Thursday , 27 February 2020
Breaking News
You are here: Home » PUNJAB NEWS » ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦਾ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ

ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦਾ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ

ਸ੍ਰੀ ਅੰਨਦਪੁਰ ਸਾਹਿਬ, 17 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਮਾਜਰਾ(ਮੁਹਾਲੀ) ਦੇ ਵਿਦਿਆਰਥੀਆਂ ਨੇ ਦੌਰਾ ਕੀਤਾ। ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਕਾਲਜ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਖੇਤੀ ਖੋਜ ਕਾਰਜ਼ਾਂ ਅਤੇ ਭਵਿੱਖ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਕਾਲਜ ਦਾ ਖੇਤੀਬਾੜੀ ਵਿਭਾਗ ਖੇਤੀ ਨਾਲ ਸਬੰਧਿਤ ਨਵੀਆਂ ਤਕਨੀਕਾਂ ਅਤੇ ਬੀਜ਼ਾਂ ਦੀ ਨਵੀਆਂ ਕਿਸਮਾਂ ਦੀਆਂ ਖੋਜ ਕਰ ਰਿਹਾ ਹੈ। ਜਿਨ੍ਹਾਂ ਸਬੰਧੀ ਇਸ ਇਲਾਕੇ ਦੇ ਲੋਕਾਂ ਨੂੰ ਅਤੇ ਆਉਣ ਵਾਲੀ ਪੀੜ੍ਹੀ ਨੂੰ ਸਮੇਂ-ਸਮੇਂ ਤੇ ਜਾਣੂ ਕਰਵਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ। ਜਿਸ ਨਾਲ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਉਨਤ ਖੇਤੀ ਕਰਕੇ ਖੇਤੀ ਨੂੰ ਲਾਭਦਾਇਕ ਕਿੱਤਾ ਬਣਾ ਸਕਦੇ ਹਨ। ਕਾਲਜ ਦੇ ਪੀ.ਆਰ.ਓ ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੇ ਕਾਲਜ ਵਿਖੇ ਕੀਤੇ ਜਾਣ ਵਾਲੇ ਦੌਰੇ ਡਾ. ਰੇਨੂੰ ਠਾਕੁਰ ਦੀ ਦੇਖ-ਰੇਖ ਹੇਠ ਕੀਤੇ ਜਾਂਦੇ ਹਨ। ਉਨ੍ਹਾਂ ਦਸਿਆ ਕਿ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਬੀ.ਐਨ ਸ਼ਰਮਾ ਵਲੋਂ ਜਿਥੇ ਵਿਦਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ ਗਈ ਓਥੇ ਹੀ ਵਿਭਾਗ ਦੇ ਵੱਖ-ਵੱਖ ਪ੍ਰੋਫੈਸਰ ਸਾਹਿਬਾਨਾਂ ਨੇ ਖੇਤੀਬਾੜੀ ਸਬੰਧਿਤ ਵਰਤੀਆਂ ਜਾਂਦੀਆਂ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਪੋਲੀ-ਹਾਊਸ, ਖੁੰਭਾ ਦੀ ਕਾਸ਼ਤ, ਬਟੈਨੀਕਲ ਬਾਗ, ਬਡਿੰਗ ‘ਤੇ ਗ੍ਰਾਫਟਿੰਗ ਅਤੇ ਦਵਾਈ ਦੇ ਤੌਰ ਤੇ ਲਗਾਏ ਵੱਖ-ਵੱਖ ਪੌਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਮੁੱਚਾ ਖੇਤੀਬਾੜੀ ਵਿਭਾਗ ਹਾਜ਼ਰ ਸੀ।

Comments are closed.

COMING SOON .....


Scroll To Top
11