Saturday , 23 January 2021
Breaking News
You are here: Home » PUNJAB NEWS » ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੋਹਫ਼ਾ
ਸੁਲਤਾਨਪੁਰ ਲੋਧੀ 29 ਨਵੰਬਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਰਾਂ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵੱਲ ਇਹ ਪਹਿਲਾ ਕਦਮ ਪੁੱਟਿਆ ਗਿਆ ਹੈ। ਇਸ ਕੰਮ ਦੀ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਕ ਸ੍ਰ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਸ਼ੁਰੂਆਤ ਕਾਰਵਾਈ। ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ। ਹੁਣ ਇਸ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਸ਼ਹਿਰ ਵਾਸੀਆਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹਰੇਕ ਘਰ ਅਤੇ ਜਾਇਦਾਦ ਨੂੰ ਇਹ ਨੰਬਰ ਜਾਰੀ ਹੋਣ ਨਾਲ ਜਿੱਥੇ ਗੈਰ ਕਾਨੂੰਨੀ ਕਬਜ਼ਿਆਂ ਨੂੰ ਠੱਲ ਪਾਵੇਗੀ ਉਥੇ ਹੀ ਹਰੇਕ ਘਰ ਅਤੇ ਜਾਇਦਾਦ ਦੀ ਅਸਲ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਸ਼ਾਸ਼ਨ ਕੋਲ ਰਹੇਗੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਹੁਣ ਹਰ ਘਰ ਅਤੇ ਜਾਇਦਾਦ ਨੂੰ ਯੂਨੀਕ ਨੰਬਰ ਲਗਾਏ ਜਾ ਰਹੇ ਹਨ। ਸ਼ਹਿਰ ਵਿੱਚ 6500 ਦੇ ਕਰੀਬ ਯੁਨੀਕ ਨੰਬਰ ਜਾਰੀ ਕੀਤੇ ਜਾਣਗੇ। ਨੰਬਰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਕ ਜਾਇਦਾਦ ਨੂੰ ਇੱਕ ਕਾਰਡ ਅਤੇ ਇਕ ਸਟਿੱਕਰ ਜਾਰੀ ਕੀਤਾ ਜਾ ਰਿਹਾ ਹੈ। ਕਾਰਡ ਪਰਿਵਾਰ ਦੇ ਮੁਖੀ ਕੋਲ ਰਹੇਗਾ ਜਦਕਿ ਸਟਿੱਕਰ ਉਸਦੇ ਘਰ ਦੇ ਬਾਹਰ ਲਗਾਇਆ ਜਾਵੇਗਾ। ਇਸ ਕਾਰਡ/ਨੰਬਰ ਨੂੰ ਕਿਤੋਂ ਵੀ ਗੂਗਲ ਰਾਹੀਂ ਸਰਚ ਕੀਤਾ ਜਾ ਸਕੇਗਾ। ਇਸ ਕਾਰਡ/ਨੰਬਰ ਦੇ ਨਾਲ ਮਾਲਕ ਦਾ ਨਾਮ, ਐਡਰੈੱਸ, ਜਾਇਦਾਦ ਦਾ ਵੇਰਵਾ ਤੇ ਕਿਸਮ, ਸੰਪਰਕ ਨੰਬਰ, ਕੁੱਲ ਮੰਜਿਲਾਂ ਦੀ ਗਿਣਤੀ, ਘਰ ਦੇ ਮੈਂਬਰ, ਉਸਾਰੀ ਦੀ ਸਥਿਤੀ, ਘਰ ਵਿੱਚ ਕੋਈ ਰਹਿੰਦਾ ਹੈ ਜਾਂ ਨਹੀਂ ਆਦਿ ਜਾਣਕਾਰੀ ਦਰਜ ਕੀਤੀ ਗਈ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਸ਼੍ਰੀ ਰਾਜੀਵ ਵਰਮਾ, ਐੱਸ ਡੀ ਐਮ ਸ਼੍ਰੀਮਤੀ ਚਾਰੂਮਿਤਾ, ਨਗਰ ਕੌਂਸਲ ਪ੍ਰਧਾਨ ਸ਼੍ਰੀ ਅਸ਼ੋਕ ਮੋਗਲਾ ਅਤੇ ਹੋਰ ਹਾਜ਼ਰ ਸਨ।

Comments are closed.

COMING SOON .....


Scroll To Top
11