ਸ੍ਰੀ ਮੁਕਤਸਰ ਸਾਹਿਬ, 11 ਅਕਤੂੁਬਰ (ਪੀ. ਟੀ.)- ਭਾਰਤ ਚੋਣ ਕਮਿਸ਼ਨ ਵੱਲੋਂ ਐਲਾਣੇ ਪ੍ਰੋਗਰਾਮ ਅਨੁਸਾਰ ਹਰਿਆਣਾ ਵਿਧਾਨ ਸਭਾ ਲਈ ਚੋਣਾਂ 15 ਅਕਤੂਬਰ 2014 ਨੂੰ ਅਤੇ ਵੋਟਾਂ ਦੀ ਗਿਣਤੀ 19 ਅਕਤੂੁਬਰ ਨੂੰ ਹੋ ਰਹੀ ਹੈ। ਹਰਿਆਣਾ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿਚ ਪੋ¦ਿਗ ਅਤੇ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਨਾਲ ਅਮਨ ਸਾਂਤੀ ਨੂੰ ਖਤਰਾ ਹੋ ਸਕਦਾ ਹੈ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਪੰਜਾਬ ਐਕਸਾਈਜ ਐਕਟ 1954 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਰਿਆਣਾ ਨਾਲ ਲੱਗਦੀਆਂ ਹੱਦਾਂ ਵਿਚ 3 ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 13 ਅਕਤੂੁਬਰ 2014 ਸ਼ਾਮ 6 ਵਜੇ ਤੋਂ ਮਿਤੀ 15 ਅਕਤੂੁਬਰ 2014 ਸ਼ਾਮ 6 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 19 ਅਕਤੂਬਰ 2014 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ
ਅੰਗਰੇਜੀ ਅਤੇ ਦੇਸੀ ਸ਼ਰਾਬ ਦੀਆਂ ਦੁਕਾਨਾਂ ਤੋਂ ਸ਼ਰਾਬ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਦੀ ਉ¦ਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਇੰਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।