Skip to content
Independent perspectives. Global stories.
BREAKING

ਜਥੇਦਾਰ ਅਵਤਾਰ ਸਿੰਘ ਹੜ੍ਹ ਪੀੜਤ ਇਲਾਕਿਆਂ ਦੇ ਜਾਇਜ਼ੇ ਲਈ ਸ੍ਰੀਨਗਰ ਪੁੱਜੇ

Share this story

Page-1_06 ਅੰਮ੍ਰਿਤਸਰ 24 ਸਤੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ-ਕਸ਼ਮੀਰ ’ਚ ਆਏ ਭਿਆਨਕ ਹੜ•ਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ• ਤੋਂ ਸ੍ਰੀਨਗਰ ਲਈ ਰਵਾਨਾ ਹੋ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਕੈਂਪ ਅਤੇ ਹੜ•ਾਂ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਜਥੇਦਾਰ ਅਵਤਾਰ ਸਿੰਘ ਜੰਮੂ-ਕਸ਼ਮੀਰ ਦੇ ਗਵਰਨਰ ਸ੍ਰੀ ਨਰਿੰਦਰ ਨਾਥ ਵੋਹਰਾ ਨਾਲ ਮੁਲਾਕਾਤ ਕਰਨਗੇ। ਉਨ•ਾਂ ਨਾਲ ਇਸ ਸਮੇਂ ਸ.ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਗੁਰਚਰਨ ਸਿੰਘ ਕਿੰਗੀ ਪ੍ਰਧਾਨ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਤੇ ਸ. ਚਰਨਜੀਤ ਸਿੰਘ ਨਾਲ ਹਾਜ਼ਰ

ਰਹਿਣਗੇ। ਇਸ ਉਪਰੰਤ ਜਥੇਦਾਰ ਅਵਤਾਰ ਸਿੰਘ ਜੰਮੂ-ਕਸ਼ਮੀਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਸਬੰਧੀ ਜਾਇਜ਼ਾ ਵੀ ਲੈਣਗੇ। ਸਾਰੇ ਹਾਲਾਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਕੱਲ• ਚੰਡੀਗੜ• ਵਾਪਸ ਆਉਣਗੇ।        ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿੱਚ ਆਏ ਹੜ•ਾਂ ਕਾਰਨ ਪ੍ਰਭਾਵਿਤ ਇਲਾਕਿਆਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਕਾਰਜ ਜਾਰੀ ਹਨ ਅਤੇ ਹੁਣ ਤੱਕ 300 ਤੋਂ ਵੱਧ ਲੋਕਾਂ ਨੂੰ ਆਪਣੇ ਖਰਚੇ ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਲੋੜ ਅਨੁਸਾਰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਵੀ ਸਮੇਂ-ਸਮੇਂ ਤੇ ਭੇਜੀ ਜਾ ਰਹੀ ਹੈ।  

WRITTEN BY