Monday , 9 December 2019
Breaking News
You are here: Home » PUNJAB NEWS (page 5)

Category Archives: PUNJAB NEWS

ਸੰਵਿਧਾਨ ਵਿਚਲੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਸੂਬਾ ਪੱਧਰੀ ਮੁਹਿੰਮ ਚਲਾਵੇਗੀ

ਚੰਡੀਗੜ੍ਹ, 26 ਨਵੰਬਰ- ਸੰਵਿਧਾਨ ਨੂੰ ਅਪਣਾਏ ਜਾਣ ਦੀ 70ਵੀਂ ਵਰ੍ਹੇਗੰਢ ‘ਤੇ ਪੰਜਾਬ ਸਰਕਾਰ ਸੰਵਿਧਾਨ ਦੇ ਮਹੱਤਵਪੂਰਣ ਢਾਂਚੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੂਬਾ ਪੱਧਰੀ ਮੁਹਿੰਮ ਚਲਾਵੇਗੀ। ਇਸ ਸਬੰਧੀ ਪ੍ਰਤੀਬੱਧਤਾ ਦੀ ਮੁੜ-ਪ੍ਰੋੜਤਾ ਦਾ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਹੈ। ਇਹ ਜਾਗਰੂਕਤਾ ਮੁਹਿੰਮ ਅੱਜ ਤੋਂ ਸ਼ੁਰੂ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜਨਮ ... Read More »

ਚੰਗਾ ਹੁੰਦਾ ਕੈਪਟਨ ਸੰਵਿਧਾਨ ਦਿਵਸ ਮੌਕੇ ਸਦਨ ‘ਚ ਬਹਿ ਫ਼ਿਰਕਾਪ੍ਰਸਤ ਤਾਕਤਾਂ ਵਿਰੁੱਧ ਕੋਈ ਮਤਾ ਪਾਸ ਕਰਦੇ : ਆਪ

ਗੈਰ-ਜ਼ਿੰਮੇਵਾਰ ਮੁੱਖ ਮੰਤਰੀ ਵਜੋਂ ਕੈਪਟਨ ਨੇ 70 ਸਾਲਾਂ ਦਾ ਰਿਕਾਰਡ ਤੋੜਿਆ ਸ਼ੇਰਪੁਰ, 26 ਨਵੰਬਰ (ਹਰਜੀਤ ਕਾਤਿਲ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ 26 ਨਵੰਬਰ ਨੂੰ ਭਾਰਤੀ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਇਜਲਾਸ ‘ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੈਰ-ਹਾਜ਼ਰ ਰਹਿਣ ਦੀਆਂ ਸੰਭਾਵਨਾਵਾਂ ‘ਤੇ ਤਿੱਖੀ ਪ੍ਰਤੀਕਿਰਿਆ ... Read More »

ਕਾਂਗਰਸੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ

ਨਾਭਾ, 26 ਨਵੰਬਰ (ਸਿਕੰਦਰ ਸਿੰਘ)- ਨਾਭਾ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈੱਟੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਨਾਭਾ ਦੇ ਰੈਸਟ ਹਾਊਸ ਚੌਂਕ ਵਿੱਚ ਕੇਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਪ੍ਰਦਰਸ਼ਨ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੋਦੀ ... Read More »

ਡੀ.ਸੀ. ਗੁਰਦਾਸਪੁਰ ਸੰਧੂ ਦੀ ਪ੍ਰਧਾਨਗੀ ਹੇਠ ‘ਸੰਵਿਧਾਨ ਦਿਵਸ ਅਤੇ ਡਾਕਟਰ ਅੰਬੇਦਕਰ ਜੈਯੰਤੀ’ ਸਬੰਧੀ ਸਮਾਗਮ

ਗੁਰਦਾਸਪੁਰ, 26 ਨਵੰਬਰ (ਅਰਵਿੰਦਰ ਮਠਾਰੂ)- ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ‘ਸੰਵਿਧਾਨ ਦਿਵਸ ਅਤੇ ਡਾਕਟਰ ਅੰਬੇਦਕਰ ਜੈਯੰਤੀ’ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਹੋਏ। ਅੱਜ ਜ਼ਿਲੇ ਭਰ ਅੰਦਰ ਸੰਵਿਧਾਨ ਦਿਵਸ ਮਨਾਉਣ ਸੰਬਧੀ ਪ੍ਰੋਗਰਾਮ ਕਰਵਾਏ ਗਏ। ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ 26 ਨਵੰਬਰ 1949 ਨੂੰ ... Read More »

ਸਬ-ਡਵੀਜ਼ਨ ਬਟਾਲਾ ਵਿਖੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੰਵਿਧਾਨ ਦਿਵਸ ਮਨਾਇਆ

ਬਟਾਲਾ, 26 ਨਵੰਬਰ (ਲੱਕੀ ਰਾਜਪੂਤ)- ਭਾਰਤੀ ਸੰਵਿਧਾਨ ਅੰਦਰ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਅਤੇ ਸਭ ਧਰਮਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਧਿਆਨ ‘ਚ ਰੱਖ ਕੇ ਹਰੇਕ ਪਹਿਲੂ ਨੂੰ ਬਾਖੂਬੀ ਢੰਗ ਨਾਲ ਲਿਖਿਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸੰਵਿਧਾਨ ਦਿਵਸ ਨੂੰ ... Read More »

ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ : ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਸੰਗਰੂਰ, 26 ਨਵੰਬਰ (ਪਰਮਜੀਤ ਸਿੰਘ ਲੱਡਾ)- ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਕਾਂਗਰਸ ਸੰਗਰੂਰ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਘੀਚਾ ਦੀ ਅਗਵਾਈ ਚ ਸਥਾਨਕ ਲਾਲ ਬੱਤੀ ਚੌੰਕ ਵਿੱਚ ਰੋਸ ਪਰਦ੍ਰਸਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਤੇ ਮੋਦੀ ਸਰਕਾਰ ਵਿਰੁੱਧ ਜੰਮਕੇ ... Read More »

ਧੂਰੀ ਵਿਖੇ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਧੂਰੀ, 25 ਨਵੰਬਰ (ਸੰਜੀਵ ਸਿੰਗਲਾਂ)- ਮਹਾਰਾਸ਼ਟਰ ‘ਚ ਧੱਕੇ ਨਾਲ ਵਣਾਈ ਸਰਕਾਰ ਤੋਂ ਖ਼ਫ਼ਾ ਹੋਏ ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਧੂਰੀ ਦੇ ਕੜਵਾਲ ਚੌਂਕ ਵਿਚ ਕੀਤਾ ਗਿਆ। ਇਸ ਸਮੇਂ ਕਾਂਗਰਸੀ ਵਰਕਰਾਂ ਨੇ ਪੁਤਲਾ ਵਿ ਜਲਾਈਆ। ਇਸ ਮੌਕੇ ਬਹਾਦਰ ਸਿੰਘ ਖੰਗੂੜਾ, ਕੁਨਾਲ ਗਰਗ ਬਲਾਕ ਪ੍ਰਧਾਨ, ਜਗਤਾਰ ਤਾਰੀ ਬਲਾਕ ਪ੍ਰਧਾਨ, ਗੁਰਪਿਆਰ ਧੂਰਾ ਸਰਪੰਚ , ਮਨੀਸ ਗਰਗ, ਕਾਕਾ ਤੂਰ, ਕੁਲਦੀਪ ਨੱਤ, ... Read More »

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਸਿਵਲ ਹਸਪਤਾਲ ‘ਚ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ, 25 ਨਵੰਬਰ (ਤਰਸੇਮ ਦੀਵਨਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਯਤਨਸ਼ੀਲ ਹੈ ਅਤੇ ਮਹਿਲਾਵਾਂ ਦੇ ਵਿਰੁੱਧ ਹਿੰਸਾ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ... Read More »

ਮੁਹਾਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ‘ਡੌਗ ਪੌਂਡ’ : ਸੁਖਜਿੰਦਰ ਰੰਧਾਵ

ਐਸ.ਏ.ਐਸ. ਨਗਰ, 25 ਨਵੰਬਰ (ਧੱਮੀ ਸ਼ਰਮਾ)- ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਹਦਾਇਤ ਕੀਤੀ ਹੈ ਕਿ ਮੁਹਾਲੀ ਸ਼ਹਿਰ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦਾ ਪਹਿਲਾ ‘ਡੌਗ ਪੌਂਡ’ ਬਣਾਇਆ ਜਾਵੇ ਤਾਂ ਕਿ ਲੋਕਾਂ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ, ਐਸ.ਏ.ਐਸ. ਨਗਰ ਦੀ ਸੋਮਵਾਰ ਨੂੰ ਇੱਥੇ ਜ਼ਿਲਾ ਪ੍ਰਬੰਧਕੀ ... Read More »

ਪੰਜਾਬ ਪੁਲਿਸ ਨੇ ਆਰੰਭੀ 2 ਗੈਂਗਸਟਰਾਂ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਕਾਰਵਾਈ

ਚੰਡੀਗੜ੍ਹ, 24 ਨਵੰਬਰ- ਪੰਜਾਬ ਪੁਲਿਸ ਨੇ 2 ਖ਼ਤਰਨਾਕ ਗੈਂਗਸਟਰਾਂ ਪਵਿੱਤਰ ਸਿੰਘ ਤੇ ਉਸ ਦੇ ਨੇੜਲੇ ਸਾਥੀ ਹੁਸਨਦੀਪ ਸਿੰਘ ਨੂੰ ਅਮਰੀਕਾ ਤੋਂ ਵਾਪਸ ਲਿਆ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਬਦਨਾਮ ਪਵਿੱਤਰ ਗਿਰੋਹ ਦੇ ਮੈਂਬਰ ਹਨ ਤੇ ਪਵਿੱਤਰ ਸਿੰਘ ਉਸ ਗਿਰੋਹ ਦਾ ਸਰਗਨਾ ਹੈ। ਪੰਜਾਬ ਪੁਲਿਸ ਨੇ ਹੁਣ ਇੰਟਰਪੋਲ ਤੋਂ ਉਨ੍ਹਾਂ ਦੋਵਾਂ ਵਿਰੁੱਧ ... Read More »

COMING SOON .....


Scroll To Top
11