Sunday , 26 May 2019
Breaking News
You are here: Home » BUSINESS NEWS » 2 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ

2 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ

ਧੂਰੀ, 12 ਜੂਨ (ਸੰਜੀਵ ਸਿੰਗਲਾ)- ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੇ ਸਹਿਯੋਗ ਨਾਲ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗੈਂਗ ਦੇ 2 ਮੈਂਬਰਾਂ ਨੂੰ ਰਿਵਾਲਵਰ,ਲੁੱਟ-ਖੋਹ ਦੌਰਾਨ ਖੋਹੀ ਗਈ ਕਰੀਬ 1 ਲੱਖ ਰੁਪਏ ਦੀ ਨਗਦੀ ਸਮੇਤ ਗ੍ਰਿਫਤਾਰ ਕੀਤਾ। ਪਿੰਡ ਧਾਂਦਰਾ ਵਾਲੀ ਸਾਈਡ ਤੋਂ ਇੱਕ ਮੋਟਰਸਾਈਕਲ ’ਤੇ 2 ਮੋਨੇ ਵਿਅਕਤੀ ਧੂਰੀ ਵੱਲ ਆ ਰਹੇ ਹਨ ਜਦੋਂ ਮੁਖਬਰੀ ਦੇ ਅਧਾਰ ’ਤੇ ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਰਿੰਦਰ ਸਿੰਘ ਅਤੇ ਸੀ.ਆਏ.ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਬਸੰਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਪੈਟਰੋਲ ਪੰਪ ਬਾਗੜੀਆਂ ਰੋਡ ਧੂਰੀ ਵਿਖੇ ਨਾਕਾ ਲਗਾਇਆ ਤਾਂ ਮੋਟਰਸਾਈਕਲ ਉਪਰ ਆ ਰਹੇ 2 ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ।ਉਹਨਾਂ ਕਿਹਾ ਕਿ ਇਹਨਾਂ ਦੋਵਾਂ ਨੇ ਪੁੱਛ-ਗਿੱਛ ਦੌਰਾਨ ਮੰਨਿਆ ਕਿ ਇਹਨਾਂ ਨੇ ਬੀਤੇ ਸਾਲ ਦਸੰਬਰ 2017 ਵਿੱਚ ਧੂਰੀ ਵਿਖੇ 1 ਲੱਖ ਰੁਪਏ ਦੀ ਖੋਹ ਕੀਤੀ ਸੀ ਜਿਸ ਸਬੰਧੀ ਥਾਣਾ ਸਿਟੀ ਧੂਰੀ ਵਿਖੇ ਪਹਿਲਾਂ ਹੀ ਮੁੱਕਦਮਾ ਨੰਬਰ 149 ਵੀ ਦਰਜ ਹੈ ਇਹ ਗੱਲਾ ਪ੍ਰੈਸ ਕਾਨਫਰੰਸ ਦੋਰਾਨ ਸ਼੍ਰੀ ਹਰਮੀਤ ਸਿੰਘ ਹੁੰਦਲ ਐਸ.ਪੀ.(ਇੰਨ.) ਸੰਗਰੂਰ, ਡੀ.ਐਸ.ਪੀ.,ਰੋਸ਼ਨ ਲਾਲ, ਐਸ.ਐਚ.ਓ. ਸਿਟੀ ਧੂਰੀ,ਰਾਜੇਸ਼ ਸਨੇਹੀ ਅਤੇ ਵਿਜੈ ਕੁਮਾਰ ਦੀ ਹਾਜ਼ਰੀ ਵਿੱਚ ਸ਼੍ਰੀ ਹਰਮੀਤ ਹੁੰਦਲ ਨੇ ਦੱਸਿਆ ਕਿ ਇਹਨਾਂ ਖਿਲਾਫ ਰਾਜਪੁਰਾ ਵਿਖੇ 3 ਲੱਖ ਰੁਪਏ ਦੀ ਖੋਹ ਦਾ ਮਾਮਲਾ ਵੀ ਦਰਜ ਹੈ। ਉਹਨਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੋਟਰਸਾਈਕਲ ਦੇ ਬੈਗ ਵਿੱਚੋਂ 25 ਨਸ਼ੀਲੀਆਂ ਸ਼ੀਸ਼ੀਆਂ ਅਤੇ ਰਾਜਿੰਦਰ ਸਿੰਘ ਪਾਸੋਂ ਇੱਕ ਰਿਵਾਲਵਰ ਬਰਾਮਦ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਧੂਰੀ ਵਿਖੇ ਖੋਹ ਕੀਤਾ 1 ਲੱਖ ਰੁਪਿਆ ਵੀ ਬਰਾਮਦ ਕੀਤਾ ਗਿਆ ਹੈ।

Comments are closed.

COMING SOON .....


Scroll To Top
11