Friday , 24 January 2020
Breaking News
You are here: Home » ENTERTAINMENT » ਖ਼ਾਲਸਾ ਕਾਲਜ ਪਟਿਆਲਾ ਵਿਖੇ ਖੇਤਰੀ ਯੁਵਕ ਮੇਲਾ ਗਿੱਧੇ ਦੀ ਧਮਾਲ ਨਾਲ ਸ਼ੁਰੂ

ਖ਼ਾਲਸਾ ਕਾਲਜ ਪਟਿਆਲਾ ਵਿਖੇ ਖੇਤਰੀ ਯੁਵਕ ਮੇਲਾ ਗਿੱਧੇ ਦੀ ਧਮਾਲ ਨਾਲ ਸ਼ੁਰੂ

ਗਿੱਧੇ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ, 11 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਇਆ ਜਾ ਰਿਹਾ ਪਟਿਆਲਾ ਜ਼ੋਨ ਦਾ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ। ਇਸ ਖੇਤਰੀ ਯੁਵਕ ਮੇਲੇ ਦੇ ਉਦਘਾਟਨੀ ਸੈਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਅਤੇ ਸ਼ਾਮ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਡਾ. ਸਤੀਸ਼ ਕੁਮਾਰ ਵਰਮਾ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਸ ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਕਾਲਜ ਦੀ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਸ. ਸੁਰਜੀਤ ਸਿੰਘ ਰੱਖੜਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਡਾ. ਜਮਸ਼ੀਦ ਅਲੀ ਖ਼ਾਨ, ਇਸੇ ਹੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗੁਰਸੇਵਕ ਲੰਬੀ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਹੋਰ ਕਈ ਮੁਅੱਜਜ਼ ਸਖ਼ਸ਼ੀਅਤਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੁਬਾਰਕ ਮੌਕੇ ‘ਤੇ ਪਹੁੰਚੀਆਂ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੂੰ ‘ਜੀ ਆਇਆਂ’ ਕਹਿੰਦੇ ਹੋਏ ਦੱਸਿਆ ਕਿ ਕਾਲਜ ਵੱਲੋਂ ਆਯੋਜਿਤ ਕੀਤਾ ਗਿਆ ਇਹ ਯੁਵਕ ਮੇਲਾ ਕਾਲਜ ਦੇ ਡਾਇਮੰਡ ਜ਼ੁਬਲੀ ਵਰ੍ਹੇ ਨੂੰ ਸਮਰਪਿਤ ਹੈ। ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਨੇ ਸਾਰਿਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਅਜਿਹੇ ਯੁਵਕ ਮੇਲੇ ਆਯੋਜਿਤ ਕਰਨ ਦਾ ਮੁੱਖ ਮੰਤਵ ਪੰਜਾਬੀ ਬੋਲੀ, ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਬਾਜਾਰੀਕਰਨ ਤੋਂ ਬਚਾਉਣਾ ਹੈ। ਅਸੀਂ, ਇਨ੍ਹਾਂ ਮੇਲਿਆਂ ਰਾਹੀਂ ਆਪਣੇ ਸੱਭਿਆਚਾਰਕ ਵਿਰਸੇ ਦੀ ਸਾਂਭ ਸੰਭਾਲ ਅਤੇ ਪ੍ਰਫੁੱਲਤਾ ਲਈ ਯਤਨ ਕਰ ਰਹੇ ਹਾਂ। ਡਾ. ਘੁੰਮਣ ਨੇ ਨੌਜਵਾਨਾਂ ਨੂੰ ਸੰਬੋਧਿਤ ਹੁੰਦੇ ਹੋਏ ਇਹ ਵੀ ਕਿਹਾ ਕਿ ਤੁਸੀਂ ਸਾਡਾ ਭਵਿੱਖ ਹੋ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਤੁਸੀਂ ਇਸ ਮੇਲੇ ਵਿੱਚ ਆਪਣੇ ਵਿਰਸੇ ਨੂੰ ਪ੍ਰਸਾਰਿਤ ਰੂਪ ਵਿੱਚ ਦੇਖੋਗੇ ਅਤੇ ਇਸ ਦੀ ਖੁਸ਼ਬੂ ਨੂੰ ਸਾਂਭ ਕੇ ਰੱਖੋਗੇ। ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਅਜਿਹੇ ਯੁਵਕ ਮੇਲੇ ਜਿੱਥੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਉਭਾਰ ਕੇ ਸਾਹਮਣੇ ਲਿਆਉਂਦੇ ਹਨ ਉੱਥੇ ਉਨ੍ਹਾਂ ਦੇ ਹੁਨਰ ਨੂੰ ਤਰਾਸ਼ਦੇ ਹੋਏ ਇਸ ਦੀ ਪੇਸ਼ਕਾਰੀ ਲਈ ਇੱਕ ਪਲੇਟਫਾਰਮ ਵੀ ਮੁਹੱਈਆ ਕਰਦੇ ਹਨ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰਕ ਵਿਰਸੇ ਸਬੰਧੀ ਗਿਆਨ ਪ੍ਰਦਾਨ ਕਰਦੇ ਹਨ ਅਤੇ ਉਸ ਨਾਲ ਉਨ੍ਹਾਂ ਦੇ ਮੋਹ ਦੀਆਂ ਤੰਦਾਂ ਨੂੰ ਪੀਡੀਆਂ ਕਰਦੇ ਹਨ। ਡਾ. ਉੱਭਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਇਹ ਵੀ ਕਿਹਾ ਕਿ ਉਹ ਇਸ ਯੁਵਕ ਮੇਲੇ ਤੋਂ ਚੰਗੀਆਂ ਕਦਰਾਂ-ਕੀਮਤਾਂ ਸਿੱਖ ਕੇ ਜਾਣ ਤਾਂ ਜੋ ਇਨ੍ਹਾਂ ਚੰਗੀਆਂ ਕਦਰਾਂ-ਕੀਮਤਾਂ ਦਾ ਕਾਫਲਾ ਅੱਗੇ ਵੱਧਦਾ ਫੁੱਲਦਾ ਰਹੇ। ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਹੋਏ ਮੁਕਾਬਲਿਆਂ ਦੌਰਾਨ ਗਿੱਧੇ ਵਿੱਚ ਖ਼ਾਲਸਾ ਕਾਲਜ ਪਟਿਆਲਾ ਨੇ ਪਹਿਲਾ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਦੂਸਰਾ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ, ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਰਵਾਇਤੀ ਲੋਕ ਗੀਤ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਨੇ ਦੂਸਰਾ ਅਤੇ ਯੂਨੀਵਰਸਿਟੀ ਕਾਲਜ ਘਨੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਕਲਾਸੀਕਲ ਡਾਂਸ ਵਿੱਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਨੇ ਪਹਿਲਾ, ਯੂਨੀਵਰਸਿਟੀ ਕੈਂਪਸ ਨੇ ਦੂਸਰਾ ਅਤੇ ਖ਼ਾਲਸਾ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। ਫੋਕ ਆਰਕੈਸਟਰਾ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਯੂਨੀ. ਕੈਂਪਸ ਨੇ ਦੂਸਰਾ ਅਤੇ ਮਹਿੰਦਰਾ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। ਗਰੁੱਪ ਸ਼ਬਦ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਯੂਨੀ. ਕਾਲਜ ਘਨੌਰ ਨੇ ਦੂਸਰਾ ਅਤੇ ਮੋਦੀ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। ਕਲਾਸੀਕਲ ਵੋਕਲ ਸੋਲੋ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਯੂਨੀਵਰਸਿਟੀ ਕੈਂਪਸ ਨੇ ਦੂਸਰਾ ਅਤੇ ਮੋਦੀ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। ਗੀਤ/ਗਜ਼ਲ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਪਟੇਲ ਮੈਮੋਰੀਅਲ ਨੇ ਦੂਸਰਾ ਅਤੇ ਯੂਨੀਵਰਸਿਟੀ ਕਾਲਜ ਘਨੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਭਾਰਤੀ ਸਮੂਹ ਗਾਇਨ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਯੂਨੀਵਰਸਿਟੀ ਕਾਲਜ ਘਨੌਰ ਨੇ ਦੂਸਰਾ ਅਤੇ ਮੋਦੀ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। ਲੋਕ ਗੀਤ ਵਿੱਚ ਯੂਨੀਵਰਸਿਟੀ ਕੈਂਪਸ ਨੇ ਪਹਿਲਾ, ਖ਼ਾਲਸਾ ਕਾਲਜ ਨੇ ਦੂਸਰਾ ਅਤੇ ਯੂਨੀਵਰਸਿਟੀ ਕਾਲਜ ਘਨੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਲੋਕ ਸਾਜ਼ ਵਿੱਚ ਖ਼ਾਲਸਾ ਕਾਲਜ ਨੇ ਪਹਿਲਾ, ਮਹਿੰਦਰਾ ਕਾਲਜ ਨੇ ਦੂਸਰਾ ਅਤੇ ਯੂਨੀਵਰਸਿਟੀ ਕਾਲਜ ਘਨੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜਨਰਲ ਕੁਇਜ਼ ਵਿੱਚ ਯੂਨੀਵਰਸਿਟੀ ਕੈਂਪਸ ਨੇ ਪਹਿਲਾ, ਖ਼ਾਲਸਾ ਕਾਲਜ ਨੇ ਦੂਸਰਾ ਅਤੇ ਮਹਿੰਦਰਾ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੇਲੇ ਦੌਰਾਨ ਵੱਖ-ਵੱਖ ਸਟੇਜਾਂ ਦਾ ਸੰਚਾਲਨ ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰਾਜਦੀਪ ਸਿੰਘ ਧਾਲੀਵਾਲ, ਡਾ. ਦਵਿੰਦਰ ਸਿੰਘ, ਡਾ. ਸਰਬਜੀਤ ਸਿੰਘ, ਪ੍ਰੋ. ਜੈਸਮੀਨ ਕੌਰ, ਡਾ. ਪੂਨਮਦੀਪ ਸਿੰਘ, ਡਾ. ਗੁਰਵੀਰ ਸਿੰਘ, ਡਾ. ਮਨਸਿਮਰਨ ਕੌਰ, ਪ੍ਰੋ. ਮਨੀਸ਼ ਕੁਮਾਰ, ਪ੍ਰੋ. ਹਰਪ੍ਰੀਤ ਕੌਰ ਸੰਧੂ, ਪ੍ਰੋ. ਪੁਨੀਤ ਕੌਰ, ਪ੍ਰੋ. ਉਮਿੰਦਰ ਕੌਰ, ਪ੍ਰੋ. ਜੋਬਨਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਪੂਨੀਆ ਅਤੇ ਪ੍ਰੋ. ਮੁਹੰਮਦ ਯੂਸਫ਼ ਨੇ ਕੀਤਾ।

Comments are closed.

COMING SOON .....


Scroll To Top
11