Wednesday , 19 December 2018
Breaking News
You are here: Home » Religion » 550ਵੇਂ ਪ੍ਰਕਾਸ਼ ਪੁਰਬ ਮੌਕੇ 23 ਦੇ ਸਮਾਰੋਹ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੈਪਟਨ ਨੂੰ ਸੱਦਾ ਪੱਤਰ

550ਵੇਂ ਪ੍ਰਕਾਸ਼ ਪੁਰਬ ਮੌਕੇ 23 ਦੇ ਸਮਾਰੋਹ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੈਪਟਨ ਨੂੰ ਸੱਦਾ ਪੱਤਰ

ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਦੇ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸ਼੍ਰੀ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਵਾਸਤੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਆਏ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਐਸ.ਜੀ.ਪੀ.ਸੀ. ਨੂੰ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਮਣਾਏ ਜਾ ਰਹੇ ਸਮਾਰੋਹਾਂ ਦਾ ਹਿੱਸਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰੋਹ ਸਾਡੇ ਸਾਰਿਆਂ ਦੇ ਜੀਵਨ ਵਿੱਚ ਇਕ ਅਹਿਮ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਿਆਸਤ, ਸਮਾਜਿਕ ਅਤੇ ਧਾਰਮਿਕ ਕਤਾਰ ਤੋਂ ਉੱਪਰ ਉੱਠ ਕੇ ਸਮੂਹਿਕ ਰੂਪ ਵਿੱਚ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਇਕਜੁੱਟਤਾ ਨਾਲ ਅੱਗੇ ਲਿਜਾਇਆ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਪੀ.ਪੀ.ਸੀ.ਸੀ. ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11