ਵਾਸ਼ਿੰਗਟਨ, 2 ਅਕਤੂਬਰ (ਪੀ. ਟੀ.)- ਭਾਰਤੀ ਸਰੁੱਖਿਆ ਸਲਾਹਕਾਰ ਅਜੀਤ ਡੋਵਾਲ ਇਥੇ ਅਮਰੀਕਾ ਰੱਖਿਆ ਮੰਤਰੀ ਚੱਕ ਹੇਗਲ ਨਾਲ ਭਾਰਤ-ਅਮਰੀਕਾ ਵਿਚਾਲੇ ਰਣਨੀਤਕ ਭਾਈਵਾਲੀ ਵਧਾਉਣ ਅੱਤੇ ਦੁਵੱਲੇ ਸੁਰੱਖਿਆ ਸਹਿਯੋਗ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਪੈਂਟਾਗਨ ਦੇ ਪ੍ਰੈਸ ਸਕੱਤਰ ਜਾਹਨ ਕਿਰਬੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੱਤੀ ਕਿ ਦੋਵਾਂ ਮੁਲਕਾਂ ਨੇ ਭਵਿੱਖ ਵਿਚ ਸੁਰੱਖਿਆ ਸਹਿਯੋਗ ਨੂੰ ਸਿਖ਼ਰ ’ਤੇ ਲਿਜਾਣ , ਭਾਰਤ-ਅਮਰੀਕਾ ਸੁਰੱਖਿਆ ਹਿੱਤਾਂ ਅਤੇ ਰਣਨੀਤਕ ਭਾਈਵਾਲੀ ਸਬੰਧੀ ਆਪਣੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਨ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ।


