Tuesday , 20 August 2019
Breaking News
You are here: Home » PUNJAB NEWS » ਫ਼ਸਲਾਂ ਖ਼ਰਾਬ ਹੋਣ ’ਤੇ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ

ਫ਼ਸਲਾਂ ਖ਼ਰਾਬ ਹੋਣ ’ਤੇ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ- ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ। ਪੰਜਾਬ ਵਿਚ ਬਾਰਸ਼ ਤੇ ਹਨੇਰੀ ਨਾਲ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਚੋਣ ਜ਼ਾਬਤਾ ਲਗਾ ਹੋਣ ਕਰਕੇ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ। ਇਸ ਬਾਰੇ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿਤਾ ਜਾਏਗਾ। ਪਛਮੀ ਗੜਬੜੀ ਕਾਰਨ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਸ  ਬਾਰੇ ਮੌਸਮ ਵਿਭਾਗ ਨੇ ਇਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ। ਮੌਸਮ ਵਿਭਾਗ ਨੇ 18 ਅਪਰੈਲ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲਣ ਦੀ ਚੇਤਾਵਨੀ ਦਿਤੀ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਸ਼ ਤੇ ਬਿਜਲੀ ਡਿਗਣ ਦੀ ਵੀ ਸੰਭਾਵਨਾ ਹੈ। ਪਛਮੀ ਗੜਬੜੀ ਕਾਰਨ ਬਾਰਸ਼ ਤੇ ਤੇਜ਼ ਹਵਾਵਾਂ ਚਲਣ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਬਾਰਸ਼ ਤੇ ਹਵਾ ਨੇ ਕਿਸਾਨਾਂ ਦਾ ਵਡਾ ਨੁਕਸਾਨ ਕੀਤਾ ਹੈ। ਹਵਾਵਾਂ ਪਛਮ ਤੋਂ ਪੂਰਬ ਵਲ ਜਾਂਦੀ ਹੈ। ਇਸ ਲਈ ਇਸ ਨੂੰ ਪਛਮੀ ਗੜਬੜ ਦਾ ਨਾਂਅ ਦਿਤਾ ਗਿਆ ਹੈ।

Comments are closed.

COMING SOON .....


Scroll To Top
11