Saturday , 23 January 2021
Breaking News
You are here: Home » HEALTH » ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਨਵੰਬਰ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ.ਬੀ.ਬੀ.ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ ਵਿਚ ਉਹ ਬਾਬਾ ਫਰੀਦ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ ਵਿਚ ਐਮ.ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।

Comments are closed.

COMING SOON .....


Scroll To Top
11