ਖਰੜ, 25 ਸਤੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਖਰੜ (ਰਿਜ਼ਰਵ) ਤੋਂ ਮੈਂਬਰ ਕੈਪਟਨ ਹਰਨੇਕ ਸਿੰਘ, ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਨਿਆਂ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਜਨ ਸਿੰਘ ਸ਼ੇਰਗਿੱਲ, ਪ੍ਰਿੰਸੀਪਲ ਅਵਤਾਰ ਸਿੰਘ ਗਿੱਲ, ਜ਼ੋਰਾ ਸਿੰਘ ਚੱਪੜਚਿੜੀ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਹਰਨੇਕ ਸਿੰਘ ਨਹੀਂ ਰਹੇ



