Saturday , 14 December 2019
Breaking News
You are here: Home » TOP STORIES (page 3)

Category Archives: TOP STORIES

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਸ਼ਿਵ ਸੈਨਾ, ਐਨ.ਸੀ.ਪੀ. ਅਤੇ ਕਾਂਗਰਸ ਦੇ 2-2 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਮੁੰਬਈ, 28 ਨਵੰਬਰ- ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਦੇ ਰੂਪ ‘ਚ ਹਲਫ਼ ਲਿਆ ਹੈ। ਠਾਕਰੇ ਨੇ ਸ਼ਿਵਾਜੀ ਮਹਾਰਾਜ ਨੂੰ ਨਮਸਕਾਰ ਕਰਦੇ ਹੋਏ ਮਰਾਠੀ ਭਾਸ਼ਾ ‘ਚ ਸਹੁੰ ਚੁੱਕੀ। ਮਹਾਰਾਸ਼ਟਰ ਵਿਧਾਨ ਸਭਾ ਚੋਣ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਹੋਣ ਦੇ ... Read More »

ਪੰਜਾਬ ਅੰਦਰ ਗੈਂਗਸਟਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ : ਬੀਬੀ ਰਜਿੰਦਰ ਕੌਰ ਭੱਠਲ

ਭਾਜਪਾ ਨੇ ਸੱਤਾ ਦੇ ਨਸ਼ੇ ਵਿੱਚ ਲੋਕਤੰਤਰ ਦੀਆਂ ਉਡਾਈਆਂ ਧੱਜੀਆਂ ਲਹਿਰਾਗਾਗਾ, 28 ਨਵੰਬਰ- ਸੂਬੇ ਅੰਦਰ ਗੈਂਗਸਟਰ ਕਲਚਰ ਅਤੇ ਨਸ਼ਾ ਅਕਾਲੀ ਦਲ ਦੀ ਦੇਣ ਹੈ। ਜਿਸ ਦਾ ਖਮਿਆਜ਼ਾ ਅੱਜ ਵੀ ਪੰਜਾਬ ਭੁਗਤ ਰਿਹਾ ਹੈ, ਪਰ ਕਾਂਗਰਸ ਦੀ ਸਰਕਾਰ ਵੱਲੋਂ ਸੂਬੇ ਅੰਦਰੋਂ ਗੈਂਗਸਟਰ ਕਲਚਰ ਅਤੇ ਨਸ਼ੇ ਨੂੰ ਖਤਮ ਕਰਨ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸ ਗੱਲ ਦਾ ਪ੍ਰਗਟਾਵਾ ... Read More »

ਸੇਵਾ ਕੇਂਦਰਾਂ ਦੇ ਕੰਮ-ਕਾਜ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ : ਡੀ.ਸੀ. ਜਲੰਧਰ

ਜਲੰਧਰ, 28 ਨਵੰਬਰ (ਰਾਜੂ ਸੇਠ)- ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਨਿਰਵਘਨ ਸੇਵਾਵਾਂ ਮੁਹਈਆ ਕਰਵਾਉਣ ਲਈ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਮੁਹਈਆ ਕਰਵਾਈਆਂ ... Read More »

ਸੱਚ ਦੀ ਜਿੱਤ ਹੋਈ : ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ ਸਿਟੀ ਸੈਂਟਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ ਲੁਧਿਆਣਾ, 27 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ ਜਿੱਤ ਦੱਸਿਆ ਹੈ। ਇਸ ਕੇਸ ‘ਤੇ ਅਦਾਲਤ ... Read More »

ਉੱਧਵ ਠਾਕਰੇ ਅੱਜ ਲੈਣਗੇ ਹਲਫ਼-ਸਮਾਗਮ ਲਈ ਸੋਨੀਆ, ਮਮਤਾ,ਕੇਜਰੀਵਾਲ ਨੂੰ ਸੱਦਾ

ਮੁੰਬਈ, 27 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ਼ਿਵ ਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਦੇ ਅੱਜ 28 ਨਵੰਬਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਰਹੇ ਹਨ। ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਲਾ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡੀ.ਐਮ.ਕੇ ਦੇ ਆਗੂ ਸਟਾਲਿਨ ਨੂੰ ਵੀ ਸੱਦਾ ਭੇਜਿਆ ਗਿਆ ... Read More »

ਲੁਧਿਆਣਾ ਸਿਟੀ ਸੈਂਟਰ ਕੇਸ ‘ਚੋਂ ਕੈਪਟਨ ਸਮੇਤ 32 ਜਣੇ ਬਰੀ

ਲੁਧਿਆਣਾ, 27 ਨਵੰਬਰ- ਲੁਧਿਆਣਾ ਦੇ ਬਹੁਚਰਚਿਤ ਸਿਟੀ ਸੈਂਟਰ ਘੁਟਾਲਾ ਮਾਮਲੇ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿਤਾ।ਅਦਾਲਤ ਨੇ ਉਨ੍ਹਾਂ ਦੇ ਨਾਲ ਹੋਰ 31 ਹੋਰ ਵਿਅਕਤੀਆਂ ਨੂੰ ਵੀ ਬਰੀ ਕੀਤਾ ਹੈ ਇਹ ਫੈਸਲਾ ਬੁਧਵਾਰ ਨੂੰ ਲੁਧਿਆਣਾ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਕੋਰਟ ਨੇ ਇਹ ਫੈਸਲਾ ਸੁਣਾਇਆ। ਇਸ ਦੌਰਾਨ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ... Read More »

ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਭਾਈ ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਅੰਮ੍ਰਿਤਸਰ, 27 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ... Read More »

ਮਹਾਰਾਸ਼ਟਰ ‘ਚ ਸਿਆਸੀ ਦ੍ਰਿਸ਼ ਬਦਲਿਆ ਫ਼ੜਨਵੀਸ ਤੇ ਪਵਾਰ ਵੱਲੋਂ ਅਸਤੀਫ਼ਾ

ਸ਼ਿਵ ਸੈਨਾ, ਕਾਂਗਰਸ ਤੇ ਐਨ.ਸੀ.ਪੀ. ਦੀ ਨਵੀਂ ਸਰਕਾਰ ਦਾ ਗਠਨ ਅੱਜ ਸੰਭਵ ਨਵੀਂ ਦਿੱਲੀ, 26 ਨਵੰਬਰ- ਮਹਾਰਾਸ਼ਟਰ ‘ਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ, ਜਿਸ ਬਾਅਦ ਮਹਾਰਾਸ਼ਟਰ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਸ਼ਾਮ 5 ਵਜੇ ਤੱਕ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਪੂਰਾ ਹੋ ਜਾਣਾ ਚਾਹੀਦਾ ਹੈ। ਅਦਾਲਤ ... Read More »

ਸੰਵਿਧਾਨ ਵਿਚਲੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਸੂਬਾ ਪੱਧਰੀ ਮੁਹਿੰਮ ਚਲਾਵੇਗੀ

ਚੰਡੀਗੜ੍ਹ, 26 ਨਵੰਬਰ- ਸੰਵਿਧਾਨ ਨੂੰ ਅਪਣਾਏ ਜਾਣ ਦੀ 70ਵੀਂ ਵਰ੍ਹੇਗੰਢ ‘ਤੇ ਪੰਜਾਬ ਸਰਕਾਰ ਸੰਵਿਧਾਨ ਦੇ ਮਹੱਤਵਪੂਰਣ ਢਾਂਚੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੂਬਾ ਪੱਧਰੀ ਮੁਹਿੰਮ ਚਲਾਵੇਗੀ। ਇਸ ਸਬੰਧੀ ਪ੍ਰਤੀਬੱਧਤਾ ਦੀ ਮੁੜ-ਪ੍ਰੋੜਤਾ ਦਾ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਹੈ। ਇਹ ਜਾਗਰੂਕਤਾ ਮੁਹਿੰਮ ਅੱਜ ਤੋਂ ਸ਼ੁਰੂ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜਨਮ ... Read More »

ਗੈਸ ਚੈਂਬਰ ‘ਚ ਜਿਉਣ ਤੋਂ ਬਿਹਤਰ ਜਨਤਾ ਨੂੰ ਇੱਕੋ ਵਾਰ ਬੰਬ ਨਾਲ ਉਡਾ ਦਿਓ : ਸੁਪਰੀਮ ਕੋਰਟ

ਦਿੱਲੀ ‘ਚ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਨੂੰ ਝਾੜ ਦਿੱਲੀ, 25 ਨਵੰਬਰ- ਦਿੱਲੀ ‘ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਫਟਕਾਰ ਲਾਉਂਦਿਆਂ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਰੋਕ ਲਾਉਣ ‘ਚ ਪੰਜਾਬ ਨਾਕਾਮ ਸਾਬਿਤ ਹੋਇਆ ... Read More »

COMING SOON .....


Scroll To Top
11