Monday , 22 October 2018
Breaking News
You are here: Home » PUNJAB NEWS » ਖ਼ਾਲਸਾ ਕਾਲਜ ਪਟਿਆਲਾ ਵਿਖੇ ਪ੍ਰੋ. ਪਿਆਰਾ ਸਿੰਘ ਪਦਮ ਖੋਜ ਕੇਂਦਰ ਦਾ ਉਦਘਾਟਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਪ੍ਰੋ. ਪਿਆਰਾ ਸਿੰਘ ਪਦਮ ਖੋਜ ਕੇਂਦਰ ਦਾ ਉਦਘਾਟਨ

ਸਿੱਖ ਧਰਮ ਦਰਸ਼ਨ ਕਰਦਾ ਹੈ ਖੋਜਣ ਦੀ ਪ੍ਰੋੜਤਾ : ਪ੍ਰੋ. ਬਡੂੰਗਰ

ਪਟਿਆਲਾ, 22 ਨਵੰਬਰ- ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਪਟਿਆਲਾ ਵਿਖੇ ਉਘੇ ਖੋਜੀ ਅਤੇ ਚਿੰਤਕ ਪ੍ਰੋ. ਪਿਆਰਾ ਸਿੰਘ ਪਦਮ ਖੋਜ ਕੇਂਦਰ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ ਨੇ ਬੋਲਦੇ ਹੋਏ ਕਿਹਾ ਕਿ ਪਿਆਰਾ ਸਿੰਘ ਪਦਮ ਦੁਆਰਾ ਕੀਤੀ ਗਈ ਖੋਜ ਸ੍ਰੀ ਗੁਰੂ ਗ੍ਰੰਥ ਸਾਹਿਬ, ਸਿੱਖ ਧਰਮ ਅਤੇ ਸਾਹਿਤ ਨੂੰ ਖੋਜਣ ਦਾ ਮੂਲ ਆਧਾਰ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਦਾ ਸਾਰਾ ਦਰਸ਼ਨ ਇਸ ਗੱਲ ਦੀ ਪ੍ਰੋੜਤਾ ਕਰਦਾ ਹੈ ਕਿ ਸਾਨੂੰ ਆਪਣੇ-ਆਪ ਨੂੰ ਖੋਜਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਮੂਲ ਨੂੰ ਪਛਾਣ ਸਕੀਏ। ਪ੍ਰਧਾਨ ਜੀ ਨੇ ਦੱਸਿਆ ਕਿ ਪ੍ਰੋ. ਪਦਮ ਨੇ ਜਿੱਥੇ ਸਿੱਖ ਇਤਿਹਾਸ, ਧਰਮ ਅਤੇ ਗੁਰਬਾਣੀ ਦੀ ਵੱਖ-ਵੱਖ ਪਹਿਲੂਆਂ ਤੋਂ ਖੋਜ ਕੀਤੀ ਉਥੇ ਹੀ ਉਨ੍ਹਾਂ ਨੇ ਮਾਂ-ਬੋਲੀ ਪੰਜਾਬੀ ਲਈ ਵੀ ਤੱਥ ਪੂਰਨ ਖੋਜ ਕਰਕੇ ਸਮਾਜ ਵਿੱਚ ਵੱਡਾ ਯੋਗਦਾਨ ਪਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਕਹਿੰਦੇ ਹੋਏ ਕਿਹਾ ਕਿ ਪ੍ਰੋ. ਪਿਆਰਾ ਸਿੰਘ ਪਦਮ ਦੇ ਨਾਂ ’ਤੇ ਖੋਜ ਕੇਂਦਰ ਬਣਨਾ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ ਸਾਰੇ ਕਾਲਜ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਇੱਕ ਸੰਸਥਾ ਨੂੰ ਵਿਸ਼ਵ ਪੱਧਰ ’ਤੇ ਸਥਾਪਿਤ ਕਰਦੇ ਹਨ। ਇਸ ਮੌਕੇ ਪ੍ਰੋ. ਪਿਆਰਾ ਸਿੰਘ ਪਦਮ ਜੀ ਦੇ ਪਰਿਵਾਰਕ ਮੈਂਬਰ ਜਿੰਨ੍ਹਾਂ ਵਿੱਚ ਡਾ. ਹਰਿੰਦਰ ਕੌਰ (ਸਪੁੱਤਰੀ), ਇੰਜੀ. ਚਰਨਜੀਤ ਸਿੰਘ (ਜਵਾਈ), ਡਾ. ਰੁਪਿੰਦਰਜੀਤ ਕੌਰ (ਦੋਹਤੀ), ਇੰਜੀ. ਹਰਜੀਤ ਸਿੰਘ ਅਤੇ ਸ. ਲਾਲ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਨੂੰ ਪ੍ਰਧਾਨ ਸਾਹਿਬ ਜੀ ਨੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸ. ਪਰਮਜੀਤ ਸਿੰਘ ਸਰੋਆ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਭਗਵੰਤ ਸਿੰਘ ਨਿੱਜੀ ਸਹਾਇਕ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣੀ ਵਿੱਚ ਵਿਦਿਆਰਥੀ ਹਾਜ਼ਰ ਸਨ।

Comments are closed.

COMING SOON .....


Scroll To Top
11