Monday , 23 September 2019
Breaking News
You are here: Home » Religion » 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਕੀਰਤਨ ਦਰਬਾਰ ਸਜਾਇਆ ਗਿਆ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਕੀਰਤਨ ਦਰਬਾਰ ਸਜਾਇਆ ਗਿਆ

ਜਲੰਧਰ, 16 ਜੂਨ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਗਾਂ ‘ਤੇ ਅਧਾਰਿਤ ਬਾਲ ਕੀਰਤਨ ਦਰਬਾਰ ਸਮਾਗਮ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਖਨਿਵਾਰਨ ਸਾਹਿਬ ਵੱਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁਖਨਿਵਾਰਨ ਸਾਹਿਬ ਗੁਰੂ ਤੇਗ ਬਹਾਦੁਰ ਨਗਰ ਜਲੰਧਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਰਾਗਾਂ ‘ਤੇ ਅਧਾਰਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਵਿੱਚੋਂ ਅਤੇ ਤੰਤੀ ਸਾਜਾਂ ਨਾਲ ਸ਼ਬਦ ਗੁਰਬਾਣੀ ਕੀਰਤਨ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੀਆਂ ਗੁਰਬਾਣੀ ਕੀਰਤਨ ਟੀਮਾਂ ਨੇ ਸੰਗਤਾਂ ਨੂੰ ਰਾਗਾਂ ‘ਤੇ ਅਧਾਰਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਵਿੱਚੋਂ ਅਤੇ ਤੰਤੀ ਸਾਜਾਂ ਨਾਲ ਸ਼ਬਦ ਗੁਰਬਾਣੀ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਨੇ ਇਸ ਮੌਕੇ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਇਸ ਸਮਾਗਮ ਵਿੱਚ ਪਰਿਵਾਰ ਸਮੇਤ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਭਾਈ ਤੇਜਿੰਦਰ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਫਤਹਿ ਸਿੰਘ ਵੱਲੋਂ ਵੀ ਹਾਜ਼ਰੀ ਭਰੀ ਗਈ। ਕੀਰਤਨ ਦਰਬਾਰ ਮੌਕੇ ਸ. ਨਿਰਮਲ ਸਿੰਘ ਪ੍ਰਧਾਨ ਚੀਫ਼ ਖਾਲਸਾ ਦੀਵਾਨ, ਸ. ਭਾਗ ਸਿੰਘ ਅਣਖੀ ਚੇਅਰਮੈਨ, ਧਰਮ ਪ੍ਰਚਾਰ ਕਮੇਟੀ, ਪ੍ਰੋ. ਹਰੀ ਸਿੰਘ ਮੈਂਬਰ, ਧਰਮ ਪ੍ਰਚਾਰ ਕਮੇਟੀ, ਸ. ਵਰਿਆਮ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਉਜਾਗਰ ਸਿੰਘ ਮੈਂਬਰ ਚੀਫ ਖਾਲਸਾ ਦੀਵਾਨ, ਸ. ਜਗਜੀਤ ਸਿੰਘ ਗਾਬਾ ਪ੍ਰਧਾਨ, ਸ. ਕੰਵਲਜੀਤ ਸਿੰਘ ਜਨਰਲ ਸਕੱਤਰ, ਸ. ਕੰਵਲਜੀਤ ਸਿੰਘ ਟੋਨੀ ਸੀ.ਮੀਤ ਪ੍ਰਧਾਨ, ਸ. ਜੁਗਿੰਦਰ ਸਿੰਘ ਲਾਇਲਪੁਰੀ ਕੈਸ਼ੀਅਰ, ਕਰਨਲ ਨਰਸ਼ੇਰ ਸਿੰਘ ਮੈਂਬਰ ਇੰਚਾਰਜ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਪਾਰਥਲਾ, ਸ. ਅਮਰੀਕ ਸਿੰਘ ਚਾਵਲਾ, ਮੈਂਬਰ ਇੰਚਾਰਜ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਅਤੇ ਹੋਰ ਸੰਗਤਾਂ ਹਾਜ਼ਰ ਸਨ।

Comments are closed.

COMING SOON .....


Scroll To Top
11