Monday , 17 June 2019
Breaking News
You are here: Home » PUNJAB NEWS » ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੁੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੁੂਥ ਵਿੰਗ ਅਤੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ 12 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਅੱਜ ਪਾਰਟੀ ਦੇ ਯੁੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰ ਦਿੱਤਾ। ਇਸ ਅਨੁਸਾਰ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਾਲਵਾ ਜੋਨ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਵਿੱਚ ਫਰੀਦਕੋਟ, ਮਾਨਸਾ, ਬਠਿੰਡਾ, ਫਿਰੋਜਪੁਰ, ਫਾਜਲਿਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲੇ ਸ਼ਾਮਲ ਹਨ। ਇਸੇ ਤਰਾਂ ਸ. ਸਤਬੀਰ ਸਿੰਘ ਖਟੜਾ ਨੂੰ ਮਾਲਵਾ ਜੋਨ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਵਿੱਚ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲੇ ਸ਼ਾਮਲ ਹਨ। ਸ. ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਮਾਲਵਾ ਜੋਨ-3 ਦਾ ਪ੍ਰਧਾਨ ਬਣਾਇਆ ਗਿਆ ਹੈ ਜਿਸ ਵਿੱਚ ਫਤਿਹਗੜ੍ਹ ਸਾਹਿਬ, ਰੋਪੜ੍ਹ, ਮੋਹਾਲੀ ਅਤੇ ਲੁਧਿਆਣਾ ਜ਼ਿਲੇ ਸ਼ਾਮਲ ਹਨ। ਮਾਝਾ ਜੋਨ ਦੀ ਜਿੰਮੇਵਾਰੀ ਸ. ਰਵੀਕਰਨ ਸਿੰਘ ਕਾਹਲੋਂ ਨੂੰ ਦਿੱਤੀ ਗਈ ਹੈ ਜਿਸ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਜਿਲੇ ਸ਼ਾਮਲ ਹਨ। ਇਸੇ ਤਰਾਂ ਦੋਆਬਾ ਜੋਨ ਦੀ ਜਿੰਮੇਵਾਰੀ ਪਾਰਟੀ ਦੇ ਨੌਂਜਵਾਨ ਆਗੂ ਸ. ਸੁਖਦੀਪ ਸਿੰਘ ਸ਼ੁਕਾਰ ਨੂੰ ਦਿੱਤੀ ਗਈ ਹੈ ਜੋ ਜਿਲਾ ਜ¦ਧਰ, ਹੁਿਸਆਰਪੁਰ, ਕਪੁੂਰਥਲਾ ਅਤੇ ਨਵਾਂਸ਼ਹਿਰ ਦਾ ਕੰਮ ਦੇਖਣਗੇ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਯੂਥ ਵਿੰਗ ਨੂੰ ਸੇਧ ਦੇਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨੂੰ ਬਤੌਰ ਜਨਰਲ ਸਕੱਤਰ ਇੰਚਾਰਜ਼, ਯੂਥ ਵਿੰਗ ਦੀ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ ਜੋ ਆਪਣੇ ਤਜਰਬੇ ਦੇ ਆਧਾਰ ਤੇ ਬਾਕੀ ਜਿੰਮੇਵਾਰੀਆਂ ਦੇ ਨਾਲ-ਨਾਲ ਯੂਥ ਵਿੰਗ ਨੂੰ ਸ਼ਕਤੀਸਾਲੀ ਬਣਾਉਣ ਲਈ ਵਿਸ਼ੇਸ਼ ਧਿਆਨ ਦੇਣਗੇ। ਡਾ. ਚੀਮਾ ਨੇ ਅੱਗੇ ਦੱਸਿਆ ਕਿ ਇਸੇ ਤਰਾਂ ਸ. ਬਾਦਲ ਵੱਲੋਂ ਯੂੁਥ ਵਿੰਗ ਦੇ ਸੀਨੀਅਰ ਲੀਡਰਾਂ ਤੇ ਆਧਾਰਤ ਇੱਕ 37 ਮੈਂਬਰੀ ਕੋਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿ ਸਿੱਧੇ ਤੌਰ ਤੇ ਪਾਰਟੀ ਦੇ ਜਨਰਲ ਸਕੱਤਰ ਇੰਜਾਰਜ਼ ਨੂੰ ਜੁਆਬਦੇਹ ਹੋਣਗੇ। ਇਸ ਕੋਰ ਕਮੇਟੀ ਵਿੱਚ ਹੇਠ ਲਿਖੇ ਨਾਮ ਸ਼ਾਮਲ ਕੀਤੇ ਗਏ ਹਨ ਜਿਹਨਾਂ ਵਿੱਚ ਸ. ਬਲਦੇਵ ਸਿੰਘ ਖਹਿਰਾ ਐਮ.ਐਲ.ਏ, ਸ. ਦਿਲਰਾਜ ਸਿੰਘ ਭੂੰਦੜ ਐਮ.ਐਲ.ਏ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਐਮ.ਐਲ.ਏ, ਸ. ਮਨਜੀਤ ਸਿੰਘ ਮੰਨਾ ਸਾਬਾਕਾ ਵਿਧਾਇਕ, ਸ. ਹਰਪ੍ਰੀਤ ਸਿੰਘ ਮਲੋਟ ਸਾਬਕਾ ਵਿਧਾਇਕ, ਸ. ਮਨਪ੍ਰੀਤ ਸਿੰਘ ਇਯਾਲੀ ਸਾਬਕਾ ਵਿਧਾਇਕ, ਸ. ਇੰਦਰਇਕਬਾਲ ਸਿੰਘ ਅਟਵਾਲ ਸਾਬਕਾ ਵਿਧਾਇਕ, ਸ. ਬਲਜੀਤ ਸਿੰਘ ਜਲਾਲਉਸਮਾਂ ਸਾਬਕਾ ਵਿਧਾਇਕ, ਸ. ਬਰਜਿੰਦਰ ਸਿੰਘ ਬਰਾੜ ਮੋਗਾ, ਸ. ਭੁਪਿੰਦਰ ਸਿੰਘ ਚੀਮਾ, ਯੁਵਰਾਜ ਭ੍ਯੁਪਿੰਦਰ ਸਿੰਘ, ਸ. ਤਰਸੇਮ ਸਿੰਘ ਭ੍ਯਿੰਡਰ, ਸ. ਵਿਨਰਜੀਤ ਸਿੰਘ ਗੋਲਡੀ, ਸ. ਹੈਰੀ ਮੁਖਮੈਲਪੁਰ, ਸ. ਸਤਿਗੁਰ ਸਿੰਘ ਅਨਮੋਲ, ਸ. ਅਮਰਿੰਦਰ ਸਿੰਘ ਬਜਾਜ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਖਮਨ ਸਿੰਘ ਸਿੱਧੂ, ਸ. ਰਵੀਪ੍ਰੀਤ ਸਿੰਘ ਸਿੱਧੂ, ਸ. ਪਰਮਿੰਦਰ ਸਿੰਘ ਬਰਾੜ, ਸ. ਪਵਨਪ੍ਰੀਤ ਸਿੰਘ ਬੌਬੀ ਬਾਦਲ, ਸ. ਰਣਜੀਤ ਸਿੰਘ ਖੋਜੇਵਾਲ, ਸ. ਸੁਖਜਿੰਦਰ ਸਿੰਘ ਸੋਨੂੰ ¦ਗਾਹ, ਸ. ਪਰਮਵੀਰ ਸਿੰਘ ਲਾਡੀ, ਸ. ਤਜਿੰਦਰ ਸਿੰਘ ਨਿੱਝਰ, ਸ. ਕੰਵਲਪ੍ਰੀਤ ਸਿੰਘ ਕਾਕੀ, ਸ. ਰਣਬੀਰ ਸਿੰਘ ਲੋਪੋਕੇ, ਸ. ਗੁਰਿੰਦਰਪਾਲ ਸਿੰਘ ਲਾਲੀ ਰਾਣੀਕੇ, ਸ. ਤਲਬੀਰ ਸਿੰਘ ਗਿੱਲ, ਸ. ਤਨਵੀਰ ਸਿੰਘ ਧਾਲੀਵਾਲ, ਸ. ਗੁਰਦੀਪ ਸਿੰਘ ਗੋਸ਼ਾ, ਸ. ਮੀਤਪਾਲ ਸਿੰਘ ਦੁੱਗਰੀ, ਸ. ਯਾਦਵਿੰਦਰ ਸਿੰਘ ਯਾਦੂ, ਸ. ਰਖਵਿੰਦਰ ਸਿੰਘ ਗਾਬੜੀਆ, ਸ. ਵੀਰਪਾਲ ਸਿੰਘ ਬਰਾੜ, ਸ. ਲਖਵਿੰਦਰ ਸਿੰਘ ਰੋਹੀਵਾਲਾ ਅਤੇ ਸ. ਸਿਮਰਨ ਸਿੰਘ ਢਿੱਲੋਂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਪਾਰਟੀ ਦੇ ਦੋ ਸੀਨੀਅਰ ਯੂਥ ਆਗੂਆਂ ਨੂੰ ਯੂਥ ਵਿੰਗ ਦਾ ਸਕੱਤਰ ਜਨਰਲ ਬਣਾਇਆ ਗਿਆ ਹੈ ਜਿਹਨਾਂ ਵਿੱਚ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਐਮ.ਐਲ.ਏ ਅਤੇ ਸ. ਸਰਬਜੋਤ ਸਿੰਘ ਸਾਹਬੀ ਦੇ ਨਾਮ ਸ਼ਾਮਲ ਹਨ। ਸ. ਬਾਦਲ ਨੇ ਇੱਕ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਨੌਂਜਵਾਨ ਤੇ ਮਿਹਨਤੀ ਆਗੂ ਸ. ਪਰਮਿੰਦਰ ਸਿੰਘ ਬਰਾੜ ਜੋ ਕਿ ¦ਬਾ ਸਮਾ ਪਾਰਟੀ ਦੇ ਯੂਥ ਵਿੰਗ ਵਿੱਚ ਅਹਿਮ ਰੋਲ ਨਿਭਾ ਚੁੱਕੇ ਹਨ ਨੂੰ ਵਿਦਿਆਰਥੀ ਵਰਗ ਨੂੰ ਲਾਮਬੰਦ ਕਰਨ ਵਾਸਤੇ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ ਹੈ।

Comments are closed.

COMING SOON .....


Scroll To Top
11