪਿਲ ਦੇਵ, ਟਰੱਸਟ ਦੇ ਪ੍ਰਧਾਨ ਲੀਨਾ ਦੇਵ, ਡਾ.ਜਸਬੀਰ ਸਿੰਘ ਸਾਬੀਰ, ਮਾਲ ਅਫ਼ਸਰ ਮਨੋਹਰ ਲਾਲ, ਪਿੰ੍ਰਸੀਪਲ ਆਰ.ਐਲ.ਸੱਲੀ, ਪ੍ਰੋ.ਐਸ.ਕੇ.ਮਿੱਡਾ, ਹਰੀ ਸਿੰਘ ਥਿੰਦ, ਸੋਹਨ ਲਾਲ ,ਮੁਲਕ ਰਾਜ ਅਤੇ ਦਰਸ਼ਨ ਲੇਖ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Comments are closed.

COMING SOON .....


Scroll To Top
11