ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕ-ਸਵਾ ਮਹੀਨਾ ਚੱਲਣ ਵਾਲੀ ਇਸ ਮੁਹਿੰਮ ਵਿੱਚ ਸੂਬੇ ਦੇ ਸਮੂਹ ਸਕੂਲ ਕਵਰ ਕੀਤੇ ਜਾਣਗੇਜਲੰਧਰ/ਚੰਡੀਗੜ•, 22 ਸਤੰਬਰ- ਪੰਜਾਬ ਦੇ ਸਕੂਲਾਂ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਸਿੱਖਿਆ ਵਿਭਾਗ ਨੇ 26 ਸਤੰਬਰ ਤੋਂ 31 ਅਕਤੂਬਰ ਤੱਕ ‘ਸੋਹਣਾ ਸਕੂਲ ਮੁਹਿੰਮ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਜਿਸ ਦੀ ਸ਼ੁਰੂਆਤ ਖੁਦ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ 26 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਠਾਂਵਾਲ (ਜ਼ਿਲਾ ਕਪੂਰਥਲਾ) ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਦੀ ਸਫਾਈ ਕਰ ਕੇ ਕਰਨਗੇ। ਇਸ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇੋ ਸ਼ਿਰਕਤ ਕਰਨਗੇ। ਇਹ ਫੈਸਲਾ ਅੱਜ ਇਥੇ
ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਉਨ•ਾਂ ਦੇ ਦਫਤਰ ਵਿੱਚ ਹੀ ਹੋਈ ਵਿਭਾਗ ਦੀ ਉਚ ਪੱਧਰੀ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਜੀ.ਕੇ.ਸਿੰਘ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਦਰਸ਼ਨ ਕੌਰ, ਐਸ.ਸੀ.ਈ.ਆਰ.ਟੀ. ਦੀ ਡਾਇਰੈਕਟਰ ਸ੍ਰੀਮਤੀ ਪੰਕਜ ਸ਼ਰਮਾ, ਡਿਪਟੀ ਡਾਇਰੈਕਟਰ ਵੋਕੇਸ਼ਨਲ ਸਿੱਖਿਆ ਸ੍ਰੀ ਤੋਤਾ ਸਿੰਘ ਆਦਿ ਹਾਜ਼ਰ ਸਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਸਕੂਲਾਂ ਨੂੰ ਸਾਫ ਸੁਥਰਾ ਕਰਨ ਲਈ ਸ਼ੁਰੂ ਕੀਤੀ ਜਾਣ ਵਾਲੀ ਮੁਹਿੰਮ ਨੂੰ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਸ਼ੁਰੂ ਕਰਨ ਲਈ ਸਿੱਖਿਆ ਮੰਤਰੀ ਅਤੇ ਵਿਭਾਗ ਦੇ ਉਚ ਅਧਿਕਾਰੀ ਵੱਖ-ਵੱਖ ਥਾਵਾਂ ’ਤੇ ਨਿੱਜੀ ਤੌਰ ’ਤੇ ਸਫਾਈ ਮੁਹਿੰਮ ਦਾ ਹਿੱਸਾ ਬਣਨਗੇ। ਸਿੱਖਿਆ ਮੰਤਰੀ ਅਤੇ ਸੰਤ ਸੀਚੇਵਾਲ ਖੁਦ ਹੱਥੀ ਸਫਾਈ ਕਰ ਕੇ ਵਿਦਿਆਰਥੀਆਂ ਨੂੰ ਆਪਣੇ ਹੱਥੀ ਸਫਾਈ ਕਰਨ ਲਈ ਪ੍ਰੇਰਿਤ ਕਰਨਗੇ। ਇਸ ਸਬੰਧੀ ਰਾਜ ਪੱਧਰੀ ਸਮਾਗਮ ਕਪੂਰਥਲਾ ਵਿਖੇ ਹੋਵੇਗਾ ਜਿੱਥੇ ਸਿੱਖਿਆ ਮੰਤਰੀ ਡਾ. ਚੀਮਾ ਅਤੇ ਵਾਤਾਵਰਣ ਰੱਖਿਆ ਵਿੱਚ ਕੌਮਾਂਤਰੀ ਪ੍ਰਸਿੱਧੀ ਹਾਸਲ ਸੰਤ ਬਲਬੀਰ ਸਿੰਘ ਸੀਚੇਵਾਲ ‘ਸੋਹਣਾ ਸਕੂਲ ਮੁਹਿੰਮ’ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਸੰਤ ਸੀਚੇਵਾਲ ਵਿਦਿਆਰਥੀਆਂ ਦੇ ਰੂ ਬ ਰੂ ਹੁੰਦੇ ਹੋਏ ਉਨ੍ਹਾਂ ਨੂੰ ਸਕੂਲ, ਚੌਗਿਰਦੇ ਆਦਿ ਦੀ ਸਫਾਈ ਬਾਰੇ ਪ੍ਰੇਰਿਤ ਕਰਨਗੇ। ਬੁਲਾਰੇ ਨੇ ਕਿਹਾ ਕਿ ਇਸ ਮੁਹਿੰਮ ਦਾ ਮਨੋਰਥ ਵਿਦਿਆਰਥੀਆਂ ਅਤੇ ਸਟਾਫ ਨੂੰ ਸਕੂਲ ਖਾਸ ਕਰ ਕੇ ਪਾਖਾਨਿਆਂ ਦੀ ਸਫਾਈ ਲਈ ਪ੍ਰੇਰਿਤ ਕਰਨਾ ਹੈ।
ਬੁਲਾਰੇ ਨੇ ਦੱਸਿਆ ਕਿ 31 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੇ ਸ਼ੁਰੂਆਤੀ ਦਿਨ ਵੱਖ-ਵੱਖ ਥਾਂ ਸਮਾਗਮ ਕਰਵਾਏ ਜਾਣਗੇ ਜਿਨ•ਾਂ ਵਿੱਚ ਜ਼ਿਲਾ ਸਿੱਖਿਆ ਅਧਿਕਾਰੀ ਤੋਂ ਲੈ ਕੇ ਵਿਫਾਗ ਦੇ ਮੁੱਖ ਦਫਤਰ ਦੇ ਸਮੂਹ ਅਧਿਕਾਰੀ ਸ਼ਾਮਲ ਹੋਣਗੇ। ਮੁਹਿੰਮ ਤਹਿਤ ਹਰ ਸਕੂਲ ਵਿੱਚ ਹਾਊਸ ਬਣਾ ਕੇ ਸਫਾਈ ਮੁਕਾਬਲੇ ਅਤੇ ਸਫਾਈ ਸਬੰਧੀ ਚਾਰਟ, ਪੇਂਟਿੰਗ, ਲੇਖ ਆਦਿ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਹਰ ਸਕੂਲ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਹਰ ਹਫਤੇ ਹਾਊਸ ਅਨੁਸਾਰ ਡਿਊਟੀਆਂ ਲਗਾ ਕੇ ਸਫਾਈ ਦਾ ਧਿਆਨ ਰੱਖਿਆ ਜਾਵੇ। ਬੁਲਾਰੇ ਅਨੁਸਾਰ ਬਹੁਤ ਸਕੂਲ ਅਜਿਹੇ ਹਨ ਜਿਨ੍ਹਾਂ ਵਿੱਚ ਸਫਾਈ ਦੀ ਘਾਟ ਕਾਰਨ ਪਾਖਾਨੇ ਬੰਦ ਪਏ ਹਨ। ਇਸ ਸਫਾਈ ਮੁਹਿੰਮ ਨਾਲ ਜਿੱਥੇ ਅਜਿਹੇ ਪਾਖਾਨਿਆਂ ਨੂੰ ਚਾਲੂ ਕੀਤਾ ਜਾਵੇਗਾ ਉਥੇ ਸਕੂਲ ਕੰਪਲੈਕਸ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾਵੇਗਾ।



