Skip to content
Independent perspectives. Global stories.
BREAKING

ਰਾਜ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਪਹਿਲੀ ਤਰਜੀਹ : ਸੁਖਬੀਰ ਬਾਦਲ

Share this story

ਅਕਾਲੀ-ਇਨੈਲੋ ਗਠਜੋੜ ਭਾਜਪਾ ਨਾਲ ਰਿਸ਼ਤਿਆਂ ਨੂੰ ਨਹੀਂ ਕਰੇਗਾ ਪ੍ਰਭਾਵਿਤ

ਪਰਨੀਤ ਕੌਰ    ਕਾਰਜਕਾਰੀ ਸੰਪਾਦਕ
ਡਿਊਟੀ ਵਿਚ ਕੁਤਾਹੀ ਬਰਦਾਸ਼ਤ ਨਹੀਂ-ਗਲਤੀ ਕਰਨ ਵਾਲੇ ਅਫਸਰ ਵੱਡੇ ਪੱਧਰ ’ਤੇ ਕੀਤੇ ਗਏ ਬਰਖਾਸਤ
ਏਸ਼ੀਅਨ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਪੰਜਾਬੀ ਖਿਡਾਰੀਆਂ ਦਾ ਹੋਵੇਗਾ ਸਨਮਾਨ

Page-1_06 ਜਲੰਧਰ/ਅੰਮ੍ਰਿਤਸਰ, 7 ਅਕਤੂਬਰ-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਰਾਜ ਅੰਦਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਅਕਾਲੀ-ਭਾਜਪਾ ਸਰਕਾਰ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਕਰੇਗੀ। ਅੱਜ ਇੱਥੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਵਲੋਂ ਲੁਧਿਆਣਾ ਪੁਲਿਸ ਮੁਕਾਬਲਾ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ, ਜਿੰਨਾਂ ਕੋਲ ਗ੍ਰਹਿ ਵਿਭਾਗ ਦਾ ਵੀ ਚਾਰਜ ਹੈ, ਨੇ ਇਸ ਸਾਰੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਦੀ ਸ਼ਮੂਲੀਅਤ ਨੂੰ ਸਿਰੇ ਤੋਂ

ਨਕਾਰਦਿਆਂ ਕਿਹਾ ਕਿ ਡਿਊਟੀ ਵਿਚ ਅਣਗਹਿਲੀ, ਮਾੜਾ ਵਿਵਹਾਰ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਾ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਅਜਿਹੇ ਅਧਿਕਾਰੀਆਂ ਨੂੰ ਕੇਵਲ ਆਮ ਇਨਕੁਆਰੀਆਂ ਜਾਂ ਮੁਅੱਤਲੀ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ ਸਗੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਵਾਲੇ ਅਫਸਰਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਭਾਰਤੀ ਸੰਵਿਧਾਨ ਦੀ ਧਾਰਾ ਸੈਕਸ਼ਨ 311 (2) ਜਿਸ ਤਹਿਤ ਡਿਊਟੀ ਦੌਰਾਨ ਗਲਤੀ ਕਰਨ ਵਾਲੇ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਂਦਾ ਹੈ , ਤਹਿਤ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਸਭ ਤੋਂ ਵੱਧ ਅਫਸਰਾਂ ਨੂੰ ਬਰਖਾਸਤ ਕੀਤਾ ਗਿਆ ਹੈ।
     15 ਅਕਤੂਬਰ ਨੂੰ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਇਨੈਲੋ ਦੇ ਗਠਜੋੜ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇਦਿੰਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨਾਂ ਦੀ ਪਾਰਟੀ ਦਾ ਇਨੈਲੋ ਨਾਲ ਬਹੁਤ ਪੁਰਾਣਾ ਸਬੰਧ ਹੈ ਅਤੇ ਹਰ ਵਾਰ ਹਰਿਆਣਾ ਵਿਚ ਚੋਣ ਸਮੇਂ ਇਨੈਲੋ ਦਾ ਸਾਥ ਦਿੰਦੇ ਆ ਰਹੇ ਹਨ। ਉਨਾਂ ਕਿਹਾ ਕਿ ਭਾਜਪਾ ਇਸ ਤੋਂ ਭਲੀ-ਭਾਂਤ ਜਾਣੂੰ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਹਰਿਆਣਾ ਚੋਣਾਂ ਵਿਚ ਅਕਾਲੀ ਦਾ ਅਕਾਲੀ-ਭਾਜਪਾ ਦੇ ਰਿਸ਼ਤਿਆਂ ’ਤੇ ਕੋਈ ਅਸਰ ਨਹੀ ਪਵੇਗਾ ਤੇ ਅਕਾਲੀ-ਭਾਜਪਾ ਦਾ ਰਿਸ਼ਤਾ ਅਟੁੱਟ ਹੈ।17ਵੀਆਂ ਏਸ਼ੀਅਨ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਮੈਡਲ ਜਿੱਤਣ ’ਤੇ ਵਧਾਈ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੇ ਵੱਡੇ ਪੱਧਰ ’ਤੇ ਸਮਾਗਮ ਕਰਵਾ ਕੇ ਸਨਮਾਨ ਕਰੇਗੀ। ਉਨਾਂ ਦੁਹਰਾਇਆ ਕਿ ਰਾਜ ਸਰਕਾਰ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਏਸ਼ੀਆਂ ਖੇਡਾਂ ਵਿਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 26 ਲੱਖ ਰੁਪਏ, ਚਾਂਦੀ ਦਾ ਮੈਡਲ ਜਿੱਤਣ ਵਾਲੇ ਨੂੰ 16 ਲੱਖ ਰੁਪਏ ਅਤੇ ਕਾਂਸੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 11 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਸ ਤੋਂ ਉਪਰੰਤ ਉੱਪ ਮੁੱਖ ਮੰਤਰੀ ਨੇ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਧਿਕਾਰੀ ਨਾਲ ਗੱਲਬਾਤ ਕੀਤੀ । ਸ. ਬਾਦਲ ਨੇ ਕਿਹਾ ਕਿ ਡੇਢ ਸਾਲ ਦੇ ਅੰਦਰ ਅੰਮ੍ਰਿਤਸਰ ਭਾਰਤ ਦਾ ਸਭ ਤੋਂ ਸੁੰਦਰ ਤੇ ਵਿਕਾਸ ਪੱਖੋ ਮੋਹਰੀ ਸ਼ਹਿਰ ਬਣ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਵਿਕਾਸ ਵਿਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

WRITTEN BY