Monday , 16 July 2018
Breaking News
You are here: Home » EDITORIALS

Category Archives: EDITORIALS

ਨਸ਼ੇੜੀ ਅਫਸਰ ਤੇ ਮੁਲਾਜ਼ਮ ਕੱਢੇ ਜਾਣ

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਖ-ਵੱਖ ਮੌਕਿਆਂ ਲਈ ਡੋਪ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ। ਸਰਕਾਰ ਦਾ ਇਹ ਕਦਮ ਬੇਹਦ ਸ਼ਲਾਘਾਯੋਗ ਹੈ। ਇਸ ਨਾਲ ਨਸ਼ਿਆਂ ਨੂੰ ਠੱਲ੍ਹ ਪਵੇਗੀ। ਸਰਕਾਰੀ ਅਫਸਰਾਂ ਅਤੇ ਮੁਲਾਜ਼ਮਾਂ ਦੀ ਇਸ ਸਬੰਧ ਵਿੱਚ ਨਕੇਲ ਕੱਸੀ ਜਾਣੀ ਬੇਹਦ ਜ਼ਰੂਰੀ ਹੈ। ਨਸ਼ੇੜੀ ਅਫਸਰ ਅਤੇ ਮੁਲਾਜ਼ਮ ਸਰਕਾਰ ਅਤੇ ਸੂਬੇ ਉਪਰ ਬੋਝ ਹਨ। ... Read More »

ਟਿਊਬਵੈਲਾਂ ਦੀ ਗਿਣਤੀ ਸੀਮਿਤ ਕੀਤੀ ਜਾਵੇ

ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਲਗਾਤਾਰ ਖਤਰਨਾਕ ਹੱਦ ਤੱਕ ਹੇਠਾਂ ਜਾ ਰਿਹਾ ਹੈ। ਲੱਖਾਂ ਟਿਊਬਵੈਲ ਦਿਨ ਰਾਤ ਧਰਤੀ ਹੇਠਲਾ ਪਾਣੀ ਬਾਹਰ ਕੱਢ ਰਹੇ ਹਨ। ਹੋਰ ਤਾਂ ਹੋਰ ਖੇਤੀ ਅਤੇ ਹੋਰ ਕਾਰਜਾਂ ਲਈ ਟਿਊਬਵੈਲਾਂ ਲਈ ਬਿਜਲੀ ਕੁਨੈਕਸ਼ਨ ਵੀ ਲਗਾਤਾਰ ਜਾਰੀ ਹੋ ਰਹੇ ਹਨ। ਇਸ ਮਾਮਲੇ ਵਿੱਚ ਦੂਰਦਰਸ਼ੀ ਪਹੁੰਚ ਨਹੀਂ ਅਪਣਾਈ ਜਾ ਰਹੀ। ਕਿਸਾਨ ਡੂੰਘੇ ਬੋਰ ਲਗਾ ਕੇ ਕਰਜ਼ਾਈ ਹੁੰਦੇ ਜਾ ਰਹੇ ... Read More »

ਨਜਾਇਜ਼ ਸ਼ਰਾਬ ਦਾ ਧੰਦਾ ਬੰਦ ਹੋਵੇ

ਪੰਜਾਬ ਵਿੱਚ ਸਿੰਥੈਟਿਕ ਨਸ਼ਿਆਂ ਦਾ ਬੋਲਬਾਲਾ ਹੈ। ਸਰਕਾਰ ਅਤੇ ਲੋਕਾਂ ਵੱਲੋਂ ਇਨ੍ਹਾਂ ਨਸ਼ਿਆਂ ਖਿਲਾਫ ਹੀ ਹੋ ਹੱਲਾ ਹੋ ਰਿਹਾ ਹੈ ਪਰ ਇਹ ਹੈਰਾਨੀ ਦੀ ਗੱਲ ਹੈ ਕਿ ਜਾਇਜ਼-ਨਜਾਇਜ਼ ਸ਼ਰਾਬ ਦੇ ਵਿਰੋਧ ਵਿੱਚ ਕੋਈ ਵੀ ਆਵਾਜ਼ ਨਹੀਂ ਉਠ ਰਹੀ। ਪੰਜਾਬ ਵਿੱਚ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਗੈਰ ਕਾਨੂੰਨੀ ਵਿਕਰੀ ਜ਼ੋਰਾਂ ਉਪਰ ਹੈ। ਹਰ ਰੋਜ਼ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਤੋਂ ਹਜ਼ਾਰਾਂ ... Read More »

ਸਰਕਾਰ ਪਹਿਲਾਂ ਜੇਲ੍ਹਾਂ ’ਚੋਂ ਨਸ਼ਾ ਖਤਮ ਕਰੇ

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਸਾਰੀ ਸਰਕਾਰੀ ਮਸ਼ੀਨਰੀ ਨਸ਼ਾ ਮੁਕਤੀ ਦੀਆਂ ਗੱਲਾਂ ਕਰ ਰਹੀ ਹੈ ਪ੍ਰੰਤੂ ਇਹ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦੇ ਪੂਰੀ ਤਰ੍ਹਾਂ ਅਧੀਨ ਕੰਧਾਂ ਵਿੱਚ ਘਿਰੀਆਂ ਜੇਲ੍ਹਾਂ ਅੰਦਰ ਸਭ ਤੋਂ ਵੱਧ ਨਸ਼ਾ ਵਿਕ ਰਿਹਾ ਹੈ ਅਤੇ ਇਸਤੇਮਾਲ ਹੋ ਰਿਹਾ ਹੈ। ਇਕ ਅਨੁਮਾਨ ਮੁਤਾਬਿਕ ਪੰਜਾਬ ਦੀਆਂ ਜੇਲ੍ਹਾਂ ... Read More »

ਪੰਜਾਬ ਪੁਲਿਸ ਖਿਲਾਫ਼ ਚੋਣਵੀਂ ਕਾਰਵਾਈ

ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀਆਂ ਕੋਸ਼ਿਸ਼ਾਂ ਆਰੰਭੀਆਂ ਗਈਆਂ ਹਨ। ਇਨ੍ਹਾਂ ਕੋਸ਼ਿਸ਼ਾਂ ਤਹਿਤ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਮੋਗਾ ਦੇ ਪੁਲਿਸ ਮੁਖੀ ਨੂੰ ਹਟਾ ਦਿੱਤਾ ਗਿਆ ਹੈ। ਇਕ ਡੀ.ਐਸ.ਪੀ. ਨੂੰ ਮੁਅੱਤਲ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ... Read More »

ਨਸ਼ਾ ਵਿਰੋਧੀ ਲਹਿਰ ਦੀ ਸਹੀ ਦਿਸ਼ਾ

ਪੰਜਾਬ ਵਿੱਚ ਫੈਲੇ ਨਸ਼ਿਆਂ ਦੀ ਅੱਗ ਘਰ-ਘਰ ਪਹੁੰਚ ਗਈ ਹੈ। ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੇ ਸਥਿਤੀ ਨੂੰ ਬੇਹਦ ਭਿਆਨਕ ਬਣਾ ਦਿੱਤਾ ਹੈ। ਹੁਣ ਪੰਜਾਬ ਦੇ ਲੋਕ ਵੀ ਨਸ਼ਿਆਂ ਦੇ ਵਿਰੋਧ ਵਿੱਚ ਉਠ ਖੜ੍ਹੇ ਹੋਏ ਹਨ। ਇਸ ਸਮੇਂ ਨਸ਼ਿਆਂ ਦੇ ਵਿਰੋਧ ਵਿੱਚ ਇਕ ਵੱਡੀ ਲਹਿਰ ਉਭਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੀ ... Read More »

ਫਸਲਾਂ ਲਈ ਲਾਹੇਵੰਦ ਭਾਅ ਦਾ ਮਸਲਾ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਖੇਤੀ ਜਿਣਸਾਂ ਦੇ ਘੱਟੋ-ਘੱਟ ਸਮਰੱਥਨ ਮੁੱਲ ਵਿੱਚ ਭਾਰੀ ਵਾਧਾ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਕੇਂਦਰ ਸਰਕਾਰ ਨੇ ਇਸ ਸਾਲ ਸਾਲਾਨਾ ਬਜਟ ਸਮੇਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਤਹਿਤ ਹੀ 14 ਫਸਲਾਂ ਦੇ ਘੱਟੋ-ਘੱਟ ਸਮਰੱਥਨ ਮੁੱਲ ਵਿੱਚ ਵੱਡਾ ਵਾਧਾ ਕੀਤਾ ... Read More »

ਦਿੱਲੀ ਬਾਰੇ ਅਦਾਲਤੀ ਫੈਸਲੇ ਦਾ ਅਸਰ

ਸਰਵ ਉਚ ਅਦਾਲਤ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਦੀ ਉਪ ਮੁੱਖ ਮੰਤਰੀ ਵਿਚਕਾਰ ਪੈਦਾ ਹੋਏ ਮਤਭੇਦਾਂ ਅਤੇ ਟਕਰਾਅ ਨੂੰ ਠੱਲ੍ਹਣ ਲਈ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਇਸ ਅਹਿਮ ਫੈਸਲੇ ਵਿੱਚ ਆਖਿਆ ਹੈ ਕਿ ਸੰਵਿਧਾਨ ਦੀ ਪਾਲਣ ਕਰਨਾ ਸਾਰਿਆਂ ਦੀ ਹੀ ਡਿਊਟੀ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠ ਅਦਾਲਤ ਨੇ ਇਸ ਮਾਮਲੇ ’ਤੇ ... Read More »

ਪੰਜਾਬ ਦਾ ਸੱਚਾ ਸਪੂਤ ਸ. ਸਿੱਧੂ

ਕ੍ਰਿਕਟ ਅਤੇ ਟੈਲੀਵਿਜ਼ਨ ਦੇ ਖੇਤਰ ਵਿੱਚ ਵੱਡਾ ਨਾਮਣਾ ਖੱਟਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਸਿਆਸਤ ਵਿੱਚ ਵੀ ਇਕ ਮਿਸਾਲ ਬਣਦੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਇਕ ਵੱਡੀ ਪਹਿਲਕਦਮੀ ਲੈਂਦੇ ਹੋਏ ਆਪਣੇ ਅਧੀਨ ਸਥਾਨਕ ਸਰਕਾਰਾਂ ਅਤੇ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਾਰਾ ਦਫਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨ ਦੇ ... Read More »

ਮੁੱਖ ਮੰਤਰੀ ਪ੍ਰਸ਼ਾਸਨ ’ਤੇ ਪਕੜ ਮਜ਼ਬੂਤ ਕਰਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਕਾਫੀ ਦ੍ਰਿੜ ਇਰਾਦੇ ਨਾਲ ਇਸ ਦਿਸ਼ਾ ਵਿੱਚ ਕੰਮ ਕਰਦੇ ਦਿਸ ਰਹੇ ਹਨ। ਉਨ੍ਹਾਂ ਦੀ ਨੀਤੀ ਅਤੇ ਨੀਅਤ ਪੰਜਾਬ ਨੂੰ ਇਕ ਨਵੀਂ ਦਿਸ਼ਾ ਵੱਲ ਲੈ ਕੇ ਜਾਣ ਦੀ ਹੈ। ਇਸ ਤਹਿਤ ਹੀ ਉਨ੍ਹਾਂ ਦੀ ਅਗਵਾਈ ... Read More »

COMING SOON .....
Scroll To Top
11