April 20, 2024 2:31 pm

ਯੈੱਸ ਬੈਂਕ ਦੇ ਪੁਨਰਗਠਨ ਲਈ ਮਨਜ਼ੂਰੀ

ਨਵੀਂ ਦਿੱਲੀ- ਯੈੱਸ ਬੈਂਕ ਦੇ ਪੁਨਰਗਠਨ ਨੂੰ ਵੀ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀ ਮੰਡਲ ਨੇ ਅੱਜ ਯੈੱਸ ਬੈਂਕ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਟੇਟ ਬੈਂਕ ਆਫ਼ ਇੰਡੀਆ, ਯੈੱਸ ਬੈਂਕ ਦੀ 49 ਫ਼ੀਸਦੀ ਇਕੁਇਟੀ ਵਿੱਚ ਨਿਵੇਸ਼ ਕਰੇਗਾ, ਹੋਰ ਨਿਵੇਸ਼ਕਾਂ ਨੂੰ ਵੀ ਨਿਵੇਸ਼ ਕਰਨ ਲਈ ਕਿਹਾ ਜਾ ਰਿਹਾ ਹੈ। ਸਰਕਾਰ ਨੇ ਵਿੱਤੀ ਸਥਿਰਤਾ ਕਾਇਮ ਰੱਖਣ ਲਈ ਯੈੱਸ ਬੈਂਕ ‘ਤੇ ਇੱਕ ਮਹੀਨੇ ਦੀ ਮੁਆਫੀ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਆਰ.ਬੀ.ਆਈ. ਯੈੱਸ ਬੈਂਕ ਦੀ ਪੁਨਰ ਨਿਰਮਾਣ ਯੋਜਨਾ ਪੇਸ਼ ਕੀਤੀ ਗਈ ਸੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਯੈੱਸ ਬੈਂਕ ਦੇ ਖਾਤਾ ਧਾਰਕਾਂ ਦੇ ਹਿੱਤ ਵਿੱਚ ਲਏ ਗਏ ਹਨ।

Send this to a friend