Monday , 20 January 2020
Breaking News
You are here: Home » TOP STORIES (page 29)

Category Archives: TOP STORIES

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਵਿਲੀਨ

ਬੇਟੀ ਬਾਂਸੁਰੀ ਨੇ ਅੰਤਿਮ ਰਸਮਾਂ ਕੀਤੀਆਂ ਪੂਰੀਆਂ ਨਵੀਂ ਦਿੱਲੀ, 7 ਅਗਸਤ- ਭਾਰਤੀ ਜਨਤਾ ਪਾਰਟੀ ਦੀ ਕੱਦਾਵਾਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿੱਚ ਰਾਜਕੀ ਸਨਮਾਨ ਨਾਲ ਕੀਤਾ ਗਿਆ। ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਨੇ ਅੰਤਿਮ ਸੰਸਕਾਰ ਦੀ ਪੂਰੀ ... Read More »

ਗੁੰਡਾਗਰਦੀ ਕਰਨ ਵਾਲੇ 2 ਭਰਾ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 7 ਅਗਸਤ (ਜਸਪਾਲ ਅਰੋੜਾ)- ਥਾਣਾ 2 ਦੀ ਪੁਲਸ ਨੇ ਇਲਾਕੇ ਚ ਕਾਫੀ ਸਮੇਂ ਤੋਂ ਗੁੰਡਾਗਰਦੀ ਕਰਕੇ ਨਸ਼ਾ ਤਸਕਰੀ ਕਰਨ ਵਾਲੇ 2 ਭਰਾਵਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰ ਰਾਸ਼ਟਰੀ ਬਜ਼ਾਰ ਚ ਲੱਖਾਂ ਰੁਪਏ ਹੈ। ਏ ਸੀ ਪੀ ਸੇਂਟਰਲ ਵਰਿਆਮ ਸਿੰਘ ਨੇ ... Read More »

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਬਰਗਾੜੀ ਮਾਮਲੇ ਦੀ ਜਾਂਚ ’ਚ ਅੜਿੱਕਾ ਡਾਹੁਣ ਅਤੇ ਇਨਸਾਫ ਨਾ ਮਿਲਣ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਚੰਡੀਗੜ, 6 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ ’ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ, ... Read More »

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਜੰਮੂ–ਕਸ਼ਮੀਰ ਤੇ ਲੱਦਾਖ ਬਣਾਏ ਕੇਂਦਰ ਸ਼ਾਸਿਤ ਪ੍ਰਦੇਸ਼ ਨਵੀਂ ਦਿੱਲੀ, 5 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਮਵਾਰ ਨੂੰ ਰਾਜ ਸਭਾ ‘ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕੀਤਾ ਗਿਆ, ਜੋ ਕਿ 125 ਵੋਟਾਂ ਨਾਲ ਪਾਸ ਹੋ ਗਿਆ। ਇਸ ਦੇ ਵਿਰੋਧ ਵਿੱਚ 61 ਵੋਟਾਂ ਪਈਆਂ। ਹੁਣ ਇਹ ਬਿੱਲ ਲੋਕ ਸਭਾ ‘ਚ ਜਾਵੇਗਾ। ਉੱਥੇ ਮੋਦੀ ਸਰਕਾਰ ਆਰਾਮ ਨਾਲ ਇਸ ਬਿੱਲ ਨੂੰ ਪਾਸ ਕਰਾ ... Read More »

ਧਾਰਾ 370 ਨੂੰ ਮਨਸੂਖ ਕਰਨਾ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ : ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨੇਮਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ। ਕੈਪਟਨ ... Read More »

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ

ਚੰਡੀਗੜ੍ਹ, 5 ਅਗਸਤ- ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਜਨਰਲ ਕੈਟਾਗਰੀ ਲਈ ਮੌਜੂਦਾ ਚਾਰ ਤੋਂ ਵਧਾ ਕੇ ਛੇ ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਵਧਾ ਕੇ ਨੌਂ ਮੌਕੇ ਜਦਕਿ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ ਵਿਦਿਆਰਥੀਆਂ ਲਈ ਅਣਗਿਣਤ ਮੌਕੇ ... Read More »

ਘਾਟੀ ‘ਚ ਅੱਤਵਾਦੀ ਘਟਨਾਵਾਂ ਲਈ ਪਾਕਿ ਫ਼ੌਜ ਅਤੇ ਆਈ.ਐੱਸ.ਆਈ. ਜ਼ਿੰਮੇਵਾਰ : ਲੈਫ਼. ਜਨ. ਢਿੱਲੋਂ

ਸ੍ਰੀਨਗਰ, 2 ਅਗਸਤ- ਜੰਮੂ-ਕਸ਼ਮੀਰ ‘ਚ ਪਾਕਿਸਤਾਨ ਦੇ ਅੱਤਵਾਦੀਆਂ ਵੱਲੋਂ ਘੁਸਪੈਠ ‘ਤੇ ਅੱਜ ਸ੍ਰੀਨਗਰ ‘ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਫੌਜ ਦੀ ਉੱਤਰੀ ਕਮਾਂਡ ‘ਚ ਚਿਨਾਰ ਕਾਰਪਸ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਕੇ. ਜੇ. ਐੱਸ. ਢਿੱਲੋਂ ਨੇ ਕਿਹਾ ਕਿ ਕਸ਼ਮੀਰ ‘ਚ ਅੱਤਵਾਦੀ ਘਟਨਾਵਾਂ ਲਈ ਪਾਕਿਸਤਾਨੀ ਫੌਜ ਅਤੇ ਆਈ. ਐੱਸ. ਆਈ. ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਅੱਤਵਾਦੀ ਅਮਰਨਾਥ ... Read More »

ਅਯੁੱਧਿਆ ਵਿਵਾਦ ‘ਤੇ ਵਿਚੋਲਗੀ ਕਮੇਟੀ ਫੇਲ੍ਹ

6 ਅਗਸਤ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ ਨਵੀਂ ਦਿੱਲੀ, 2 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਅਯੁੱਧਿਆ ਭੂਮੀ ਵਿਵਾਦ ਉੱਤੇ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ, ਸਾਲਸੀ (ਵਿਚੋਲਗੀ) ਨੂੰ ਲੈ ਕੇ ਬਣਾਈ ਗਈ 3 ਮੈਂਬਰੀ ਪੈਨਲ ਨਾਲ ਕੋਈ ਨਤੀਜਾ ਨਹੀਂ ਨਿਕਲ ਸਕਿਆ। ਸਾਲਸੀ ਪੈਨਲ ਵੱਲੋਂ ਵੀਰਵਾਰ ਨੂੰ ਸੌਂਪੀ ਗਈ ਰਿਪੋਰਟ ਦੇ ਇੱਕ ਦਿਨ ਬਾਅਦ ਮੁੱਖ ਜੱਜ ਦੀ ਪ੍ਰਧਾਨਗੀ ਵਿੱਚ ਸੁਪਰੀਮ ... Read More »

ਪਾਕਿ ਨੇ ਕੁਲਭੂਸ਼ਣ ਜਾਦਵ ਨੂੰ ਕੌਂਸਲਰ ਐਕਸੈੱਸ ਦੇਣ ਦਾ ਰੱਖਿਆ ਪ੍ਰਸਤਾਵ

ਨਵੀਂ ਦਿੱਲੀ, 1 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਦਵ ਨੂੰ ਕੌਂਸਲਰ ਐਕਸੈੱਸ ਦੇਣ ਨੂੰ ਤਿਆਰ ਹੋ ਗਿਆ ਹੈ। ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਸ਼ੁੱਕਰਵਾਰ ਨੂੰ ਪਾਕਿਸਤਾਨ ਕੁਲਭੂਸ਼ਣ ਨੂੰ ਕੌਂਸਲਰ ਐਕਸੈੱਸ ਦੇਣ ਲਈ ਰਾਜ਼ੀ ਹੋ ਗਿਆ ਹੈ। ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਤੋਂ ਕੁਲਭੂਸ਼ਣ ਜਾਦਵ ਦੀ ਫਾਂਸੀ ‘ਤੇ ਰੋਕ ਲਗਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਇਹ ਪੇਸ਼ਕਸ਼ ... Read More »

ਸ੍ਰੀ ਨਨਕਾਣਾ ਸਾਹਿਬ ਤੋਂ ਜਾਹੋ ਜਲਾਲ ਨਾਲ ਭਾਰਤ ਪਹੁੰਚਿਆ ਅੰਤਰਰਾਸ਼ਟਰੀ ਨਗਰ ਕੀਰਤਨ

ਅਟਾਰੀ ਸਰਹੱਦ ‘ਤੇ ਹੋਇਆ ਭਰਵਾਂ ਸਵਾਗਤ ਪੰਜ ਤਖਤਾਂ ਦੀ ਯਾਤਰਾ ਮਗਰੋਂ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਸੰਪੂਰਨ ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 1 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਨਗਾਰੇ ਦੀ ਗੂੰਜ ਵਿੱਚ ... Read More »

COMING SOON .....


Scroll To Top
11