Sunday , 26 May 2019
Breaking News
You are here: Home » BUSINESS NEWS » 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

ਚੰਡੀਗੜ੍ਹ, 10 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ 16 ਆਈ.ਏ.ਐਸ. ਅਤੇ 17 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਮਨੀਕਾਂਤ ਪ੍ਰਸ਼ਾਦ ਸਿੰਘ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਮਾਲ ਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ, ਕਰ, ਸ੍ਰੀਮਤੀ ਵਿੰਨੀ ਮਹਾਜਨ ਨੂੰ ਵਧੀਕ ਮੁੱਖ ਸਕੱਤਰ, ਹਾਊਸਿੰਗ ਤੇ ਸ਼ਹਿਰੀ ਵਿਕਾਸ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਉਦਯੋਗ ਤੇ ਕਾਮਰਸ ਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਸੂਚਨਾ ਤਕਨਾਲੋਜੀ ਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਇਨਵੈਸਟਮੈਂਟ ਪ੍ਰੋਮੋਸ਼ਨ, ਸ੍ਰੀ ਸੰਜੇ ਕੁਮਾਰ ਨੂੰ ਪ੍ਰਮੁੱਖ ਸਕੱਤਰ, ਖੇਡਾਂ ਤੇ ਨੌਜਵਾਨ ਸੇਵਾਵਾਂ ਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਯੋਜਨਾ, ਸ੍ਰੀ ਰੌਸ਼ਨ ਸੁਨਕਾਰੀਆ ਨੂੰ ਪ੍ਰਮੁੱਖ ਸਕੱਤਰ, ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਦੀ ਭਲਾਈ ਤੇ ਵਾਧੂ ਚਾਰਜ ਵਿੱਤ ਕਮਿਸ਼ਨਰ, ਜੰਗਲਾਤ ਤੇ ਜੰਗਲੀ ਜੀਵਨ, ਸ੍ਰੀ ਆਰ. ਵੈਂਕਟ ਰਤਨਮ ਨੂੰ ਪ੍ਰਮੁੱਖ ਸਕੱਤਰ, ਲੇਬਰ, ਸ੍ਰੀ ਰਾਕੇਸ਼ ਕੁਮਾਰ ਵਰਮਾ ਨੂੰ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ, ਸ੍ਰੀ ਰਾਜ ਕਮਲ ਚੌਧਰੀ ਨੂੰ ਸਕੱਤਰ, ਖਰਚਾ (ਵਿੱਤ ਵਿਭਾਗ) ਤੇ ਵਾਧੂ ਚਾਰਜ ਸਕੱਤਰ, ਸ਼ਿਕਾਇਤ ਨਿਵਾਰਣ ਤੇ ਵਾਧੂ ਚਾਰਜ ਸਕੱਤਰ ਪ੍ਰਸਾਸ਼ਨਿਕ ਸੁਧਾਰਾਂ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਪ੍ਰਸਾਸ਼ਨਿਕ ਸੁਧਾਰਾਂ ਕਮਿਸ਼ਨ, ਸ੍ਰੀ ਹਰਜੀਤ ਸਿੰਘ ਨੂੰ ਪਛੜੇ ਵਰਗਾਂ ਦੀ ਭਲਾਈ ਲਈ ਪੰਜਾਬ ਰਾਜ ਕਮਿਸ਼ਨ ਦੇ ਮੈਂਬਰ ਸਕੱਤਰ ਤੇ ਵਾਧੂ ਚਾਰਜ ਕਮਿਸ਼ਨਰ, ਗੁਰਦੁਆਰ ਚੋਣਾਂ, ਪੰਜਾਬ ਤੇ ਵਾਧੂ ਚਾਰਜ ਕਮਿਸ਼ਨਰ, ਫਰੀਦਕੋਟ ਡਵੀਜ਼ਨ, ਫਰੀਦਕੋਟ, ਸ੍ਰੀ ਬਲਦਿਓ ਪੁਰੂਸ਼ਾਰਥਾ ਨੂੰ ਸਕੱਤਰ, ਲੋਕਪਾਲ ਤੇ ਵਾਧੂ ਚਾਰਜ ਕਮਿਸ਼ਨਰ, ਜ¦ਧਰ ਡਵੀਜ਼ਨ, ਜ¦ਧਰ, ਸ੍ਰੀਮਤੀ ਤਨੂੰ ਕਸ਼ਿਅੱਪ ਨੂੰ ਸੰਯੁਕਤ ਵਿਕਾਸ ਕਮਿਸ਼ਨਰ, ਸੰਗਠਿਤ ਪੇਂਡੂ ਵਿਕਾਸ ਤੇ ਵਾਧੂ ਚਾਰਜ ਕਮਿਸ਼ਨਰ, ਮਨਰੇਗਾ ਤੇ ਵਾਧੂ ਚਾਰਜ ਮੈਂਬਰ ਸਕੱਤਰ, ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.) , ਸ੍ਰੀ ਦਲਜੀਤ ਸਿੰਘ ਮਾਂਗਟ ਨੂੰ ਵਿਸ਼ੇਸ਼ ਸਕੱਤਰ ਯੋਜਨਾ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਜਲ ਸਰੋਤ, ਸ੍ਰੀ ਪ੍ਰਾਨੀਤ ਨੂੰ ਡਿਪਟੀ ਕਮਿਸ਼ਨਰ, ਬਠਿੰਡਾ ਤੇ ਵਾਧੂ ਚਾਰਜ ਚੇਅਰਮੈਨ, ਸੁਧਾਰ ਟਰੱਸਟ, ਬਠਿੰਡਾ, ਸ੍ਰੀਮਤੀ ਗੁਰਨੀਤ ਤੇਜ ਨੂੰ ਵਿਸ਼ੇਸ਼ ਸਕੱਤਰ, ਹਾਊਸਿੰਗ ਤੇ ਸ਼ਹਿਰੀ ਵਿਕਾਸ ਤੇ ਵਾਧੂ ਚਾਰਜ ਡਾਇਰੈਕਟਰ, ਟਾਊਨ ਤੇ ਕੰਟਰੀ ਪਲਾਨਿੰਗ, ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਨੂੰ ਰਾਜ ਟਰਾਂਸਪੋਰਟ ਕਮਿਸ਼ਨਰ, ਪੰਜਾਬ ਤੇ ਵਾਧੂ ਚਾਰਜ ਡਿਪਟੀ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਾਇੰਸ, ਤਕਨਾਲੋਜੀ ਤੇ ਵਾਤਾਵਰਣ, ਸ੍ਰੀ ਦਵਿੰਦਰ ਪਾਲ ਸਿੰਘ ਖਰਬੰਦਾ ਨੂੰ ਡਾਇਰੈਕਟਰ, ਉਦਯੋਗ ਤੇ ਕਾਮਰਸ ਤੇ ਵਾਧੂ ਚਾਰਜ ਮੈਨੈਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਵਿੱਤ ਕਾਰਪੋਰੇਸ਼ਨ ਲਗਾਇਆ ਗਿਆ ਹੈ ਅਤੇ ਸ੍ਰੀਮਤੀ ਆਸ਼ਿਕਾ ਜੈਨ ਦੀ ਜੁਆਇੰਟ ਕਮਿਸ਼ਨਰ, ਨਗਰ ਨਿਗਮ, ਜ¦ਧਰ ਵਜੋਂ ਨਿਯੁਕਤੀ ਲਈ ਸੇਵਾਵਾਂ ਸਥਾਨਕ ਸਰਕਾਰਾਂ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ।

Comments are closed.

COMING SOON .....


Scroll To Top
11