Wednesday , 3 June 2020
Breaking News
You are here: Home » NATIONAL NEWS » ’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

ਨਵੀਂ ਦਿੱਲੀ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਦੇ ਸਬੰਧ ‘ਚ ਜੱਜ (ਰਿਟਾਇਰਡ) ਸ਼ਿਵ ਨਾਰਾਇਣ ਢੀਂਗਰਾ ਦੇ ਅਧੀਨ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਇੱਕ ਸੀਲਬੰਦ ਲਿਫਾਫ਼ੇ ‘ਚ ਪੇਸ਼ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ। ਇਹ ਮਾਮਲੇ ਪਹਿਲਾਂ ਸੀ.ਬੀ.ਆਈ. ਨੇ ਸਬੂਤਾਂ ਦੀ ਕਮੀ ਕਾਰਨ ਬੰਦ ਕਰ ਦਿੱਤੇ ਸਨ। ਹੁਣ ਇਸ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ। ਦੱਸਣਯੋਗ ਹੈ ਕਿ ਐੱਸ.ਐੱਨ. ਢੀਂਗਰਾ ਦੀ ਅਗਵਾਈ ਵਾਲੀ ‘ਐੱਸ.ਆਈ.ਟੀ.’ ਸੁਪਰੀਮ ਕੋਰਟ ‘ਚ ਪਹਿਲਾਂ ਹੀ ਇਹ ਰਿਪੋਰਟ ਸੌਂਪ ਚੁੱਕਿਆ ਹੈ, ਇਸ ਵਿੱਚ 186 ਮਾਮਲੇ ਸਬੂਤਾਂ ਅਤੇ ਗਵਾਹਾਂ ਦੀ ਕਮੀ ਕਾਰਨ ਬੰਦ ਕਰ ਦਿੱਤੇ ਗਏ ਸਨ। ਸੀ.ਬੀ.ਆਈ. ਦੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਨੇ ‘ਐੱਸ.ਆਈ.ਟੀ.’ ਦਾ ਗਠਨ ਕੀਤਾ ਸੀ, ਜਿਸ ਦੀ ਅਗਵਾਈ ਐੱਸ.ਐੱਨ. ਢੀਂਗਰਾ ਕਰ ਰਹੇ ਸਨ। ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਉਨ੍ਹਾਂ ਦੇ ਹੀ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤੀ ਸੀ। ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ ‘ਚ ਦੰਗੇ ਭੜਕ ਗਏ ਸਨ। ਦਿੱਲੀ ਤੋਂ ਸ਼ੁਰੂ ਹੋ ਕੇ ਇਹ ਦੰਗੇ ਦੇਸ਼ ਦੇ ਕਈ ਹਿੱਸਿਆਂ ‘ਚ ਫੈਲ ਗਏ ਸਨ।

Comments are closed.

COMING SOON .....


Scroll To Top
11