Monday , 27 January 2020
Breaking News
You are here: Home » NATIONAL NEWS (page 30)

Category Archives: NATIONAL NEWS

ਭਾਰਤੀ ਜਲ ਸੈਨਾ ਦੀ ਕਮਾਨ ਕਰਮਬੀਰ ਸਿੰਘ ਹੱਥ

ਨਵੀਂ ਦਿੱਲੀ, 31 ਮਈ (ਪੰਜਾਬ ਟਾਇਮਜ਼ ਬਿਊਰੋ)- ਐਡਮਿਰਲ ਕਰਮਬੀਰ ਸਿੰਘ ਨੇ ਅੱਜ ਚੀਫ਼ ਆਫ਼ ਦ ਨੇਵਲ ਸਟਾਫ ਯਾਨੀ ਨੇਵੀ ਚੀਫ਼ ਦਾ ਅਹੁਦਾ ਸੰਭਾਲ ਲਿਆ ਹੈ। ਆਪਣੇ ਕਾਰਜਕਾਰ ਸੰਭਾਲਣ ਤੋਂ ਬਾਅਦ ਐਡਮਿਰਲ ਕਰਮਬੀਰ ਨੇ ਕਿਹਾ ਕਿ ਇੰਡੀਅਨ ਨੇਵੀ ਹਰ ਰੋਜ਼ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੇਵੀ ਨੂੰ ਸ਼ਕਤੀਸ਼ਾਲੀ ਬਣਾਉਣਾ ਉਨ੍ਹਾਂ ਦਾ ਸਭ ਤੋਂ ਮੁੱਖ ਮਕਸਦ ਹੈ। ... Read More »

ਸ੍ਰੀ ਮੋਦੀ ਅਤੇ 65 ਮੰਤਰੀ ਰਾਸ਼ਟਰਪਤੀ ਭਵਨ ਵਿਖੇ ਅੱਜ ਲੈਣਗੇ ਹਲਫ਼

6 ਹਜ਼ਾਰ ਅਹਿਮ ਮਹਿਮਾਨ ਭਰਨਗੇ ਹਾਜ਼ਰੀ ਨਵੀਂ ਦਿੱਲੀ, 29 ਮਈ- ਭਾਰਤ ਦੇ ਨਾਮਜ਼ਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਦਾਮੋਦਰਦਾਸ ਮੋਦੀ ਆਪਣੇ ਮੰਤਰੀ ਮੰਡਲ ਸਮੇਤ ਭਲਕੇ ਵੀਰਵਾਰ 30 ਮਈ ਨੂੰ ਸ਼ਾਮੀ 7 ਵਜੇ ਰਾਸ਼ਟਰਪਤੀ ਭਵਨ ਵਿਖੇ ਆਪਣੇ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਲੈਣਗੇ। ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸ੍ਰੀ ਮੋਦੀ ਦੇ ਨਾਲ 65 ਮੰਤਰੀ ਵੀ ਸਹੁੰ ਚੁੱਕਣਗੇ। ਕੇਂਦਰੀ ... Read More »

ਨਵੀਨ ਪਟਨਾਇਕ ਨੇ ਓਡੀਸ਼ਾ ਅਤੇ ਪੇਮਾ ਖਾਂਡੂ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 29 ਮਈ (ਪੀ.ਟੀ.)- ਬੀਜੂ ਜਨਤਾ ਦਲ ਦੇ ਮੁਖੀ ਨਵੀਨ ਪਟਨਾਇਕ ਨੇ ਅੱਜ ਪੰਜਵੀਂ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਇਲਾਵਾ ਪੇਮਾ ਖਾਂਡੂ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਖਾਂਡੂ ਨੂੰ ਦੋਰਜੀ ਖਾਂਡੂ ਰਾਜ ਕਨਵੈੱਨਸ਼ਨ ਸੈਂਟਰ ਵਿਖੇ ਇੱਕ ਸਮਾਰੋਹ ਦੌਰਾਨ ਰਾਜਪਾਲ ਬ੍ਰਿਗੇਡੀਅਰ (ਸੇਵਾਮੁਕਤ) ਬੀ. ਡੀ. ਮਿਸ਼ਰਾ ਨੇ ਅਹੁਦੇ ਦੀ ... Read More »

ਟੀਐੱਮਸੀ ਦੇ 2 ਵਿਧਾਇਕ 50 ਕੌਂਸਲਰਾਂ ਸਮੇਤ ਭਾਜਪਾ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਨੂੰ ਝਟਕਾ ਨਵੀਂ ਦਿੱਲੀ, 28 ਮਈ- ਲੋਕ ਸਭਾ ਚੋਣਾਂ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਟੀ.ਐੱਮ.ਸੀ. ਤੇ ਸੀ.ਪੀ.ਐੱਮ. ਨੂੰ ਵੱਡਾ ਝਟਕਾ ਲੱਗਾ ਹੈ। ਪੱਛਮੀ ਬੰਗਾਲ ਦੇ ਦੋ ਟੀ.ਐੱਮ.ਸੀ. ਵਿਧਾਇਕ ਤੇ ਇੱਕ ਸੀਪੀਐੱਮ ਵਿਧਾਇਕ ਦਿੱਲੀ ‘ਚ ਮੰਗਲਵਾਰ ਨੂੰ ਪਾਰਟੀ ਦੇ ਹੈੱਡਕੁਆਰਟਰ ਵਿਖੇ ਭਾਜਪਾ ‘ਚ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ 50 ਤੋਂ ਜ਼ਿਅਦਾ ... Read More »

ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਬਿਮਸਟੈਕ ਦੇਸ਼ਾਂ ਦੇ ਮੁਖੀਆਂ ਨੂੰ ਭੇਜਿਆ ਸੱਦਾ

ਨਵੀਂ ਦਿੱਲੀ- 30 ਮਈ ਨੂੰ ਪ੍ਰਧਾਨ ਮੰਤਰੀ ਅਤੇ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੇ ਬਿਮਸਟੈਕ ਦੇ ਮੈਂਬਰ ਦੇਸ਼ਾਂ (ਭਾਰਤ ਤੋਂ ਇਲਾਵਾ ਨੇਪਾਲ, ਭੂਟਾਨ, ਬੰਗਲਾਦੇਸ਼, ਸ੍ਰੀਲੰਕਾ, ਥਾਈਲੈਂਡ ਅਤੇ ਮਿਆਂਮਾਰ) ਨੂੰ ਸੱਦਾ ਦਿੱਤਾ ਗਿਆ ਹੈ। ਪਿਛਲੀ ਵਾਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਦੱਖਣੀ ਏਸ਼ੀਆ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ ਸਾਰੇ ਮੈਂਬਰ ਦੇਸ਼ਾਂ ਨੂੰ ਸੱਦਿਆ ਗਿਆ ਸੀ। ਉਸ ਸਮੇਂ ਪਾਕਿਸਤਾਨ ... Read More »

ਪਾਕਿ ਨੂੰ ਸੱਦਾ ਦੇਣਾ ਮੋਦੀ ਲਈ ਗੱਲ ਤੋਂ ਮੁਕਰਨ ਬਰਾਬਰ : ਕੁਰੈਸ਼ੀ

ਨਵੀਂ ਦਿੱਲੀ, 28 ਮਈ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ 2019 ‘ਚ ਜਿੱਤ ਹਾਸਲ ਕਰਨ ਵਾਲੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਇਸ ਵਾਰ ਪਾਕਿਸਤਾਨ ਨੂੰ ਸੱਦਾ ਨਹੀਂ ਦਿੱਤਾ ਗਿਆ। ਇਸ ਲਈ ਪਾਕਿਸਤਾਨ ਨੇ ਸਫਾਈ ਦਿੱਤੀ ਤੇ ਕਿਹਾ ਕਿ ਭਾਰਤ ਦੀ ਸਿਆਸਤ ਮੋਦੀ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ। ਪਾਕਿਸਤਾਨ ਵਿਦੇਸ਼ੀ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕਹਾ ਕਿ, ... Read More »

ਕਰਤਾਰਪੁਰ ਲਾਂਘੇ ‘ਚ ਭਾਰਤ ਵੱਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ

ਭਾਰਤ ਅਤੇ ਪਾਕਿਸਤਾਨ ਦੇ ਮਾਹਿਰਾਂ ਵਿਚਾਲੇ ਬੈਠਕ ‘ਚ ਲਏ ਅਹਿਮ ਫੈਸਲੇ ਗੁਰਦਾਸਪੁਰ, 27 ਮਈ- ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਨੇੜੇ ਕੌਮਾਂਤਰੀ ਸਰਹੱਦ ‘ਤੇ ਜ਼ੀਰੋ ਲਾਈਨ ‘ਤੇ ਹੋਈ। ਇਸ ਮੀਟਿੰਗ ਵਿੱਚ ਸਵਾਗਤੀ ... Read More »

ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ : ਮੋਦੀ

ਲਖਨਊ, 27 ਮਈ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ ‘ਵੋਟ ਬੈਂਕ ਦੀ ਰਾਜਨੀਤੀ’ ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ ਬਣਾਉਣ ਲਈ ਕੰਮ ਕਰੇਗੀ। ਉੱਤਰ ਪ੍ਰਦੇਸ਼ ਦੇ ਹਲਕੇ ਵਾਰਾਨਸੀ ‘ਚ ਆਪਣੇ ਸਨਮਾਨ ਵਿੱਚ ਆਯੋਜਿਤ ਸਮਾਰੋਹ ... Read More »

ਪੀ.ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ ‘ਚ ਚੁੱਕੀ ਸਹੁੰ

ਗੰਗਟੋਕ, 27 ਮਈ (ਪੰਜਾਬ ਟਾਇਮਜ਼ ਬਿਊਰੋ)- ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸ. ਕੇ. ਐੱਮ.) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ ‘ਚ ਹਲਫ਼ ਲਿਆ। ਉਨ੍ਹਾਂ ਨੂੰ ਪੀ. ਐੱਸ. ਗੋਲੇ ਦੇ ਰੂਪ ‘ਚ ਜਾਣਿਆ ਜਾਂਦਾ ਹੈ। ਰਾਜਪਾਲ ਗੰਗਾ ਪ੍ਰਸਾਦ ਨੇ ਇੱਥੇ ਪਲਜੋਰ ਸਟੇਡੀਅਮ ‘ਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। Read More »

ਸ੍ਰੀ ਮੋਦੀ 30 ਨੂੰ ਸ਼ਾਮ 7 ਵਜੇ ਦੂਜੀ ਵਾਰ ਲੈਣਗੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ

ਰਾਸ਼ਟਰਪਤੀ ਭਵਨ ‘ਚ ਹੋਵੇਗਾ ਸਹੁੰ ਚੁੱਕ ਸਮਾਗਮ ਨਵੀਂ ਦਿੱਲੀ, 26 ਮਈ- ਨਰਿੰਦਰ ਮੋਦੀ 30 ਮਈ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਨਾਲ ਕੇਂਦਰੀ ਮੰਤਰੀ ਪਰੀਸ਼ਦ ਦੇ ਮੈਂਬਰ ਵੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ 30 ਮਈ ਨੂੰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਸਮਾਗਮ ਵਿੱਚ ਨਰਿੰਦਰ ਮੋਦੀ ਅਤੇ ਮੰਤਰੀ ਪਰੀਸ਼ਦ ਵਿੱਚ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹੁੰ ... Read More »

COMING SOON .....


Scroll To Top
11