May 28, 2026 5:49 pm

ਦਸੰਬਰ 2015 ਤੱਕ ਸੌ ਫੀਸਦੀ ਜਲ ਸਪਲਾਈ, ਸੀਵਰੇਜ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਸੁਖਬੀਰ ਬਾਦਲ ਵੱਲੋਂ ਸਮਾਂ-ਸੀਮਾ ਨਿਸ਼ਚਤ

ਸਾਰੀਆਂ 163 ਨਗਰ ਕੌਂਸਲਾਂ ਲਈ ਮੁਕੰਮਲ ਬੁਨਿਆਦੀ ਸਹੂਲਤਾਂ ’ਤੇ ਖਰਚੇ ਜਾਣਗੇ 3439.42 ਕਰੋੜ ਰੁਪਏ 
Page-1_06 ਪਰਨੀਤ ਕੌਰ-    ਕਾਰਜਕਾਰੀ ਸੰਪਾਦਕ ਜਲੰਧਰ/ਚੰਡੀਗੜ੍ਹ, 16 ਅਕਤੂਬਰ- ਪੰਜਾਬ ਦੇ ਸਾਰੇ ਦੇ ਸਾਰੀਆਂ 163 ਨਗਰ ਕੌਂਸਲਾਂ/ਪ੍ਰੀਸ਼ਦਾਂ ’ਚ ਦਸੰਬਰ 2015 ਤੱਕ 100 ਫੀਸਦੀ ਜਲ ਸਪਲਾਈ ਅਤੇ ਸੀਵਰੇਜ ਚਾਲੂ ਕਰਨ ਤੋਂ ਇਲਾਵਾ ਸੀਵਰੇਜ ਟਰੀਟਮੈਂਟ ਪਲਾਂਟ ਕੰਮ ਆਰੰਭ ਕਰ ਦੇਣਗੇ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਬੰਧਤ ਵਿਭਾਗਾਂ ਨੂੰ ਇਸ ਮਿਥੀ ਸਮਾਂ-ਸੀਮਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਇਹ ਯਕੀਨੀ ਬਨਾਉਣ ਲਈ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚਲੇ ਇੰਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਜਾਵੇ। ਸ. ਬਾਦਲ ਨੇ ਅੱਜ ਸ੍ਰੀ ਅਨਿਲ ਜੋਸ਼ੀ ਅਤੇ ਮੁੱਖ ਸੰਸਦੀ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੋਮ ਪ੍ਰਕਾਸ਼ ਦੀ

ਹਾਜਰੀ ’ਚ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਕ ਸਕੱਤਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਵਾਲੇ 3439.42 ਕਰੋੜ ਰੁਪਏ ਦੇ ਇਸ ਵੱਡੇ ਪ੍ਰੋਜੈਕਟ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਅੰਤ ਤੱਕ ਰਾਜ ਦੇ ਸਾਰੇ ਸ਼ਹਿਰੀ ਖੇਤਰਾਂ ’ਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ ਜਿਨ੍ਹਾਂ ’ਚ ਵਿਸ਼ਵ ਪੱਧਰੀ ਸੜਕਾਂ, ਕੰਕਰੀਟ ਗਲੀਆਂ ਅਤੇ ਐਲ.ਈ.ਡੀ ਸਟਰੀਟ ਲਾਈਟਾਂ ਆਦਿ ਸ਼ਾਮਿਲ ਹਨ।
ਉਪ ਮੁੱਖ ਮੰਤਰੀ ਨੇ ਦੱਸਿਆ ਗਿਆ ਕਿ ਹੁਣ ਤੱਕ 105 ਸ਼ਹਿਰਾਂ ’ਚ ਸੀਵਰੇਜ ਅਤੇ ਸੀਵਰੇਜ ਸਪਲਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਜਿਸ ਦੇ ਮਿਆਰ ਦਾ ਬਾਹਰੀ ਏਜੰਸੀਆਂ ਵੱਲੋਂ ਸਰਵੇਖਣ ਕਰਵਾਇਆ ਜਾਵੇਗਾ। ਬਿਜਲੀ ਦੀ ਬੱਚਤ ਕਰਨ ਅਤੇ ਸਥਾਨਕ ਸਰਕਾਰਾਂ ਦੇ ਬਿਜਲੀ ਖੱਪਤ ਘਟਾਉਣ ਦੇ ਮਕਸਦ ਲਈ ਸ. ਬਾਦਲ ਨੇ ਲੁਧਿਆਣਾ ਅਤੇ ਮੋਹਾਲੀ ਸ਼ਹਿਰਾਂ ’ਚ ਐਲ.ਈ.ਡੀ ਲਾਈਟਾਂ ਲਾਉਣ ਦੇ ਪਾਇਲੈਟ ਪ੍ਰੋਜੈਕਟ ਨੂੰ ਵੀ ਹਰੀ ਝੰਡੀ ਦਿੱਤੀ। ਇਸ ਪ੍ਰੋਜੈਕਟ ਦੀ ਸਫਲਤਾ ਪਿੱਛੋਂ ਇਸ ਨੂੰ ਅੱਗੇ ਸਾਰੇ ਸੂਬੇ ’ਚ ਵੀ ਲਾਗੂ ਕੀਤਾ ਜਾਵੇਗਾ।
ਉਪ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਅਗਲੀ ਮੀਟਿੰਗ ’ਚ ਹਰੇਕ ਪ੍ਰੋਜੈਕਟ ਦੇ ਸ਼ੁਰੂ ਹੋਣ ਅਤੇ ਮੁਕੰਮਲ ਕਰਨ ਦੀ ਸਮਾਂ-ਸਾਰਣੀ ਤਿਆਰ ਕਰਕੇ ਲਿਆਉਣ ਲਈ ਕਿਹਾ ਤਾਂ ਕਿ ਸਾਰੀਆਂ ਲੋੜੀਦੀਆਂ ਕਾਰਵਾਈਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਸਕੱਤਰ ਸਥਾਨਕ ਸਰਕਾਰਾਂ ਨੂੰ ਸਾਰੇ ਪ੍ਰੋਜੈਕਟਾਂ ਦੇ ਸਮੇਂ ਸਿਰ ਮੁਕੰਮਲ ਹੋਣਾਂ ਯਕੀਨੀ ਬਨਾਉਣ ਦੇ ਨਾਲ-ਨਾਲ ਜਨਤਕ ਅਤੇ ਅਰਧ-ਸਰਕਾਰੀ ਖੇਤਰ ਦੀਆਂ ਬਾਹਰੀ ਏਜੰਸੀਆਂ ਦੀ ਮੱਦਦ ਨਾਲ ਪ੍ਰੋਜੈਕਟ ਦੇ ਮਿਆਰ ਦੀ ਜਾਂਚ ਕਰਵਾਉਣ ਲਈ ਵੀ ਕਿਹਾ ਹੈ ਤਾਂ ਕਿ ਇੰਨ੍ਹਾਂ ਪ੍ਰੋਜੈਕਟਾਂ ’ਚ ਪਾਰਦਰਸ਼ਤਾ ਤੇ ਮਿਆਰ ਯਕੀਨੀ ਬਣਾਇਆ ਜਾ ਸਕੇ।
ਸ਼ਹਿਰਾਂ ਵਿੱਚ ਮੌਜੂਦਾ ਪਾਣੀ ਸਪਲਾਈ ਅਤੇ ਸੀਵਰੇਜ਼ ਦੀਆਂ ਲਾਈਨਾਂ ਦੀ ਮੁਰੰਮਤ ਅਤੇ ਨਵਿਆਉਣ ਦੀ ਪ੍ਰਕ੍ਰਿਆ ਦਾ ਜਾਇਜਾ ਲੈਂਦਿਆਂ ਸ. ਬਾਦਲ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਨੂੰ ਇਸ ਕੰਮ ਲਈ ਵੱਖ-ਵੱਖ ਵਿਕਾਸ ਅਥਾਰਟੀਆਂ ਸਮੇਤ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੀਆਂ ਸੇਵਾਵਾਂ ਲੈਣ ਲਈ ਕਿਹਾ। ਇਸ ਮੌਕੇ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸਕੱਤਰ ਲੋਕ ਨਿਰਮਾਣ ਸ੍ਰੀ ਪੀ.ਐਸ. ਔਜਲਾ, ਸਕੱਤਰ ਮਕਾਨ ਉਸਾਰੀ ਸ੍ਰੀ ਏ. ਵੇਨੂੰ ਪ੍ਰਸਾਦ, ਮੁੱਖ ਪ੍ਰਸ਼ਾਸ਼ਕ ਗਮਾਡਾ ਸ੍ਰੀ ਵਿਜੇ ਐਨ ਜ਼ਾਦੇ, ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਪ੍ਰਦੀਪ ਅਗਰਵਾਲ, ਸ੍ਰੀ ਰਾਹੁਲ ਤਿਵਾੜੀ, ਸ. ਮਨਵੇਸ਼ ਸਿੰਘ ਸਿੱਧੂ ਅਤੇ ਅਜੇ ਮਹਾਜਨ ਤਿੰਨੋ ਵਿਸ਼ੇਸ਼ ਸਕੱਤਰ ਉਪ ਮੁੱਖ ਮੰਤਰੀ ਪੰਜਾਬ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Send this to a friend