ਨਵੀ ਦਿੱਲੀ, 5 ਅਕਤੂਬਰ (ਪੀ. ਟੀ.)- ਸ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਵੱਲਂੋ ਸਿੱਖ ਨੌਜਵਾਨਾਂ ਦੀ ਕਾਲੀ ਸੂਚੀ ਖਤਮ ਕਰਾਉਣ ਦੇ ਦਿੱਤੇ ਗਏ ਬਿਆਨ ਤੇ ਹੈਰਾਨਗੀ ਪ੍ਰਗਟ ਕਰਦਿਆ ਕਿਹਾ ਕਿ ਇੱਕ ਪਾਸੇ ਤਾਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੰਜਾਬ ਦੀ ਕਿਸੇ ਜੇਲ• ਵਿੱਚ ਰੱਖਣ ਤੋ ਬਾਦਲ ਸਰਕਾਰ ਨੇ ਉਸ ਨੂੰ ਖੁੰਖਾਰ ਅੱਤਵਾਦੀ ਦੱਸਦਿਆ ਕਿਹਾ ਸੀ ਕਿ ਉਸ ਦੇ ਪੰਜਾਬ ਦੀ ਕਿਸੇ ਜੇਲ• ਵਿੱਚ ਤਬਦੀਲ ਕਰਨ ਨਾਲ ਮਾਹੌਲ ਖਰਾਬ ਹੋ ਸਕਦਾ ਹੈ ਪਰ ਦੂਸਰੇ ਪਾਸੇ ਕਾਲੀ ਸੂਚੀ ਖਤਮ ਕਰਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਦੀਆ ਬਾਤਾਂ ਪਾਈਆ ਜਾ ਰਹੀਆ ਹਨ ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਕਾਲੀ ਸੂਚੀ ਖਤਮ ਕਰਾਉਣ ਲਈ ਉਪਰਾਲਾ ਸ੍ਰ ਪਰਮਜੀਤ ਸਿੰਘ ਸਰਨਾ ਜਦੋ 2007 ਵਿੱਚ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ ਉਸ ਵੇਲੇ ਸ਼ੁਰੂਹੋਇਆ ਸੀ ।
ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੇ ਰਿਕਾਰਡ ਵਿੱਚ ਅੱਜ ਵੀ ਉਹ ਚਿੱਠੀ ਮੌਜੂਦ ਹੈ ਜਿਸ ਵਿੱਚ ਕੇਦਰ ਸਰਕਾਰ ਨੇ 2010-11 ਵਿੱਚ ਦਿੱਲੀ ਕਮੇਟੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਸੀ ਕਿ ਸ੍ਰ ਪਰਮਜੀਤ ਸਿੰਘ ਸਰਨਾ ਨੇ ਉਪਰਾਲਿਆ ਨਾਲ ਸਿੱਖ ਨੌਜਵਾਨਾਂ ਦੀ ਕਾਲੀ ਸੂਚੀ ਵਿੱਚ ਸ਼ਾਮਲ ਨਾਮ ਹੱਟਾ ਦਿੱਤੇ ਗਏ ਹਨ ਪਰ ਪੰਜਾਬ ਦੀ ਬਾਦਲ ਸਰਕਾਰ ਨੂੰ ਇਹ ਨਹੀ ਭਾਉਦਾ ਸੀ ਤੇ ਬਾਦਲ ਸਰਕਾਰ ਨੇ ਬਹੁਤ ਸਾਰੇ ਉਹਨਾਂ ਸਿੱਖ ਨੌਜਵਾਨਾਂ ਦੇ ਨਾਮ ਫਿਰ ਲਿਖ ਕੇ ਕਾਲੀ ਸੂਚੀ ਵਿੱਚ ਸ਼ਾਮਲ ਕਰਨ ਦੀ ਕੇਂਦਰ ਸਰਕਾਰ ਨੂੰ ਲਿਖਤੀ ਪੱਤਰ ਭੇਜਿਆ ਸੀ ਕਿ ਇਹਨਾਂ ਵਿਅਕਤੀਆ ਦੇ ਪੰਜਾਬ ਵਿੱਚ ਆਉਣ ਨਾਲ ਸੂਬੇ ਦਾ ਮਾਹੌਲ ਫਿਰ ਖਰਾਬ ਹੋ ਸਕਦਾ ਹੈ।



