Thursday , 27 February 2020
Breaking News
You are here: Home » PUNJAB NEWS » ਜ਼ਿਲ੍ਹਾ ਸੰਗਰੂਰ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਹਫਤੇ ਦਾ ਆਗਾਜ਼

ਜ਼ਿਲ੍ਹਾ ਸੰਗਰੂਰ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਹਫਤੇ ਦਾ ਆਗਾਜ਼

ਸੰਗਰੂਰ, 20 ਜਨਵਰੀ (ਪਰਮਜੀਤ ਸਿੰਘ ਲੱਡਾ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਅੱਜ ਇੱਥੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਹਾਇਕ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਦੌਰਾਨ ਇਸ ਮੁਹਿੰਮ ਤਹਿਤ 26 ਜਨਵਰੀ ਤੱਕ ਮਨਾਏ ਜਾਣ ਵਾਲੇ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਕੀਤੀ ਗਈ। ਇਸ ਮੀਟਿੰਗ ਵਿੱਚ ਹਾਜ਼ਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਹੋਰ ਵਿਭਾਗੀ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅੰਕੁਰ ਮਹਿੰਦਰੂ ਨੇ ਆਖਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਸਫਲਤਾਪੂਰਬਕ ਚੱਲ ਰਹੀ ਹੈ, ਜਿਸ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਜ਼ਿਲ੍ਹਾ ਸੰਗਰੂਰ ਦੇ ਕਈ ਪੁਲਾਂ ‘ਤੇ ਬੇਟੀ ਬਚਾਓ, ਬੇਟੀ ਪੜ੍ਹਾਓ ਨੂੰ ਸਮਰਪਿਤ ਗਰੈਫੀਟੀਜ਼ ਤੋਂ ਇਲਾਵਾ ਹੋਣਹਾਰ ਵਿਦਿਆਰਥਣਾਂ ਨੂੰ ਸਮਰਪਿਤ ਟੇਬਲ ਕੈਲੰਡਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ (20 ਜਨਵਰੀ) ਤੋਂ ਲੈ ਕੇ 26 ਜਨਵਰੀ ਤੱਕ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਹਫਤਾ ਜ਼ਿਲ੍ਹੇ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਲਈ ਸਾਰੇ ਸਬੰਧਤ ਵਿਭਾਗਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਦੌਰਾਨ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਹਫਤੇ ਦੇ ਆਗਾਜ਼ ਮੌਕੇ ਸੀਡੀਪੀਓ ਹਰਬੰਸ ਸਿੰਘ ਵੱਲੋਂ ਹਾਜ਼ਰੀਨ ਨੂੰ ਸਹੁੰ ਚੁਕਾਈ ਗਈ, ਜਿਸ ਦੌਰਾਨ ਲਿੰਗ ਆਧਾਰਿਤ ਭੇਦਭਾਵ ਨਾ ਕਰਨ, ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਿੱਖਿਆ ਤੇ ਹੋਰ ਮੌਕੇ ਮੁਹੱਈਆ ਕਰਾਉਣ ਦਾ ਪ੍ਰਣ ਲਿਆ ਗਿਆ। ਇਸ ਮਗਰੋਂ ਸੀਡੀਪੀਓ ਮਾਲੇਰਕੋਟਲਾ ਪਵਨ ਕੁਮਾਰ ਨੇ ਦੱਸਿਆ ਕਿ ਇਸ ਜਾਗਰੂਕਤਾ ਹਫਤੇ ਤਹਿਤ 21 ਜਨਵਰੀ ਨੂੰ ਰੈਲੀਆਂ/ਪ੍ਰਭਾਤ ਫੇਰੀਆਂ ਕਰਾਈਆਂ ਜਾਣਗੀਆਂ। ਇਸ ਤੋ ਇਲਾਵਾ ਆਉਂਦੇ ਦਿਨਾਂ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ, ਵਿਦਿਆਰਥੀਆਂ ਦੇ ਪੇਂÎਟਿੰਗ/ਸਲੋਗਨ ਮੁਕਾਬਲੇ, ਮੀਟਿੰਗਾਂ, ਨੁੱਕੜ ਨਾਟਕ, ਨਾਮ ਪਲੇਟ ਮੁਹਿੰਮ ਤੇ ਹੋਰ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। ਇਸ ਮੌਕੇ ਸੀਡੀਪੀਓ ਸੰਗਰੂਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਹਫਤੇ ਦੇ ਅਖੀਰਲੇ ਦਿਨ 26 ਜਨਵਰੀ ਵਾਲੇ ਦਿਨ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਬਰਾਂਡ ਅੰਬੈਸਡਰ, ਹੋਣਹਾਰ ਲੜਕੀਆਂ, ਵਿਭਾਗੀ ਮੁਲਾਜ਼ਮਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਜੋ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕਰ ਰਹੇ ਹਨ, ਦਾ ਸਨਮਾਨ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਸਤੀਸ਼ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Comments are closed.

COMING SOON .....


Scroll To Top
11