Sunday , 20 January 2019
Breaking News
You are here: Home » EDITORIALS (page 30)

Category Archives: EDITORIALS

ਕੈਪਟਨ ਵੱਲੋਂ ਚੰਗੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਚੰਗੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਚੋਣਾਂ ਵੇਲੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਇਕ ਵੱਡਾ ਕਦਮ ਚੁੱਕਿਆ ਹੈ। ਪਹਿਲੇ ਪੜਾਅ ਅਧੀਨ ਪੰਜਾਬ ਦੇ ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਇਕ ਚੰਗੀ ਸ਼ੁਰੂਆਤ ਕੀਤੀ ਹੈ। ਇਸ ਸਬੰਧ ... Read More »

ਲਾਲੂ ਦੀ ਸਜ਼ਾ ਸਿਆਸੀ ਲੋਕਾਂ ਨੂੰ ਸਬਕ

ਲਾਲੂ ਪ੍ਰਸ਼ਾਦ ਯਾਦਵ ਨੂੰ ਚਾਰਾ ਘਪਲੇ ਵਿੱਚ ਸਾਢੇ ਤਿੰਨ ਸਾਲ ਜੇਲ੍ਹ ਅਤੇ ਪੰਜ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਨੇ ਹਿੰਦੁਸਤਾਨ ਦੀ ਸਿਆਸਤ ਵਿੱਚ ਇਕ ਅਜਿਹਾ ਪੰਨਾ ਜੋੜ ਦਿੱਤਾ ਹੈ ਜੋ ਸੱਤਾਧਾਰੀਆਂ ਵੱਲੋਂ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਨ ਸਬੰਧੀ ਇਕ ਉਦਾਹਰਣ ਵਜੋਂ ਪੇਸ਼ ਕੀਤਾ ਜਾਇਆ ਕਰੇਗਾ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੂੰ ਦੇਵਘਰ ... Read More »

ਨਵਜੋਤ ਸਿੰਘ ਸਿੱਧੂ ਸਹਿਜ ਰੱਖਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਕੁੱਝ ਵਧੇਰੇ ਹੀ ਉਤਸ਼ਾਹ ਦਿਖਾ ਰਹੇ ਹਨ। ਕਈ ਮੌਕਿਆਂ ’ਤੇ ਉਨ੍ਹਾਂ ਦਾ ਇਹ ਉਤਸ਼ਾਹ ਸਰਕਾਰ ਲਈ ਮੁਸ਼ਕਿਲ ਬਣਦਾ ਜਾਪਦਾ ਹੈ। ਬੇਸ਼ਕ ਸ. ਸਿੱਧੂ ਬਹੁਤ ਹਰਮਨਪਿਆਰੀ ਅਤੇ ਬੇਦਾਗ ਸਖਸ਼ੀਅਤ ਹਨ। ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੀ ਉਨ੍ਹਾਂ ਦੀ ਭਾਵਨਾ ਅਤੇ ਇੱਛਾ ... Read More »

ਪਾਕਿਸਤਾਨ ਨਾਲ ਗੱਲਬਾਤ ਬਾਰੇ ਦੋਹਰੀ ਪਹੁੰਚ

ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਲਗਾਤਾਰ ਇਹ ਪ੍ਰਚਾਰਿਆ ਜਾਂਦਾ ਰਿਹਾ ਹੈ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦ ਨੂੰ ਸਰਪ੍ਰਸਤੀ ਦੇਣ ਤੋਂ ਤੋਬਾ ਨਹੀਂ ਕਰਦਾ, ਤਦ ਤੱਕ ਉਸ ਨਾਲ ਕੋਈ ਦਵੱਲੀ ਗੱਲਬਾਤ ਨਹੀਂ ਕੀਤੀ ਜਾਵੇਗੀ। ਭਾਰਤ ਸਰਕਾਰ ਦੇ ਇਸ ਨਜ਼ਰੀਏ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਲੰਬੇ ਸਮੇਂ ਤੋਂ ਦਵੱਲੇ ਮਾਮਲਿਆਂ ’ਤੇ ਗੱਲਬਾਤ ਰੁਕੀ ਹੋਈ ਹੈ। ਇਸ ਦੌਰਾਨ ਦੋਵੇਂ ਦੇਸ਼ਾਂ ... Read More »

ਪੰਜਾਬ ’ਚ ਪੰਥਕ ਏਜੰਡੇ ਦੀ ਦੌੜ

ਉਂਜ ਪੰਥ ਦੀ ਕਿਸੇ ਨੂੰ ਸਾਰ ਨਹੀਂ ਪ੍ਰੰਤੂ ਪੰਜਾਬ ਦੀ ਸਿਆਸਤ ਵਿੱਚ ਦੋ ਪ੍ਰਮੁੱਖ ਸਿਆਸੀ ਧਿਰਾਂ ਦਰਮਿਆਨ ਪੰਥਕ ਏਜੰਡੇ ਲਈ ਦੌੜ ਲੱਗੀ ਹੋਈ ਹੈ। ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਕਾਂਗਰਸ ਦੀ ਤਰਫੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਮੁਕਾਬਲਾ ਦੇਣ ਲਈ ਕੁਝ ਚੋਣਵੇਂ ਪੰਥਕ ਮੁੱਦਿਆਂ ਉ¤ਪਰ ਕੰਮ ਕੀਤਾ ਜਾ ਰਿਹਾ ਹੈ। ਦੂਸਰੇ ਪਾਸੇ ... Read More »

ਪਰਾਲੀ ਦੇ ਨਿਪਟਾਰੇ ਦਾ ਬੋਝ ਚੁੱਕੇ ਸਰਕਾਰ

ਕਣਕ ਅਤੇ ਝੋਨੇ ਦੇ ਖੇਤਾਂ ਦੀ ਰਹਿੰਦ-ਖੂਹੰਦ ਦਾ ਨਿਪਟਾਰਾ ਇਕ ਵੱਡਾ ਮਸਲਾ ਬਣਿਆ ਹੋਇਆ ਹੈ। ਕਣਕ-ਝੋਨੇ ਦੀ ਖੇਤੀ ਕਰ ਰਹੇ ਪੰਜਾਬ ਅਤੇ ਦੂਸਰੇ ਰਾਜਾਂ ਦੇ ਕਿਸਾਨ ਇਸ ਪੱਖ ਤੋਂ ਇਕ ਵੱਡੇ ਸੰਕਟ ਵਿੱਚ ਹਨ। ਸਰਕਾਰ ਅਤੇ ਮੀਡੀਆ ਦਾ ਇਕ ਹਿੱਸਾ ਪਰਾਲੀ ਅਤੇ ਹੋਰ ਰਹਿੰਦ-ਖੂਹਦ ਦੀ ਸਾੜ ਫੂਕ ਲਈ ਕਿਸਾਨਾਂ ਦੀ ਰੱਜ ਕੇ ਨਿੰਦਾ ਕਰ ਰਿਹਾ ਹੈ। ਇਸ ਤਰ੍ਹਾਂ ਵਾਤਾਵਰਣ ਨੂੰ ... Read More »

ਅਮਰੀਕੀ ਰਾਸ਼ਟਰਪਤੀ ਦੀ ਨਵੀਂ ਪਹੁੰਚ

ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਮਿਸਟਰ ਡੋਨਲਡ ਟਰੰਪ ਆਪਣੀ ਸਾਫਗੋਈ ਲਈ ਜਾਣੇ ਜਾਂਦੇ ਹਨ। ਉਹ ਸਿਆਸਤਦਾਨਾਂ ਵਾਂਗ ਘੁੰਮਾ-ਫਿਰਾ ਕੇ ਗੱਲ ਨਹੀਂ ਕਰਦੇ। ਵੱਡੇ-ਵੱਡੇ ਕੌਮੀ ਅਤੇ ਕੌਮਾਂਤਰੀ ਮੁੱਦਿਆਂ ਬਾਰੇ ਉਹ ਸਪੱਸ਼ਟ ਰਾਏ ਦਾ ਪ੍ਰਗਟਾਵਾ ਕਰਦੇ ਹਨ। ਇਸ ਸਿਲਸਿਲੇ ਵਿੱਚ ਉਨ੍ਹਾਂ ਵੱਲੋਂ ਪਾਕਿਸਤਾਨ ਸਬੰਧੀ ਦਿੱਤਾ ਗਿਆ ਤਾਜ਼ਾ ਬਿਆਨ ਬਹੁਤ ਸਨਸਨੀਖੇਜ਼ ਹੈ। ਉਨ੍ਹਾਂ ਨੇ ਪਾਕਿਸਤਾਨ ’ਤੇ ਦੋਸ਼ ... Read More »

ਮਨੁੱਖੀ ਤਸਕਰੀ ਦਾ ਸਿਲਸਿਲਾ ਬੇਰੋਕ ਜਾਰੀ

ਪੰਜਾਬ ਅਤੇ ਨਾਲ ਲੱਗਦੇ ਖੇਤਰਾਂ ਤੋਂ ਮਨੁੱਖੀ ਤਸਕਰੀ ਦਾ ਸਿਲਸਿਲਾ ਬੇਰੋਕ ਜਾਰੀ ਹੈ। ਗਰੀਬ ਅਤੇ ਮਜ਼ਬੂਰ ਲੋਕਾਂ ਨੂੰ ਮਨੁੱਖੀ ਤਸਕਰੀ ਦੇ ਨਾਮ ਉਪਰ ਲੁੱਟਿਆ ਜਾ ਰਿਹਾ ਹੈ। ਸਰਕਾਰ ਵਿਕਸਤ ਦੇਸ਼ਾਂ ਨੂੰ ਗੈਰ ਕਾਨੂੰਨੀ ਪ੍ਰਵਾਸ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਹੈ। ਮਨੁੱਖੀ ਤਸਕਰੀ ਦੀ ਇਕ ਨਵੀਂ ਘਟਨਾ ਨੇ ਤਾਂ ਸਰਕਾਰ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪੰਜਾਬ, ... Read More »

ਲੋਕਾਂ ’ਤੇ ਟੌਲ ਪਲਾਜ਼ਿਆਂ ਦਾ ਬੋਝ

ਪੰਜਾਬ ਵਿੱਚ ਸੜਕਾਂ ਉ¤ਪਰ ਟੌਲ ਟੈਕਸ ਪਲਾਜ਼ਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਵੀਆਂ ਸੜਕਾਂ ਬਣ ਰਹੀਆਂ ਹਨ ਅਤੇ ਨਵੇਂ-ਨਵੇਂ ਟੌਲ ਪਲਾਜ਼ੇ ਖੁੱਲ੍ਹ ਰਹੇ ਹਨ। ਇਸ ਨਾਲ ਲੋਕਾਂ ਉ¤ਪਰ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਪੰਜਾਬ ਦੀਆਂ ਜ਼ਿਆਦਾਤਰ ਵੱਡੀਆਂ ਸੜਕਾਂ ’ਤੇ ਟੌਲ ਪਲਾਜ਼ਿਆਂ ਦਾ ਜਾਲ ਫੈਲ ਗਿਆ ਹੈ। ਬਠਿੰਡਾ ਤੋਂ ਚੰਡੀਗੜ੍ਹ ਬਣ ਰਹੀ ਨਵੀਂ ਸੜਕ ’ਤੇ 5 ਤੋਂ ਵੱਧ ਟੌਲ ... Read More »

ਸਰਕਾਰੀ ਛੁੱਟੀਆਂ ’ਚ ਕਟੌਤੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਵਿੱਚ ਕਟੌਤੀ ਕਰਨ ਸਬੰਧੀ ਕੀਤਾ ਜਾ ਰਿਹਾ ਵਿਚਾਰ ਮੌਜੂਦਾ ਹਾਲਾਤਾਂ ਵਿੱਚ ਬਹੁਤ ਹੀ ਸਹੀ ਦਿਸ਼ਾ ਵਿੱਚ ਕਦਮ ਹੈ। ਸਰਕਾਰੀ ਦਫਤਰਾਂ ਵਿੱਚ ਕੰਮਕਾਜ ਨੂੰ ਰਫਤਾਰ ਦੇਣ ਲਈ ਛੁੱਟੀਆਂ ਵਿੱਚ ਕਮੀ ਕਰਨਾ ਸਮੇਂ ਦੀ ਲੋੜ ਬਣ ਗਿਆ ਹੈ। ਵਧੇਰੇ ਸਰਕਾਰੀ ਛੁੱਟੀਆਂ ਕਾਰਨ ਸਰਕਾਰੀ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਲੋਕਾਂ ... Read More »

COMING SOON .....


Scroll To Top
11