ਸ਼੍ਰੀ ਅਨੰਦਪੁਰ ਸਾਹਿਬ,17 ਅਕਤੂਬਰ(ਦਵਿੰਦਰਪਾਲ ਸਿੰਘ/ਅੰਕੁਸ਼)- ਇੱਥੋਂ ਦੇ ਰੇਲਵੇ ਸਟੇਸ਼ਨ ਦੇ ਗੇਟ ਕੋਲ ਇੱਕ ਅਗਿਆਤ ਵਿਅਕਤੀ ਦੀ ਲਾਸ਼ ਬਰਾਮਦ ਮਿਲੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ ਐੱਸ ਆਈ ਬਲਵੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਲੱਗਦੀ ਹੈ। ਉਸ ਦਾ ਕੱਦ 5 ਫੁੱਟ 6 ਇੰਚ, ਮੁੱਲਾ ਫੈਸ਼ਨ ਤੇ ਰੰਗ ਕਣਕ ਵੰਨਾ, ਸਫੈਦ ਕਮੀਜ਼ ਤੇ ¦ਗੋਟ ਲਗਾਇਆ ਹੋਇਆ ਸੀ। ਉਕਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਵਿਖੇ ਸ਼ਨਾਖਤ ਲਈ ਰੱਖਿਆ ਗਿਆ ਤੇ ਉਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।