Monday , 30 March 2020
Breaking News
You are here: Home » SPORTS NEWS » 8 ਨੂੰ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਵਿਸ਼ਵ ਕਬੱਡੀ ਕੱਪ ਦੇ ਸੈਮੀ ਫਾਈਨਲ

8 ਨੂੰ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਵਿਸ਼ਵ ਕਬੱਡੀ ਕੱਪ ਦੇ ਸੈਮੀ ਫਾਈਨਲ

ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 2019 ਦੇ ਸੈਮੀ ਫਾਈਨਲ ਮੈਚ 8 ਦਸੰਬਰ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਜਿਲ੍ਹਾਂ ਰੂਪਨਗਰ ਵਿਖੇ ਕਰਵਾਏ ਜਾ ਰਹੇ ਹਨ। ਇਸ ਦੇ ਪ੍ਰਬੰਧਾ ਲਈ ਵੱਖ ਵੱਖ ਵਿਭਾਗਾ ਦੇ ਅਧਿਕਾਰੀਆ ਦੀਆ ਡਿਊਟੀਆਂ ਲਗਾਈਆ ਗਈਆ ਹਨ। ਇਹ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂੰ ਗਰਗ ਪੀ.ਸੀ.ਐਸ ਨੇ ਅੱਜ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਰੱਖੀ ਇੱਕ ਵਿਸੇਮੀਟਿੰਗ ਮੋਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਚਰਨ ਗੰਗਾ ਸਪੋਰਟਸ ਸਟੇਡੀਅਮ ਵਿਚ ਸਾਰੇ ਢੁਕਵੇ ਪ੍ਰਬੰਧ ਕੀਤੇ ਜਾ ਰਹੇ ਹਨ। ਦਰਸ਼ਕਾ ਦੇ ਬੈਠਣ, ਪੀਣ ਵਾਲਾ ਪਾਣੀ, ਸਫਾਈ, ਪਖਾਨੇ ਆਦਿ ਲਈ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਟੇਡੀਅਮ ਦੀ ਸਜਾਵਟ ਅਤੇ ਇਸ ਨੂੰ ਆਉਣ ਵਾਲੇ ਰਸਤਿਆ ਦੀ ਸਫਾਈ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਸਮਾਗਮ ਕਬੱਡੀ ਮੈਚ ਦੋਰਾਨ ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਨੂੰ ਦਰਸਾਉਦੇ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਵੱਖ ਵੱਖ ਵਿਭਾਗਾ ਦੇ ਅਧਿਕਾਰੀਆ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਡਿਉੂਟੀ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੋਕੇ ਡੀ.ਐਸ.ਪੀ ਰਛਪਾਲ ਸਿੰਘ,ਤਹਿਸੀਲਦਾਰ ਰਾਮ ਕਿਸ਼ਨ, ਐਸ.ਐਚ.ਓ ਭਾਰਤ ਭੂਸ਼ਣ,ਸੀ.ਡੀ.ਪੀ.ਓ ਪੂਜਾ ਗੁਪਤਾ, ਜਿਲਾ ਸਿੱਖਿਆ ਅਫਸਰ ਸੈਕੰਡਰੀ ਸ਼ਰਨਜੀਤ ਸਿੰਘ, ,ਜਿਲਾ ਖੇਡ ਅਫਸਰ ਸ਼ੀਲ ਭਗਤ, ਉਪ ਮੰਡਲ ਅਫਸਰ ਜਲ ਸਪਲਾਈ ਅਭੀ ਟੁਟੇਜਾ,ਈ.ਓ ਸ੍ਰੀ ਅਨੰਦਪੁਰ ਸਾਹਿਬ ਗੁਰਬਖਸੀਸ਼ ਸਿੰਘ, ਵਿਵੇਕ ਟੁਟੇਜਾ ਐਸ.ਡੀ.ਓ ਪੀ.ਡਬਲਯੂ.ਡੀ, ਜ਼ਸਵਿੰਦਰ ਸਿੰਘ ਐਸ.ਡੀ.ਓ ਪੀ.ਡਬਲਯੂ.ਡੀ ਇਲੈਕਟਰ੍ਰੀਕਲ, ਓਮ ਪ੍ਰਕਾਸ ਐਸ.ਡੀ.ਓ.ਪੀ.ਐਸ.ਪੀ.ਸੀ.ਐਲ, ਮੇਜ਼ਰ ਸਿੰਘ, ਰਾਜੀਵ ਕਪੂਰ ਡੀ.ਸੀ.ਐਮ ਰੂਪਨਗਰ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜਰ ਸਨ।

Comments are closed.

COMING SOON .....


Scroll To Top
11