Thursday , 15 November 2018
Breaking News
You are here: Home » EDITORIALS (page 19)

Category Archives: EDITORIALS

ਪੰਜਾਬ ਦੇ ਵਿੱਦਿਅਕ ਅਦਾਰਿਆਂ ਦਾ ਮਿਆਰ

ਨਵੇਂ ਆਰਥਿਕ ਮਾਹੌਲ ਅਤੇ ਸਰਕਾਰ ਦੀਆਂ ਨਵੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਵਿੱਦਿਅਕ ਅਦਾਰਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਪ੍ਰੰਤੂ ਵਿੱਦਿਅਕ ਅਦਾਰਿਆਂ ਦੇ ਮਿਆਰ ਵੱਲ ਯੋਗ ਧਿਆਨ ਨਹੀਂ ਦਿੱਤਾ ਜਾ ਰਿਹਾ। ਮਨੁਖੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰਾਲੇ ਵਲੋਂ ਸਾਲ 2017 ਲਈ ਜਾਰੀ ਕੀਤੀ ਵਿਦਿਅਕ ਅਦਾਰਿਆਂ ਦੀ ਸੂਚੀ ’ਚ ਪੰਜਾਬ ਦੇ ਹਿਸੇ ਸਿਰਫ ਨਿਰਾਸ਼ਾ ਹੀ ਆਈ ਸੀ। ਸਿਖਿਆ ਦੇ ਮਿਆਰ ਲਈ ... Read More »

ਕਿਸਾਨ ਖੁਦਕੁਸ਼ੀਆਂ ਦਾ ਕੌੜਾ ਸੱਚ

ਖੇਤੀ ਪ੍ਰਧਾਨ ਦੇਸ਼ ਭਾਰਤ ਹੁਣ ਕਿਸਾਨਾਂ ਲਈ ਬੇਗਾਨਾ ਹੋ ਗਿਆ ਹੈ। ਦੇਸ਼ ਵਿੱਚ ਸਭ ਤੋਂ ਮਾੜੀ ਆਰਥਿਕ ਹਾਲਤ ਕਿਸਾਨਾਂ ਦੀ ਹੈ। ਕਰਜ਼ੇ ਹੇਠ ਦੱਬੇ ਕਿਸਾਨਾਂ ਦੀ ਕੋਈ ਬਾਂਹ ਨਹੀਂ ਫੜ ਰਿਹਾ। ਮਜ਼ਬੂਰੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਕਰਨੀਆਂ ਪੈ ਰਹੀਆਂ ਹਨ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਵੱਡੇ ਅੰਕੜੇ ਬਹੁਤ ਹੀ ਚਿੰਤਾਜਨਕ ਹਨ। ਕੇਂਦਰ ਸਰਕਾਰ ਦੇ ਅੰਕੜਿਆਂ ... Read More »

ਸ. ਮਨਪ੍ਰੀਤ ਸਿੰਘ ਬਾਦਲ ਦਾ ਮਹਾਂ-ਹਮਲਾ

ਪੰਜਾਬ ਦੇ ਵਿਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ‘ਜੈਂਟਲਮੈਨ’ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ। ਦੂਸਰੇ ਸਿਆਸਤਦਾਨਾਂ ਵਾਂਗ ਬੜਬੋਲੇ ਨਹੀਂ ਹਨ। ਉਹ ਮਿੱਠ ਬੋਲੜੇ ਅਤੇ ਨਿਮਰਤਾ ਵਾਲੇ ਇਨਸਾਨ ਹਨ। ਉਨ੍ਹਾਂ ਦੀ ਦਿਆਨਤਦਾਰੀ ਅਤੇ ਪੰਜਾਬ ਪ੍ਰਤੀ ਪ੍ਰਤੀਬੱਧਤਾ ’ਤੇ ਕੋਈ ਸਵਾਲ ਨਹੀਂ ਉਠਾਇਆ ਜਾ ਸਕਦਾ। ਇਹ ਸ਼ਾਇਦ ਪੰਜਾਬ ਦੀ ਬਦਕਿਸਮਤੀ ਹੈ ਕਿ ਉਨ੍ਹਾਂ ਨੂੰ ਕੁਝ ਧਿਰਾਂ ਵੱਲੋਂ ਸਿਆਸੀ ਅਤੇ ਨਿੱਜੀ ਕਾਰਨਾਂ ਕਰਕ ਬੇਲੋੜੇ ... Read More »

ਪੰਜਾਬ ਵਿੱਚ ਜਨਤਕ ਟਰਾਂਸਪੋਰਟ ਦਾ ਹਾਲ

ਪੰਜਾਬ ਵਿੱਚ ਜਨਤਕ ਟਰਾਂਸਪੋਰਟ ਦਾ ਹਾਲ ਕੋਈ ਬਹੁਤਾ ਚੰਗਾ ਨਹੀਂ ਹੈ। ਪ੍ਰਮੁੱਖ ਸ਼ਹਿਰਾਂ ਦਰਮਿਆਨ ਚਲਦੀਆਂ ਬੱਸਾਂ ’ਤੇ ਜ਼ਿਆਦਾਤਰ ਨਿੱਜੀ ਕੰਪਨੀਆਂ ਦਾ ਕਬਜ਼ਾ ਹੋ ਚੁੱਕਾ ਹੈ। ਲੋਕਾਂ ਨੂੰ ਇਕ ਦੂਜੀ ਥਾਂ ’ਤੇ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੱਸ ਕਿਰਾਏ ਵੀ ਆਮ ਲੋਕਾਂ ਦੀ ਪਹੁੰਚ ਵਿੱਚ ਨਹੀਂ ਰਹੇ। ਪੰਜਾਬ ਵਿੱਚ ਰੇਲ ਸੇਵਾ ਬੇਹਤਰ ਨਾ ਹੋਣ ਕਾਰਨ ਆਮ ਲੋਕ ... Read More »

ਬਜਟ ਸੈਸ਼ਨ ’ਚ ਭਾਰੂ ਰਹੀ ਪੰਜਾਬ ਸਰਕਾਰ

ਪੰਜਾਬ ਵਿਧਾਨ ਸਭਾ ਦੇ ਤਾਜ਼ਾ ਬਜਟ ਸੈਸ਼ਨ ਵਿੱਚ ਵਿਰੋਧੀ ਧਿਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਵਾਰ ਪੰਜਾਬ ਸਰਕਾਰ ਕਈ ਪੱਖਾਂ ਤੋਂ ਸਫਲ ਰਹੀ ਹੈ। ਬੇਸ਼ਕ ਪ੍ਰਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਵੱਲੋਂ ਸਰਕਾਰ ਨੂੰ ਵਿਧਾਨ ਸਭਾ ਦੇ ਬਾਹਰ ਅਤੇ ਅੰਦਰ ਘੇਰਨ ਦੀ ਵਿਆਪਕ ਯੋਜਨਾ ਬਣਾਈ ਗਈ ਸੀ। ਪ੍ਰੰਤੂ ਸਰਕਾਰ ਵੱਲੋਂ ਕੀਤੇ ਗਏ ... Read More »

ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ

ਦੇਸ਼ ਵਿੱਚ ਸਿੱਖਿਆ ਦੇ ਨਿੱਜੀਕਰਨ ਨੇ ਸਮਾਜ ਦਾ ਭਾਰੀ ਨੁਕਸਾਨ ਕੀਤਾ ਹੈ। ਸਿੱਖਿਆ ਸੰਸਥਾਵਾਂ ਦੀ ਸਮਾਜ ਵਿੱਚ ਵੱਡੀ ਅਹਿਮੀਅਤ ਹੁੰਦੀ ਹੈ। ਬੱਚਿਆਂ ਅਤੇ ਨੌਜਵਾਨਾਂ ਨੂੰ ਉਹ ਸਹੀ ਰਾਹ ਦਿਖਾ ਸਕਦੀਆਂ ਹਨ। ਨਿੱਜੀਕਰਨ ਤੋਂ ਬਾਅਦ ਸਿੱਖਿਆ ਸੰਸਥਾਵਾਂ ਦੀ ਇਹ ਭੂਮਿਕਾ ਲਗਪਗ ਖਤਮ ਹੁੰਦੀ ਜਾ ਰਹੀ ਹੈ। ਨਿੱਜੀ ਖੇਤਰ ਦੇ ਅਦਾਰੇ ਸਿਰਫ ਲਾਭ ਕਮਾਉਣ ਲਈ ਹੀ ਕੰਮ ਕਰਦੇ ਹਨ। ਉਹ ਆਪਣੀ ਸਮਾਜਿਕ ... Read More »

‘ਇਕ ਪਿੰਡ-ਇਕ ਗੁਰਦੁਆਰਾ’ ਮੁਹਿੰਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਇਕ ਪਿੰਡ-ਇਕ ਗੁਰਦੁਆਰਾ’ ਦੀ ਬਹੁਤ ਹੀ ਮਹੱਤਵਪੂਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵੱਲੋਂ ਕਈ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ਲਈਆਂ ਗਈਆਂ ਹਨ। ਉਹ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਨੂੰ ਨਵੇਂ ਸਿਰੇ ਤੋਂ ਵਿਉਂਤ ਰਹੇ ਹਨ। ਧਰਮ ਪ੍ਰਚਾਰ ਲਈ ਉਨ੍ਹਾਂ ਨੇ ਇਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਨੂੰ ਸੰਗਤ ... Read More »

ਸੰਸਦ ’ਚ ਪੈਸੇ ਤੇ ਸਮੇਂ ਦੀ ਬਰਬਾਦੀ

ਸੰਸਦ ਦੇਸ਼ ਵਿੱਚ ਲੋਕਤੰਤਰ ਦੀ ਸਭ ਤੋਂ ਵੱਡੀ ਅਤੇ ਪ੍ਰਮੁੱਖ ਵਿਧਾਨਕ ਸੰਸਥਾ ਹੈ। ਸੰਸਦ ਇਕ ਤਰ੍ਹਾਂ ਨਾਲ ਦੇਸ਼ ਦਾ ਚੇਹਰਾ ਹੈ। ਇਸ ਵਿੱਚ ਪੂਰੇ ਦੇਸ਼ ਵਿੱਚੋਂ ਚੁਣੇ ਹੋਏ ਸੰਸਦ ਮੈਂਬਰ ਬੈਠ ਕੇ ਦੇਸ਼ ਦੀ ਕਿਸਮਤ ਘੜਦੇ ਹਨ। ਇਹ ਦੁੱਖ ਦੀ ਗੱਲ ਹੈ ਕਿ ਸੰਸਦ ਹੁਣ ਦੇਸ਼ ਦੇ ਪੈਸੇ ਅਤੇ ਸਮੇਂ ਦੀ ਬਰਬਾਦੀ ਦਾ ਕੇਂਦਰ ਬਣ ਗਈ ਹੈ। ਸੰਸਦ ਮੈਂਬਰ ਅਤੇ ... Read More »

ਚੋਣ ਹਿੱਤਾਂ ਤੋਂ ਨਿਰਲੇਪ ਬਜਟ

ਪੰਜਾਬ ਇਸ ਸਮੇਂ ਔਖੇ ਆਰਥਿਕ ਹਾਲਾਤਾਂ ’ਚੋਂ ਗੁਜ਼ਰ ਰਿਹਾ ਹੈ। ਇੱਕ ਪਾਸੇ ਪੰਜਾਬ ਸਿਰ ਵੱਡਾ ਕਰਜ਼ਾ ਚੜ੍ਹਿਆ ਹੋਇਆ ਹੈ, ਦੂਸਰੇ ਪਾਸੇ ਖੇਤੀ, ਵਪਾਰ ਅਤੇ ਉਦਯੋਗ ਮੰਦਵਾੜੇ ਦਾ ਸ਼ਿਕਾਰ ਹੈ। ਬੇਰੁਜ਼ਗਾਰੀ ਨੇ ਨੌਜਵਾਨਾਂ ਨੂੰ ਦਿਸ਼ਾਹੀਣ ਕੀਤਾ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਯੋਗ ਮਾਲੀ ਮਦਦ ਨਹੀਂ ਦੇ ਰਿਹਾ। ਪੰਜਾਬ ਦੇ ਕਿਸਾਨ ਕਰਜ਼ੇ ਦੇ ਬੋਝ ਹੇਠ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ... Read More »

ਕੈਪਟਨ ਸਾਹਿਬ ਦੀ ਦਰਿਆਦਿਲੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫੈਸਲੇ ਲੈਣ ਸਮੇਂ ਕਿਸੇ ਨਿੱਜੀ ਲਾਭ ਹਾਨੀ ਨੂੰ ਸਾਹਮਣੇ ਨਹੀਂ ਰੱਖਦੇ। ਉਹ ਹਮੇਸ਼ਾ ਲੋਕ ਪੱਖੀ ਅਤੇ ਪੰਜਾਬ ਪੱਖੀ ਫੈਸਲੇ ਲੈਣ ਸਮੇਂ ਕੋਈ ਦੇਰੀ ਵੀ ਨਹੀਂ ਕਰਦੇ। ਉਨ੍ਹਾਂ ਦੀ ਨੇਕ ਨੀਤੀ ਕਾਰਨ ਹੀ ਪੰਜਾਬ ਸਰਕਾਰ ਨੇ ਕਈ ਵੱਡੇ ਫੈਸਲੇ ਲਏ ਹਨ ਜਿਨ੍ਹਾਂ ਦੀ ਸਭ ਪਾਸਿਓਂ ਸ਼ਲਾਘਾ ਹੋਈ ਹੈ। ਆਰਥਿਕ ਮੁਸ਼ਕਿਲਾਂ ਅਤੇ ਤੰਗੀ ਦੇ ਬਾਵਜੂਦ ... Read More »

COMING SOON .....


Scroll To Top
11