Sunday , 17 February 2019
Breaking News
You are here: Home » PUNJAB NEWS (page 942)

Category Archives: PUNJAB NEWS

ਠੰਢ ਬਰਕਰਾਰ, ਸੰਘਣੀ ਧੁੰਦ ਨੇ ਰੋਕੀ ਵਾਹਨਾਂ ਦੀ ਰਫ਼ਤਾਰ

ਚੰਡੀਗੜ੍ਹ, 20 ਦਸੰਬਰ (ਵਿਸ਼ਵ ਵਾਰਤਾ)- ਉਤਰ ਭਾਰਤ ਵਿਚ ਪੈ ਰਹੀ ਕੜਾਕੇ ਦੀ ਠੰਢ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਕੋਹਰੇ ਕਾਰਨ ਵੀ ਸੜਕੀ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਰਾਜਧਾਨੀ ਚੰਡੀਗੜ੍ਹ ਦਾ ਅੱਜ ਵੱਧ ਤੋਂ ਵੱਧ ਤਾਪਮਾਨ 21 ਅਤੇ ਘੱਟੋ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ... Read More »

ਪੰਥਕ ਜਥੇਬੰਦੀਆਂ ਨੂੰ ਵਿਸ਼ਵਾਸ ‘ਚ ਲਏ ਬਿਨਾ ਸਰਕਾਰਾਂ ਨਾਲ ਮੁਲਾਕਾਤਾਂ ਨਹੀਂ ਕਰਨੀਆਂ ਚਾਹੀਦੀਆਂ : ਮਾਨ

ਫਤਹਿਗੜ੍ਹ ਸਾਹਿਬ, 20 ਦਸੰਬਰ (ਪੀ.ਟੀ.ਬਿਊਰੋ)-‘ਭਾਈ ਗੁਰਬਖ਼ਸ ਸਿੰਘ ਖ਼ਾਲਸਾ ਦੇ ਕੌਮੀ ਸੰਜ਼ੀਦਗੀ ਭਰੇ ਮਿਸਨ ਨੂੰ ਅੱਜ ਜਦੋ ਸਮੁੱਚੀ ਸਿੱਖ ਕੌਮ ਅਤੇ ਪੰਥਕ ਜਥੇਬੰਦੀਆਂ ਸਮਰਪਿਤ ਹੋ ਕੇ ਯੋਗਦਾਨ ਪਾ ਰਹੀਆਂ ਹਨ ਅਤੇ ਭਾਈ ਗੁਰਬਖ਼ਸ ਸਿੰਘ ਖ਼ਾਲਸਾ ਆਪਣੀ ਸੋਚ ਉਤੇ ਅਮਲ ਕਰਵਾਉਣ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਫੈਸਲਾ ਕਰੀ ਬੈਠੇ ਹਨ, ਤਾਂ ਉਸ ਸਮੇਂ ਸੰਘਰਸ਼ ਕਮੇਟੀ ਦੇ ਇਕ-ਦੋ ਮੈਂਬਰਾਂ ਵੱਲੋਂ, ਦੂਸਰੀਆਂ ... Read More »

ਬਾਦਲਾਂ ‘ਚ ਜ਼ਰਾ ਜਿੰਨਾ ਵੀ ਇਖ਼ਲਾਕ ਬਾਕੀ ਹੈ ਤਾਂ ਤੁਰੰਤ ਅਸਤੀਫ਼ਾ ਦੇਣ : ਫ਼ਤਿਹ ਬਾਜਵਾ

ਕਾਦੀਆਂ/ਬਟਾਲਾ, 20 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਸ਼ਬਦੀ ਬਾਣ ਚਲਾਉਂਦਿਆਂ ਕਿਹਾ ਕਿ ਬਹੁ ਕਰੋੜੀ ਅੰਤਰਰਾਸ਼ਟਰੀ ਡਰੱਗ ਮਾਫੀਆ ਦੇ ਤਸਕਰ ਸਰਗਨਾ ਜਗਦੀਸ਼ ਸਿੰਘ ਭੋਲਾ ਵੱਲੋਂ ਬਾਦਲ ਵਜ਼ਾਰਤ ਦੇ ਤਿੰਨ ਕੈਬਨਿਟ ਮੰਤਰੀਆਂ ਦੇ ਡਰੱਗ ਰੈਕਟ ਵਿੱਚ ਸਿੱਧੀ ਸ਼ਮੂਲੀਅਤ ਸੰਬੰਧੀ ਸਚਾਈ ... Read More »

ਚੂੜਲ ਕਲਾਂ ਕਾਂਡ : ਡੇਰਾ ਸੌਦਾ ਸਾਧ ਅਤੇ ਸਿੱਖਾਂ ਵਿਚਕਾਰ ਹੋਏ ਵਿਵਾਦ ਵਿੱਚੋਂ ਸਾਰੇ ਸਿੰਘ ਹੋਏ ਰਿਹਾਅ

ਸੰਗਰੂਰ 20 ਦਸੰਬਰ (ਹਰਿੰਦਰ ਖਾਲਸਾ)  ਚੂੜਲ ਕਲਾਂ ਵਿਖੇ ਡੇਰਾ  ਸੌਦਾ ਸਾਧ ਅਤੇ ਸਿੱਖਾਂ ਵਿਚਕਾਰ ਹੋਏ ਝਗੜੇ ਵਿਚੋਂ ਅੱਜ ਮਾਨ ਯੋਗ ਮਨਜਿੰਦਰ ਸਿੰਘ ਐਡੀਸਨਲ ਜੱਜ ਸਾਹਿਬ ਨੇ ਸਾਰਿਆਂ ਨੂੰ ਹੀ ਵਰੀ ਕਰ ਦਿੱਤਾ ਗਿਆ।  15/03/2009 ਨੂੰ ਮੂਨਕ ਥਾਣਾ ਵਿਚ ਦਰਜ ਹੋਏ ਪਰਚੇ ਜਿਸ ਵਿਚ ਚੂੜਲ ਕਲਾਂ  ਡੇਰਾ ਸੌਦਾ ਸਾਧ ਵਿਚੋਂ ਨਾਮ ਚਰਚਾ ਨੂੰ ਰੋਕਣ ਲਈ ਏਕ ਨੂਰ ਖਾਲਸਾ ਅਤੇ ਡੇਰਾ ਸੱਚਾ ... Read More »

ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਰਿੰਦਰ ਮੋਦੀ ਸਭ ਤੋਂ ਵੱਧ ਯੋਗ ਉਮੀਦਵਾਰ : ਬਾਦਲ

ਫਤਿਹਗੜ੍ਹ ਪੰਜਤੂਰ (ਮੋਗਾ), 16 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੀ ਸਰਕਾਰ ਬਣਨ ‘ਤੇ ਸੂਬੇ ਵਿੱਚ ਲਾਮਿਸਾਲ ਵਿਕਾਸ, ਤਰੱਕੀ ... Read More »

ਸ਼ਾਹਬਾਜ਼ ਵੱਲੋਂ ਗੁਰਬਤ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਸਾਂਝੇ ਭਾਰਤ-ਪਾਕਿ ਯਤਨਾਂ ਦਾ ਸੱਦਾ

ਜਾਤੀ ਉਮਰਾ (ਤਰਨਤਾਰਨ), 16 ਦਸੰਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਦਾ ਦਿਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੀਆਂ ਮੁਹੰਮਦ ਸਾਹਬਾਜ਼ ਸ਼ਰੀਫ ਲਈ ਯਾਦਗਾਰੀ ਹੋ ਨਿਬੜਿਆ ਜਦੋਂ ਉਨ੍ਹਾਂ ਆਪਣੇ ਜੱਦੀ ਪਿੰਡ ਜਾਤੀ ਉਮਰਾ ਆ ਕੇ ਆਪਣੇ ਪੁਰਖਿਆਂ ਦੀ ਪਵਿੱਤਰ ਧਰਤੀ ਨੂੰ ਸਿਜਦਾ ਕੀਤਾ। ਅੱਜ ਜਿਉਂ ਹੀ ਮੀਆਂ ਸ਼ਰੀਫ ਦੇ ਪਰਿਵਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ... Read More »

ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦੇ ਵਿਸ਼ਵ ਕਬੱਡੀ ਕੱਪ ‘ਚ ਖੇਡਣ ਵਾਲੇ ਦੋ ਖਿਡਾਰੀਆਂ ਨੂੰ ਬੁਲਟ ਮੋਟਰ ਸਾਇਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ : ਜਥੇ. ਅਵਤਾਰ ਸਿੰਘ

ਫ਼ਤਹਿਗੜ੍ਹ ਸਾਹਿਬ 16 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਹੌਸਲਾ ਅਫ਼ਜਾਈ ਵਜੋਂ ਇਨਾਮ ਦੇਣ ਦਾ ਮਹੱਤਵ ਪੂਰਨ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿੱਚ ਹੋਈ ਜਿਸ ਵਿੱਚ ਸੈਕਸ਼ਨ ... Read More »

ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮੋਹਾਲੀ ਪੁੱਜਾ

ਤਲਵੰਡੀ ਸਾਬੋ, 16 ਦਸੰਬਰ (ਰਣਜੀਤ ਸਿੰਘ ਰਾਜੂ)- ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਬੀਤੇ 32 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਸਮੱਰਥਨ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਗੁਰਦੁਆਰਾ ਅੰਬ ਸਾਹਿਬ ... Read More »

ਮਾਰੂ ਨਸ਼ੇ ਪੰਜਾਬੀਆਂ ਦੇ ਜੀਊਣ ਦੇ ਬੁਨਿਆਦੀ ਹੱਕਾਂ ਉਤੇ ਡਾਕਾ!

ਮਨੁੱਖੀ ਅਧਿਕਾਰਾਂ ਦਾ ਹਨਨ,  ਸਿਰਫ਼ ਸਰਕਾਰੀ, ਗ਼ੈਰ ਸਰਕਾਰੀ, ਦਹਿਸ਼ਤਗਰਦੀ ਅਤੇ ਹਿੰਸਾ ਕਾਰਨ ਹੀ ਨਹੀਂ ਹੋ ਰਿਹਾ ਸਗੋਂ ਮਨੁੱਖੀ ਅਧਿਕਾਰਾਂ ਦੀ ਖੋਹ ਖਿੱਚ ਦਾ ਵੱਡਾ ਕਾਰਨ ਇਸ ਸਮੇਂ ਮਨੁੱਖੀ ਸਰੀਰ ਲਈ ਨੁਕਸਾਨਦੇਹ ਦਵਾਈਆਂ (ਡਰੱਗਜ਼) ਬਨਾਉਣ, ਵੰਡਣ ਅਤੇ ਵੇਚਣ ਨਾਲ ਵੀ ਹੋ ਰਿਹਾ ਹੈ। ਜਿਸ ਵੱਡੀ ਪੱਧਰ ‘ਤੇ ਖਾਸ ਕਰਕੇ ਉਤਰੀ ਭਾਰਤ ‘ਚ ਸੈਂਥੇਟਿਕ ਦਵਾਈਆਂ  ਸਰਹੱਦ ਪਾਰੋਂ ਆ ਰਹੀਆਂ ਹਨ, ਕੇਂਦਰੀ ਸਰਕਾਰ ... Read More »

ਕਮਲ ਸ਼ਰਮਾ ਪ੍ਰਧਾਨ ਪੰਜਾਬ ਭਾਜਪਾ ਵੱਲੋਂ ਸਿੱਖ ਕੌਮ ਪ੍ਰਤੀ ਪ੍ਰਗਟਾਏ ਵਿਚਾਰ ਤੌਹੀਨ ਕਰਨ ਅਤੇ ਪੰਜਾਬ ਦੇ ਮਾਹੌਲ ਨੂੰ ਵਿਸਫੋਟਕ ਬਣਾਉਣ ਵਾਲੇ : ਮਾਨ

ਫਤਹਿਗੜ੍ਹ ਸਾਹਿਬ, 16 ਦਸੰਬਰ (ਪੀ. ਟੀ. ਬਿਊਰੋ)-‘ਪੰਜਾਬ ਬੀਜੇਪੀ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾਂ ਵੱਲੋਂ ਪ੍ਰੈਸ ਨੂੰ ਇਹ ਬਿਆਨ ਦੇਣਾ ਕਿ ”ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਜਗਰਾਉਂ ਵਿਖੇ ਹੋ ਰਹੀ ਮੋਦੀ ਦੀ ਰੈਲੀ ਦਾ ਵਿਰੋਧ ਕਰਨਗੇ, ਸਾਡੀ ਪੁਲਿਸ ਉਹਨਾਂ ਨੂੰ ਕੁੱਟ-ਕੁੱਟ ਕੇ ਬੰਦੇ ਬਣਾ ਦੇਵੇਗੀ” ਸਮੁੱਚੀ ਸਿੱਖ ਕੌਮ ਦੀ ਤੋਹੀਨ ਕਰਨ ਅਤੇ ਪੰਜਾਬ ਦੇ ਅਮਨਮਈ ਮਾਹੌਲ ਨੂੰ ਵਿਸਫੋਟਕ ਬਣਾਉਣ ... Read More »

COMING SOON .....


Scroll To Top
11