Tuesday , 23 April 2019
Breaking News
You are here: Home » EDITORIALS (page 6)

Category Archives: EDITORIALS

ਸੁਖਬੀਰ ਸਿੰਘ ਬਾਦਲ ਦੀ ਦਰਿਆਦਿਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਆਪਣੀ ਨਿੱਜੀ ਖੁੱਲ੍ਹਦਿਲੀ ਅਤੇ ਸਿਆਸੀ ਦਰਿਆਦਿਲੀ ਲਈ ਜਾਣੇ ਜਾਂਦੇ ਹਨ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਹੁੰਦੇ ਹੋਏ ਵੀ ਉਨ੍ਹਾਂ ਦੇ ਇਸ ਜਲਵੇ ਦੇ ਲੋਕਾਂ ਨੇ ਖੁੱਲ੍ਹ ਕੇ ਦਰਸ਼ਨ ਕੀਤੇ ਹਨ। ਪਾਰਟੀ ਦੇ ਕੰਮਕਾਜ ਨੂੰ ਚਲਾਉਣ ਸਮੇਂ ਵੀ ਉਹ ਇਸ ਸੋਚ ਅਤੇ ਦ੍ਰਿਸ਼ਟੀ ਤੋਂ ਕੰਮ ਲੈ ਰਹੇ ਹਨ। ਕਈ ਕਾਰਨਾ ਕਰਕੇ ਸ਼੍ਰੋਮਣੀ ... Read More »

ਭਾਰਤ-ਪਾਕਿ ਸ਼ਾਂਤੀ ਵਾਰਤਾ

ਭਾਰਤ ਅਤੇ ਪਾਕਿਸਤਾਨ ਦਰਮਿਆਨ ਫੌਰੀ ਤੌਰ ’ਤੇ ਸ਼ਾਂਤੀ ਵਾਰਤਾ ਸ਼ੁਰੂ ਹੋਣ ਦੀ ਕੋਈ ਸੰਭਾਵਨਾ ਨਹੀਂ ਬਣ ਰਹੀ। ਦੋਵੇਂ ਦੇਸ਼ਾਂ ਵਿੱਚ ਗੱਲਬਾਤ ਦੀ ਖੜੋਤ ਕਾਰਨ ਇਸ ਖੇਤਰ ਵਿੱਚ ਅਮਨ ਅਤੇ ਦੋਸਤੀ ਦਾ ਮਾਹੌਲ ਕਾਇਮ ਨਹੀਂ ਹੋ ਰਿਹਾ। ਦੋਵੇਂ ਦੇਸ਼ਾਂ ਵਿੱਚ ਲਗਾਤਾਰ ਤਣਾਅਪੂਰਨ ਅਤੇ ਕੁੜੱਤਣ ਵਾਲੇ ਸਬੰਧ ਬਣੇ ਹੋਏ ਹਨ। ਬੇਸ਼ਕ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੇ ਮੁੱਦੇ ਨੂੰ ... Read More »

ਪੁਲਿਸ ਦੀ ਹਾਜ਼ਰੀ ’ਚ ਸਿੱਖਾਂ ਦਾ ਕਤਲੇਆਮ

ਇਹ ਬੇਹੱਦ ਹਿਰਦੇਵੇਧਿਕ ਰਿਪੋਰਟ ਹੈ ਕਿ ਹਰਿਆਣਾ ਵਿੱਚ ਨਵੰਬਰ 1984 ਦੌਰਾਨ ਪੁਲਿਸ ਦੀ ਹਾਜ਼ਰੀ ਵਿੱਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਆਰ.ਟੀ.ਆਈ. ਰਾਹੀਂ ਹੋਇਆ ਇਹ ਖੁਲਾਸਾ ਭਾਰਤੀ ਲੋਕਤੰਤਰ ਦੇ ਮੱਥੇ ਉਪਰ ਵੱਡਾ ਧੱਬਾ ਅਤੇ ਕਲੰਕ ਹੈ। ਹਰਿਆਣਾ ਦੇ ਪਟੌਦੀ, ਹੋਦ ਚਿਲੜ ਅਤੇ ਗੁੜਗਾਉਂ ’ਚ ਮਾਰੇ ਗਏ ਸਿੱਖਾਂ ਦੇ ਕਾਤਲਾਂ ਖਿਲਾਫ ਹਾਲੇ ਤੱਕ ਕੋਈ ਵੱਡੀ ਕਾਰਵਾਈ ਨਹੀਂ ਹੋਈ। 34 ਸਾਲਾਂ ਬਾਅਦ ... Read More »

ਮੋਦੀ ਸਰਕਾਰ ਦੇ ਫੌਜੀ ਦਮਗਜ਼ੇ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਫੌਜੀ ਸਾਜੋ-ਸਮਾਨ ਅਤੇ ਹਥਿਆਰਾਂ ਦੀ ਖਰੀਦ ਨੂੰ ਕੌਮੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਧਾਨ ਮੰਤਰੀ ਸਿਆਸੀ ਰੈਲੀਆਂ ਵਿੱਚ ਵੀ ਇਸ ਮੁੱਦੇ ਉਪਰ ਲਗਾਤਾਰ ਬੋਲ ਰਹੇ ਹਨ। ਉਹ ਭਾਰਤ ਦੀ ਵਧ ਰਹੀ ਫੌਜੀ ਤਾਕਤ ਦਾ ਹਵਾਲਾ ਦਿੰਦੇ ਹੋਏ ਕਹਿ ਰਹੇ ਹਨ ਕਿ ਸਰਕਾਰ ਰਾਸ਼ਟਰੀ ਸੁਰੱਖਿਆ ਲਈ ਕੋਈ ਵੀ ਕਦਮ ... Read More »

ਲੋਕ ਸਭਾ ਚੋਣਾਂ ਲਈ ਕਾਂਗਰਸ ਦੀ ਤਿਆਰੀ

ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਵੱਡੇ ਯਤਨ ਆਰੰਭੇ ਗਏ ਹਨ। ਕੌਮੀ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਇਸ ਵਾਰ ਇਹ ਮੰਨ ਕੇ ਚੱਲ ਰਹੀ ਹੈ ਕਿ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਹੋਵੇਗੀ ਅਤੇ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਕਾਂਗਰਸ ਵੱਲੋਂ ਇਸ ਮਕਸਦ ਲਈ ਵਿਰੋਧੀ ਸਿਆਸੀ ... Read More »

ਸਿੱਖ ਵਿਰਾਸਤ ਦੀ ਸੰਭਾਲ ਲਈ ਉਦਮ

ਪਾਕਿਸਤਾਨ ਦੀ ਸਰਕਾਰ ਵੱਲੋਂ ਵਜ਼ੀਰ-ਏ-ਆਜ਼ਮ ਜਨਾਬ ਇਮਰਾਨ ਖਾਨ ਦੀ ਅਗਵਾਈ ਹੇਠ ਸਿੱਖ ਭਾਈਚਾਰੇ ਦੇ ਹਿੱਤਾਂ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਭਾਰਤ ਦੀ ਸਰਹੱਦ ਤੱਕ ਲਾਂਘੇ ਦੀ ਪ੍ਰਵਾਨਗੀ ਦਿੱਤੀ ਗਈ। ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧ ਵੱਲ ਵੀ ਵਿਸ਼ੇਸ਼ ... Read More »

ਸਰਕਾਰ ਨੂੰ ਮੁੜ ਪ੍ਰਭਾਸ਼ਿਤ ਕਰਨ ਦਾ ਯਤਨ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅੰਤਲੇ ਦਿਨਾਂ ਵਿੱਚ ਦਾਖਲ ਹੋ ਗਈ ਹੈ। ਛੇਤੀ ਹੀ ਲੋਕ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਚੋਣਾਂ ਦੇ ਮੱਦੇਨਜ਼ਰ ਸਰਕਾਰ ਦਾ ਸਾਰਾ ਜ਼ੋਰ ਆਪਣੇ ਅਕਸ਼ ਨੂੰ ਸੁਧਾਰਨ ’ਤੇ ਲੱਗਾ ਹੋਇਆ ਹੈ। ਇਸ ਲਈ ਕਈ ਪੱਧਰਾਂ ’ਤੇ ਯਤਨ ਹੋ ਰਹੇ ਹਨ। ਵਿਰੋਧੀ ਧਿਰ ਵੱਲੋਂ ਲਗਾਤਾਰ ਹਮਲਿਆਂ ਨਾਲ ਸਰਕਾਰ ਦੀ ਕਾਰਗੁਜ਼ਾਰੀ ਉਪਰ ... Read More »

ਭਾਰਤ ’ਚ ਬੇਰੁਜ਼ਗਾਰੀ ਦੀ ਵਧਦੀ ਸਮੱਸਿਆ

ਭਾਰਤ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਦਿਨੋ-ਦਿਨ ਵਧਦੀ ਜਾ ਰਹੀ ਹੈ। ਕੇਂਦਰ ਵਿੱਚ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ ਦੀ ਸਮੱਸਿਆ ਹੋਰ ਗੰਭੀਰ ਹੋਈ ਹੈ। ਨੋਟਬੰਦੀ ਅਤੇ ਜੀ.ਐਸ.ਟੀ. ਨੇ ਭਾਰਤੀ ਅਰਥ-ਵਿਵਸਥਾ ਉਪਰ ਬੁਰਾ ਅਸਰ ਪਾਇਆ ਹੈ। ਇਕ ਪਾਸੇ ਪੜ੍ਹੇ ਲਿਖੇ ਨੌਜਵਾਨਾਂ ਦੀ ਗਿਣਤੀ ਵੱਧ ਰਹੀ ਹੈ ਦੂਜੇ ਪਾਸੇ ਉਨ੍ਹਾਂ ਲਈ ਨੌਕਰੀਆਂ ਦੇ ਮੌਕੇ ਉਪਲੱਬਧ ਨਹੀਂ ਹਨ। ... Read More »

ਪਾਕਿਸਤਾਨ ਦਾ ਘੱਟ ਗਿਣਤੀਆਂ ਪ੍ਰਤੀ ਬਦਲਦਾ ਵਤੀਰਾ

ਇਕ ਪਾਸੇ ਕਥਿਤ ਧਰਮ ਨਿਰਪੱਖ ਰਾਸ਼ਟਰ ਭਾਰਤ ਵਿੱਚ ਘੱਟ ਗਿਣਤੀਆਂ ਲਈ ਹਾਲਾਤ ਦਿਨੋ-ਦਿਨ ਮਾੜੇ ਹੁੰਦੇ ਜਾ ਰਹੇ ਹਨ। ਦੂਜੇ ਪਾਸੇ ਧਰਮ ਦੇ ਆਧਾਰ ਉਪਰ ਬਣੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਹਾਲਾਤ ਬਦਲ ਰਹੇ ਹਨ। ਪਾਕਿਸਤਾਨ ’ਚ ਵਜੀਰ-ਏ-ਆਜ਼ਮ ਜਨਾਬ ਇਮਰਾਨ ਖਾਨ ਦੀ ਅਗਵਾਈ ਹੇਠ ਬਣੀ ਨਵੀਂ ਸਰਕਾਰ ਵੱਲੋਂ ਲਗਾਤਾਰ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਘੱਟ ਗਿਣਤੀਆਂ ... Read More »

ਸਿੱਖ ਭਾਈਚਾਰੇ ਨੂੰ ਇਨਸਾਫ ਮਿਲੇ

ਪੰਜਾਬ ਸਰਕਾਰ ਵੱਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਏ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਕੇਸਾਂ ਦੀ ਜਾਂਚ ਲਈ ਕਾਇਮ ਵਿਸ਼ੇਸ਼ ਟੀਮ ਵੱਲੋਂ ਮੋਗਾ ਦੇ ਸਾਬਕਾ ਐੈਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਹੋਰ ਗ੍ਰਿਫਤਾਰੀਆਂ ਲਈ ਯਤਨ ਹੋ ... Read More »

COMING SOON .....


Scroll To Top
11