Thursday , 6 August 2020
Breaking News
You are here: Home » HEALTH » ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਸਰਪੰਚ ਦਾ ਸਹੁਰਾ ਕੀਤਾ ਜ਼ਖ਼ਮੀ

ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਸਰਪੰਚ ਦਾ ਸਹੁਰਾ ਕੀਤਾ ਜ਼ਖ਼ਮੀ

ਸ੍ਰੀ ਗੋਇੰਦਵਾਲ ਸਾਹਿਬ, 14 ਮਾਰਚ (ਰਣਜੀਤ ਦਿਉਲ)- ਪਿੰਡ ਹੰਸਾਵਾਲਾ ਦੇ ਮੌਜੂਦਾ ਸਰਪੰਚ ਮਨਜੀਤ ਕੌਰ ਦੇ ਸਹੁਰਾ ਲਖਵਿੰਦਰ ਸਿੰਘ ਪੁੱਤਰ ਫੌਜਾ ਸਿੰਘ ਨੂੰ ਮੋਟਰਸਾਈਕਲ ਸਵਾਰ 3 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਉਕਤ ਸਰਪੰਚ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਆਪਣੇ ਬਹਿਕ ਵਿੱਚ ਸਥਿੱਤ ਘਰ ਨੂੰ ਜਾ ਰਿਹਾ ਸੀ ਕਿ ਮੋਟਰਸਾਈਕਲ ਤੇ ਸਵਾਰ 3 ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਅੰਨੇ ਵਾਹ ਆਪਣੇ ਪਿਸਟਲ ਨਾਲ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ। ਉਕਤ ਵਿਅਕਤੀ ਨੂੰ ਇਲਾਜ ਲਈ ਤੁਰੰਤ ਕਸਬਾ ਫਤਿਆਂਬਾਦ ਦੇ ਇਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ
ਅਮ੍ਰਿਤਸਰ ਲਈ ਰੈਫਰ ਕਰ ਦਿੱਤਾ । ਇਸ ਮੌਕੇ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ ਐੱਚ ਓ ਹਰਿੰਦਰ ਸਿੰਘ ਨਾਲ ਗੱਲ ਕਰਨ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਬਿਆਨ ਕਲਮਬੰਦ ਕਰਨ ਉਪਰੰਤ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

Comments are closed.

COMING SOON .....


Scroll To Top
11