ਨਵੀਂ ਦਿੱਲੀ, 20 ਅਕਤੂਬਰ (ਪੀ. ਟੀ.)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਹਰਿਆਣਾ ਤੇ ਮਹਾਰਾਸ਼ਟਰ ‘ਚ ਹਾਰ ਸਵੀਕਾਰ ਕਰਦਿਆਂ ਕਿਹਾ ਕਿ ਪਾਰਟੀ ਦੋਵਾਂ ਰਾਜਾਂ ‘ਚ ਰਚਨਾਤਮਕ ਤੇ ਸਤਰਕ ਕਰਨ ਵਾਲੀ ਭੂਮਿਕਾ ਨਿਭਾਏਗੀ। ਮਹਾਰਾਸ਼ਟਰ ਤੇ ਹਰਿਆਣਾ ‘ਚ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੋਨੀਆ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ ਦੀ ਜਨਤਾ ਨੇ ਤਿੰਨ ਵਾਰ ਤੇ ਹਰਿਆਣਾ ਦੀ ਜਨਤਾ ਨੇ ਦੋ ਵਾਰ ਸਾਡੇ ‘ਚ ਵਿਸ਼ਵਾਸ ਪ੍ਰਗਟਾਇਆ। ਅਸੀਂ ਆਸ ਕਰਦੇ ਹਾਂ ਕਿ ਜਿੱਤਣ ਵਾਲੇ ਦਲ ਜਨਤਾ ਨਾਲ ਕੀਤੇ ਗਏ ਆਪਣੇ ਵਾਅਦੇ ਪੂਰੇ ਕਰਨਗੇ।